12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੈਕਸ ਆਰਥਰ ਮੈਕਾਲਿਫ਼ ਸਕੂਲ ਦੇ ਵਿਦਿਆਰਥੀਆਂ ਵਲੋਂ ਕੀਤਾ ਚੰਡੀਗੜ੍ਹ ਯੂਨੀਵਰਸਿਟੀ ਦਾ ਵਿੱਦਿਅਕ ਦੌਰਾ

ਸਮਰਾਲਾ, 11 ਅਕਤੂਬਰ (ਕੁਲਵਿੰਦਰ ਸਿੰਘ)-ਮੈਕਸ ਆਰਥਰ ਮੈਕਾਲਿਫ਼ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਚੰਡੀਗੜ੍ਹ ਯੂਨੀਵਰਸਿਟੀ ਦਾ ਵਿੱਦਿਅਕ ਦੌਰਾ ਉੱਚ ਸਿੱਖਿਆ ਅਤੇ ਕਰੀਅਰ ਦੇ ਮੌਕਿਆਂ ਬਾਰੇ ਹਾਸਲ ਕੀਤੀ। ਮਹੱਤਵਪੂਰਨ ਜਾਣਕਾਰੀ ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ, ਸਮਰਾਲਾ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਦਾ ਵਿੱਦਿਅਕ ਦੌਰਾ ਕੀਤਾ ਗਿਆ।

ਅਜੀਤ ਡੈਸਕ 12-10-2026
ਸਮਰਾਲਾ, 11 ਅਕਤੂਬਰ (ਕੁਲਵਿੰਦਰ ਸਿੰਘ)-ਮੈਕਸ ਆਰਥਰ ਮੈਕਾਲਿਫ਼ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਚੰਡੀਗੜ੍ਹ ਯੂਨੀਵਰਸਿਟੀ ਦਾ ਵਿੱਦਿਅਕ ਦੌਰਾ ਉੱਚ ਸਿੱਖਿਆ ਅਤੇ ਕਰੀਅਰ ਦੇ ਮੌਕਿਆਂ ਬਾਰੇ ਹਾਸਲ ਕੀਤੀ। ਮਹੱਤਵਪੂਰਨ ਜਾਣਕਾਰੀ ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ, ਸਮਰਾਲਾ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਵੱਖ-ਵੱਖ ਕੋਰਸਾਂ, ਕਰੀਅਰ ਦੇ ਮੌਕਿਆਂ ਅਤੇ ਭਵਿੱਖ ਦੀ ਸਹੀ ਦਿਸ਼ਾ ਚੁਣਨ ਸਬੰਧੀ ਜਾਣਕਾਰੀ ਪ੍ਰਦਾਨ ਕਰਨਾ ਸੀ। ਇਹ ਦੌਰਾ ਸਕੂਲ ਦੀਆਂ ਅਧਿਆਪਕਾਵਾਂ ਬਿੰਨੀ ਚੋਪੜਾ (ਪੀ. ਜੀ. ਟੀ. ਕੈਮਿਸਟਰੀ) ਅਤੇ ਅਮਨਦੀਪ ਕੌਰ (ਪੀ. ਜੀ. ਟੀ. ਕਾਮਰਸ) ਦੀ ਅਗਵਾਈ ਹੇਠ ਕਰਵਾਇਆ ਗਿਆ। ਦੌਰੇ ਦੌਰਾਨ ਵਿਦਿਆਰਥੀਆਂ ਨੇ ਆਰਕੀਟੈਕਚਰ, ਮਲਟੀਮੀਡੀਆ ਅਤੇ ਐਨੀਮੇਸ਼ਨ, ਰੇਡੀਓ ਸਟੇਸ਼ਨ ਕਲਪਨਾ ਚਾਵਲਾ ਸੈਂਟਰ, ਕੇਂਦਰੀ ਲਾਇਬ੍ਰੇਰੀ, ਓਪਟੋਮੈਟਰੀ ਅਤੇ ਬਾਇਓ ਕੈਮਿਸਟਰੀ ਵਰਗੇ ਵਿਭਾਗਾਂ ਦਾ ਦੌਰਾ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਵਿੱਦਿਅਕ ਕੋਰਸਾਂ, ਉਨ੍ਹਾਂ ਦੇ ਵਿਹਾਰਕ ਮਹੱਤਵ ਅਤੇ ਭਵਿੱਖ ਵਿਚ ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਤਜਰਬੇ ਨੇ ਉਨ੍ਹਾਂ ਨੂੰ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਉੱਚ ਸਿੱਖਿਆ ਦੇ ਖੇਤਰ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪ ਲ ਦੀਪਤੀ ਚੋਪੜਾ ਨੇ ਕਿਹਾ ਕਿ ਇਹ ਵਿੱਦਿਅਕ ਦੌਰਾ ਵਿਦਿਆਰਥੀਆਂ ਲਈ ਗਿਆਨਵਾਨ ਅਤੇ ਪ੍ਰੇਰਨਾਦਾਇਕ ਸਾਬਤ ਹੋਇਆ। ਅਜਿਹੇ ਦੌਰੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਜਾਣਕਾਰੀ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਭਵਿੱਖ ਸਬੰਧੀ ਸੋਚ-ਸਮਝ ਕੇ ਫ਼ੈਸਲੇ ਲੈਣ ਵਿਚ ਸਹਾਇਤਾ ਕਰਦੇ ਹਨ।
ਪਿਛਲੀ ਖ਼ਬਰ ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਵਿਸ਼ਵ ਕਲਿਆਣ ਦੀ ਕਾਮਨਾ ਲਈ ਹੋਇਆ ਹਵਨ ਯੱਗ ਅਗਲੀ ਖ਼ਬਰ ਪੰਜਾਬ ਨੈਸ਼ਨਲ ਬੈਂਕ ਰਿਟਾਅਰੀ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।