12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਨੰਬਰਦਾਰ ਗਿੱਲ ਪਰਿਵਾਰ ਵਲੋਂ ਗੁਰੂ ਘਰ ਦੇ ਹਾਲ ਦਾ ਲੈਂਟਰ ਪਾਉਣ ਦੀ ਸੇਵਾ ਕਰਵਾਈ

ਕੁਹਾੜਾ, 11 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਜੰਡਿਆਲੀ ਵਿਖੇ ਨੰਬਰਦਾਰ ਮਲਕੀਤ ਸਿੰਘ ਗਿੱਲ ਅਤੇ ਉਨ੍ਹਾਂ ਨੇ ਸਪੁੱਤਰ ਸਰਪੰਚ ਗਗਨਦੀਪ ਸਿੰਘ ਗਿੱਲ ਅਤੇ ਸਮੂਹ ਪਰਿਵਾਰ ਵਲੋਂ ਗੁਰੂ ਰਵਿਦਾਸ ਗੁਰੂਘਰ ਦੇ ਹਾਲ ਦਾ ਲੈਂਟਰ ਪਾਉਣ ਦੀ ਸੇਵਾ ਕਰਵਾਈ ਗਈ ਅਤੇ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਦੇ ਹਾਲ ਨਾਲ ਸਬੰਧਿਤ ਸਮੱਸਿਆ ਨੂੰ ਹੱਲ ਕਰਨ ਲਈ ਆਪਣਾ ਵੱਡ ਮੁੱਲਾ ਯੋਗਦਾਨ ਪਾਇਆ ਗਿਆ। ਇਸ ਮੌਕੇ ਨੰਬਰਦਾਰ ਮਲਕੀਤ ਸਿੰਘ ਗਿੱਲ ਨੇ ਦੱਸਿਆ ਕਿ ਪਿਛਲੇ ਕੁੱਝ ਸਾਲਾਂ ਤੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ਦੇ ਹਾਲ ਸਬੰਧੀ ਸਮੱਸਿਆ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾ ਰਿਹਾ ਸੀ।

ਅਜੀਤ ਡੈਸਕ 12-10-2026
ਕੁਹਾੜਾ, 11 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਜੰਡਿਆਲੀ ਵਿਖੇ ਨੰਬਰਦਾਰ ਮਲਕੀਤ ਸਿੰਘ ਗਿੱਲ ਅਤੇ ਉਨ੍ਹਾਂ ਨੇ ਸਪੁੱਤਰ ਸਰਪੰਚ ਗਗਨਦੀਪ ਸਿੰਘ ਗਿੱਲ ਅਤੇ ਸਮੂਹ ਪਰਿਵਾਰ ਵਲੋਂ ਗੁਰੂ ਰਵਿਦਾਸ ਗੁਰੂਘਰ ਦੇ ਹਾਲ ਦਾ ਲੈਂਟਰ ਪਾਉਣ ਦੀ ਸੇਵਾ ਕਰਵਾਈ ਗਈ ਅਤੇ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਦੇ ਹਾਲ ਨਾਲ ਸਬੰਧਿਤ ਸਮੱਸਿਆ ਨੂੰ ਹੱਲ ਕਰਨ ਲਈ ਆਪਣਾ ਵੱਡ ਮੁੱਲਾ ਯੋਗਦਾਨ ਪਾਇਆ ਗਿਆ। ਇਸ ਮੌਕੇ ਨੰਬਰਦਾਰ ਮਲਕੀਤ ਸਿੰਘ ਗਿੱਲ ਨੇ ਦੱਸਿਆ ਕਿ ਪਿਛਲੇ ਕੁੱਝ ਸਾਲਾਂ ਤੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ਦੇ ਹਾਲ ਸਬੰਧੀ ਸਮੱਸਿਆ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾ ਰਿਹਾ ਸੀ। ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੇ ਪਰਿਵਾਰ ਵਲੋਂ ਲੈਂਟਰ ਪਾਉਣ ਦੀ ਸੇਵਾ ਕਰਵਾਈ ਗਈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਸੇਵਾ ਕਰਨਾ ਸੁਭਾਗ ਦੀ ਗੱਲ ਹੈ ਅਤੇ ਧਾਰਮਿਕ ਸਥਾਨਾਂ ਦੀ ਸਾਂਭ-ਸੰਭਾਲ ਤੇ ਵਿਕਾਸ ਲਈ ਹਰ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਵੀ ਪਿੰਡ ਵਾਸੀਆਂ ਦੀ ਸੇਵਾ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ ਹਮੇਸ਼ਾ ਤਿਆਰ ਰਹਿਣਗੇ। ਉਨ੍ਹਾਂ ਕਿਹਾ ਕਿ ਪਿੰਡ ਦੇ ਸਾਂਝੇ ਕੰਮਾਂ ਅਤੇ ਧਾਰਮਿਕ ਸਥਾਨਾਂ ਦੀ ਬਿਹਤਰੀ ਲਈ ਸਾਰਿਆਂ ਨੂੰ ਮਿਲਜੁਲ ਕੇ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਮੇਜਰ ਸਿੰਘ ਫੈਟੀ ਪੰਚ, ਦਵਿੰਦਰ ਸਿੰਘ ਗਿੱਲ, ਵੀਰਮਪਾਲ ਸਿੰਘ, ਜਸਪ੍ਰੀਤ ਸਿੰਘ, ਸਾਬਕਾ ਸਰਪੰਚ ਸ਼ਿੰਗਾਰਾ ਸਿੰਘ ਗਿੱਲ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਓ. ਬੀ. ਸੀ. ਮੋਰਚਾ ਦੇ ਨਵ ਨਿਯੁਕਤ ਅਹੁਦੇਦਾਰਾਂ ਦਾ ਚੰਨੀ ਅਤੇ ਅਨੂਪ ਸ਼ਰਮਾ, ਹੀਰਾ ਤੇ ਹੋਰ ਨੇਤਾਵਾਂ ਵ... ਅਗਲੀ ਖ਼ਬਰ ਕੌਂਸਲਰ ਸੁਰਿੰਦਰ ਛਿੰਦੀ ਅਤੇ ਚੇਤਨ ਕੁਮਾਰ ਨੇ ਚੌਥੀ ਰਾਤ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।