12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ’ਚ 28ਵੀਂ ਯੁਵਾ ਸੰਸਦ ਦਾ ਸਫਲ ਆਯੋਜਨ

ਕੁਹਾੜਾ, 11 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੀ. ਐੱਮ.

ਅਜੀਤ ਡੈਸਕ 12-10-2026
ਕੁਹਾੜਾ, 11 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੀ. ਐੱਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਵਿਖੇ ਸਕੂਲ ਦੇ ਪ੍ਰਿੰਸੀਪਲ ਨਿਧੀ ਗੋਇਲ ਦੀ ਅਗਵਾਈ ਹੇਠ 28ਵੀਂ ਯੁਵਾ ਸੰਸਦ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਲੋਕਤੰਤਰ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਆਪਣੇ ਅਧਿਆਪਕਾ ਅਤੇ ਮਾਪਿਆਂ ਦਾ ਸਤਿਕਾਰ ਕਰਨ ’ਤੇ ਜੋਰ ਦਿੱਤਾ ਅਤੇ ਸਕੂਲ ਪ੍ਰਿੰਸੀਪਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਕੂਲ ਦੀ ਹਰ ਜ਼ਰੂਰਤ ਨੂੰ ਪੂਰਾ ਕਰਨਗੇ। ਇਸ ਯੁਵਾ ਸੰਸਦ ਨੂੰ ਸਫਲ ਬਣਾਉਣ ਲਈ ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ, ਮੁਕੇਸ਼ ਸ਼ਰਮਾ ਅਤੇ ਸਮੂਹ ਸਟਾਫ਼ ਨੇ ਆਪਣਾ ਯੋਗਦਾਨ ਪਾਇਆ। ਯੁਵਾ ਸੰਸਦ ਨੂੰ ਤਿਆਰ ਕਰਨ ਵਿਚ ਜੋਗਿੰਦਰ ਭਾਰਦਵਾਜ, ਕੰਵਲਜੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਅਮਰਦੀਪ ਸਿੰਘ ਗਿੱਲ ਮੈਂਬਰ ਬਲਾਕ ਸੰਮਤੀ, ਧਰਮਜੀਤ ਸਿੰਘ ਪ੍ਰਿੰਸੀਪਲ ਧਨਾਨਸੂ, ਹਰਗੋਬਿੰਦ ਸਿੰਘ ਮੈਂਬਰ ਪੰਚਾਇਤ ਧਨਾਨਸੂ, ਸਤਪਾਲ ਸਿੰਘ ਗਰੇਵਾਲ ਸਰਪੰਚ ਭੂਖੜੀ ਖ਼ੁਰਦ ਅਤੇ ਸੁਖਵਿੰਦਰ ਸਿੰਘ ਨੰਬਰਦਾਰ ਭੂਖੜੀ ਖ਼ੁਰਦ ਹਾਜ਼ਰ ਸਨ। ਇਸ ਮੌਕੇ ਧਰਮਜੀਤ ਸਿੰਘ ਢਿੱਲੋਂ ਵਲੋਂ ਬੱਚਿਆਂ ਨੂੰ ਸ਼ੁੱਭ ਇੱਛਾਵਾਂ ਦਿੰਦੇ ਹੋਏ ਅਨੁਸ਼ਾਸਨ ਵਿੱਚ ਰਹਿਣ ਅਤੇ ਸਵੈ-ਮੁਲਾਂਕਣ ’ਤੇ ਜੋਰ ਦਿੱਤਾ। ਇਸ ਮੌਕੇ ਤੇਜਿੰਦਰ ਸਿੰਘ ਮਿੱਠੂ, ਇਕਬਾਲ ਸਿੰਘ ਜੰਡਿਆਲੀ, ਪ੍ਰਿੰਸ ਸੈਣੀ, ਬੱਬੂ ਮੁੰਡੀਆਂ ਨੇ ਸ਼ਿਰਕਤ ਕੀਤੀ। ਅੰਤ ਵਿਚ ਪ੍ਰਿੰਸੀਪਲ ਨਿਧੀ ਗੋਇਲ ਵਲੋਂ ਸਾਰੇ ਮਹਿਮਾਨਾਂ ਦਾ ਅਤੇ ਇਸ ਯੁਵਾ ਸੰਸਦ ਨੂੰ ਸਫਲ ਬਣਾਉਣ ਲਈ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਕੌਂਸਲਰ ਸੁਰਿੰਦਰ ਛਿੰਦੀ ਅਤੇ ਚੇਤਨ ਕੁਮਾਰ ਨੇ ਚੌਥੀ ਰਾਤ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਪੰਜਾਬ ਭਾਜਪਾ ਦੇ ਓ. ਬੀ. ਸੀ. ਮੋਰਚਾ ਦੇ ਨਵ ਨਿਯੁਕਤ ਅਹੁਦੇਦਾਰਾਂ ਦਾ ਚੰਨੀ ਅਤੇ ਅਨੂਪ ਸ਼ਰਮਾ, ਹੀਰਾ ਤੇ ਹੋਰ ਨੇਤਾਵਾਂ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।