ਪਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ’ਤੇ ਕਾਂਗਰਸੀ ਆਗੂ ਤੇ ਵਰਕਰਾਂ ’ਚ ਭਾਰੀ ਉਤਸ਼ਾਹ-ਸਾਬਕਾ ਸਰਪੰਚ ਗਿੱਲ
ਮਲੌਦ, 9 ਅਕਤੂਬਰ (ਦਿਲਬਾਗ ਸਿੰਘ ਚਾਪੜਾ)- ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਅਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਨੇ ਆਉਂਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਬਲਾਕ ਮਲੌਦ ਦੇ ਜਨਰਲ ਸਕੱਤਰ ਜਸਪਾਲ ਸਿੰਘ ਪਾਲਾ ਚੋਮੋ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਹੈ।
ਪਿੰਡ ਚੋਮੋ ਵਿਖੇ ਆਉਣ ਵਾਲੀਆਂ ਵਿਧਾਨ ਸਭਾ ਚੋਣਾ ਨੂੰ ਲੈ ਕੇ ਮੀਟਿੰਗ ਸਮੇਂ ਪ੍ਰਧਾਨ ਗਿੱਲ ਬੇਰ ਕਲਾਂ, ਜਸਪਾਲ ਸਿੰਘ ਚੋਮੋਂ ਅਤੇ ਹੋਰ। ਅਜੀਤ ਤਸਵੀਰ
10-10-2026