18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਹਲਕਾ ਸਾਹਨੇਵਾਲ ਪਹੁੰਚਣ ’ਤੇ ਵਿਕਰਮ ਬਾਜਵਾ ਵਲੋਂ ਸਚਿਨ ਪਾਇਲਟ ਸਮੇਤ ਸੀਨੀਅਰ ਕਾਂਗਰਸੀ ਲੀਡਰਸ਼ਿਪ ਦਾ ਸਵਾਗਤ

ਕੁਹਾੜਾ, 17 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਵਲੋਂ ਆਪਣੇ ਸਾਥੀਆਂ ਸਮੇਤ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ, ਪ੍ਰਗਟ ਸਿੰਘ, ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ, ਰਵਿੰਦਰ ਡਲਵੀ ਅਤੇ ਭਾਰਤ ਭੂਸ਼ਨ ਆਸ਼ੂ ਦਾ ਹਲਕਾ ਸਾਹਨੇਵਾਲ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਲੋਕਾਂ ਦੇ ਅਸਲ ਮੁੱਦਿਆਂ ਨੂੰ ਆਧਾਰ ਬਣਾ ਕੇ ਚੋਣ ਮੈਦਾਨ ਵਿਚ ਉੱਤਰੇਗੀ।

ਅਜੀਤ ਡੈਸਕ 18-10-2026
ਕੁਹਾੜਾ, 17 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਵਲੋਂ ਆਪਣੇ ਸਾਥੀਆਂ ਸਮੇਤ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ, ਪ੍ਰਗਟ ਸਿੰਘ, ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ, ਰਵਿੰਦਰ ਡਲਵੀ ਅਤੇ ਭਾਰਤ ਭੂਸ਼ਨ ਆਸ਼ੂ ਦਾ ਹਲਕਾ ਸਾਹਨੇਵਾਲ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਲੋਕਾਂ ਦੇ ਅਸਲ ਮੁੱਦਿਆਂ ਨੂੰ ਆਧਾਰ ਬਣਾ ਕੇ ਚੋਣ ਮੈਦਾਨ ਵਿਚ ਉੱਤਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕ ਚੁੱਕੇ ਸੂਬੇ ਦੇ ਲੋਕ ਪੰਜਾਬ ਵਿਚ ਮੁੜ ਕਾਂਗਰਸ ਦੀ ਸਰਕਾਰ ਬਣਾਉਣ ਦੇ ਕਾਹਲੇ ਪਏ ਹੋਏ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਆਪਣੇ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਪੰਜਾਬੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਇੱਕਜੁੱਟ ਹੋ ਕੇ ਪੰਜਾਬ ਵਿਚ ਮਜ਼ਬੂਤ ਸਰਕਾਰ ਬਣਾਉਣ ਲਈ ਯਤਨਸ਼ੀਲ ਹੈ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਬਲਵੀਰ ਸਿੰਘ ਬੁੱਢੇਵਾਲ, ਤਾਜਪਰਮਿੰਦਰ ਸਿੰਘ ਸੋਨੂੰ, ਜਸਪਾਲ ਸਿੰਘ ਗਾਹੀ ਭੈਣੀ, ਰਾਮ ਨਾਥ ਸਾਹਨੇਵਾਲ, ਸਾਬਕਾ ਚੇਅਰਮੈਨ ਸਵਰਨ ਸਿੰਘ, ਸਾਬਕਾ ਚੇਅਰਮੈਨ ਜਗਜੀਤ ਸਿੰਘ ਪ੍ਰਿਥੀਪੁਰ,ਰਮਨੀਤ ਸਿੰਘ ਗਿੱਲ, ਸਤਵੰਤ ਸਿੰਘ ਗਰਚਾ, ਅਵਤਾਰ ਚਾਹਲ, ਰਮੇਸ਼ ਕੁਮਾਰ ਪੱਪੂ, ਸ਼ਮਸ਼ੇਰ ਸਿੰਘ ਸ਼ੇਰੀ, ਸਰਪੰਚ ਰਣਧੀਰ ਸਿੰਘ, ਹਰਜਾਪ ਸਿੰਘ ਗਿੱਲ, ਰਾਜਦੀਪ ਸਿੰਘ ਬਿਲਗਾ, ਰੁਪਿੰਦਰ ਸਿੰਘ ਗਰਚਾ, ਜੱਸੀ ਬਰਵਾਲਾ, ਜਸਵਿੰਦਰ ਸਿੰਘ, ਗੁਰਜੰਟ ਸਿੰਘ, ਜੱਸਾ ਰਾਈਆਂ, ਗੁਰਜਿੰਦਰ ਸਿੰਘ, ਬਲਵੀਰ ਮਜਾਰਾ, ਸੂਰਜ ਮੈਨੀ, ਨਾਨਕ ਸਿੰਘ, ਸਰਪੰਚ ਬੂਟਾ ਸਿੰਘ, ਗੁਰਸੇਵਕ ਸਿੰਘ ਮੰਗੀ, ਰੌਸ਼ਨ ਸਿੰਘ ਸਰਪੰਚ, ਐੱਮ. ਪੀ. ਮਾਂਗਟ ਰਾਮਗੜ੍ਹ, ਸਰਪੰਚ ਸੀਰਾ ਰਾਮਗੜ੍ਹ, ਹੈਪੀ ਧਨਾਨਸੂ, ਕਾਲੂ ਮਾਂਗਟ, ਰੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਖੰਨਾ ਵਿਚ ਸੌਂਦ ਅਤੇ ਕੋਟਲੀ ਦੀ ਸਰਪ੍ਰਸਤੀ ਵਾਲੀਆਂ ਕਮੇਟੀਆਂ ਮਨਾਉਣਗੀਆਂ 2 ਦੁਸਹਿਰੇ ਮਿਲਟਰੀ ਗਰਾਊਂਡ ਵਿਚ 120 ਫੁੱਟ ਉ... ਅਗਲੀ ਖ਼ਬਰ 19 ਨੂੰ ਮਨਵਿੰਦਰ ਸਿੰਘ ਗਿਆਸਪੁਰ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ- ਰੁਪਾਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।