13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਰਤੀਪੁਰ ਵਿਚ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ

ਮਾਛੀਵਾੜਾ ਸਾਹਿਬ, 12 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਹਲਕਾ ਸਮਰਾਲਾ ਵਿਚ ਭਾਜਪਾ ਨੂੰ ਪਿੰਡਾਂ ਵਿਚ ਹੋਰ ਮਜ਼ਬੂਤ ਕਰਨ ਲਈ ਸੀਨੀਅਰ ਆਗੂ ਨੀਸ਼ੂ ਸ਼ਰਮਾ ਵਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ। ਨੀਸ਼ੂ ਸ਼ਰਮਾ ਵਲੋਂ ਅੱਜ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ ਜਿੱਥੇ ਲੋਕਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਗਿਆ।

ਅਜੀਤ ਡੈਸਕ 13-10-2026
ਮਾਛੀਵਾੜਾ ਸਾਹਿਬ, 12 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਹਲਕਾ ਸਮਰਾਲਾ ਵਿਚ ਭਾਜਪਾ ਨੂੰ ਪਿੰਡਾਂ ਵਿਚ ਹੋਰ ਮਜ਼ਬੂਤ ਕਰਨ ਲਈ ਸੀਨੀਅਰ ਆਗੂ ਨੀਸ਼ੂ ਸ਼ਰਮਾ ਵਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ। ਨੀਸ਼ੂ ਸ਼ਰਮਾ ਵਲੋਂ ਅੱਜ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ ਜਿੱਥੇ ਲੋਕਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਗਿਆ। ਭਾਜਪਾ ਦੀਆਂ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾਉਂਦਿਆਂ ਨੀਸ਼ੂ ਸ਼ਰਮਾ ਦੇ ਯਤਨਾਂ ਸਦਕਾ ਪਿੰਡ ਰਤੀਪੁਰ ਵਿਖੇ ਡਾਕਟਰ ਗੁਰਮੀਤ ਸਿੰਘ, ਸ਼ਾਮ ਸਿੰਘ, ਇਕਬਾਲ ਸਿੰਘ ਤੇ ਕਮਲਦੀਪ ਸਿੰਘ ਨੇ ਪਾਰਟੀ ਵਿਚ ਸ਼ਮੂਲੀਅਤ ਕੀਤੀ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦਾ ਸਵਾਗਤ ਕਰਦਿਆਂ ਨੀਸ਼ੂ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੇ ਕਿਹਾ ਕਿ ਨੀਸ਼ੂ ਸ਼ਰਮਾ ਵਰਗੇ ਨੌਜਵਾਨ ਆਗੂ ਦਾ ਸਿਆਸਤ ਵਿਚ ਆਉਣਾ ਸ਼ਲਾਘਾਯੋਗ ਹੈ ਕਿਉਂਕਿ ਅੱਜ ਸਾਡੇ ਇਲਾਕੇ ਨੂੰ ਵਿਕਾਸ ਦੀ ਜ਼ਰੂਰਤ ਹੈ। ਇਸ ਮੌਕੇ ਆਸ਼ੂ ਸ਼ਰਮਾ, ਬਲਰਾਜ ਕੁਮਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਖੰਨਾ ਦੀ ਇਕੱਤਰਤਾ ਵਿਛੜੇ ਸਾਹਿਤਕਾਰਾਂ ਨੂੰ ਸ਼ਰਧਾਂਜਲੀ, ਕਵਿਤਾਵਾਂ, ਗੀਤਾਂ ਤੇ ਗ਼ਜ਼ਲਾਂ ਨੇ ਸਿਰਜਿਆ ਸ... ਅਗਲੀ ਖ਼ਬਰ ਰਾਧਾ ਵਾਟਿਕਾ ਸਕੂਲ ਦੇ ਬੈਡਮਿੰਟਨ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।