ਗੁੱਜਰਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ
ਜੋਧਾਂ, 11 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)- ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਪਾਤਿਸ਼ਾਹੀ ਛੇਵੀਂ ਗੁੱਜਰਵਾਲ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਗਦੀਸ਼ ਸਿੰਘ ਤੇ ਜਥੇਦਾਰ ਜਗਰੂਪ ਸਿੰਘ ਨੇ ਦੱਸਿਆ ਮੱਸਿਆ ਦੇ ਦਿਹਾੜੇ ਤੇ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਪਾਤਿਸ਼ਾਹੀ ਛੇਵੀਂ ਗੁੱਜਰਵਾਲ ਵਿਖੇ ਢਾਡੀ ਕਮਲ ਸਿੰਘ ਬੱਦੋਵਾਲ ਦਾ ਸਨਮਾਨ ਕਰਨ ਸਮੇਂ ਮੈਨੇਜਰ ਜਗਦੀਸ਼ ਸਿੰਘ, ਜਥੇਦਾਰ ਜਗਰੂਪ ਸਿੰਘ, ਬਾਬਾ ਖ਼ੁਸ਼ਕਿਸਮਤ ਸਿੰਘ ਤੇ ਹੋਰ। ਤਸਵੀਰ: ਗੁਰਵਿੰਦਰ ਸਿੰਘ ਹੈਪੀ
12-10-2026