25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਲੜਕੀਆਂ ਨੂੰ ਵਿਦਾਇਗੀ ਪਾਰਟੀ ਸੰਬੰਧੀ ਸਮਾਗਮ ਬਣਿਆ ਯਾਦਗਾਰੀ

ਬੀਜਾ, 24 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਅੰਤਰਰਾਸ਼ਟਰੀ ਪੱਧਰ ਉਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਵਿਖੇ ਵਿਦਿਆਰਥਣਾਂ ਵੱਲੋਂ ਵਿਦਾਇਗੀ ਸਮਾਰੋਹ ਕੀਤਾ ਗਿਆ। ਇਸ ਮੌਕੇ ਆਏ ਮੁੱਖ ਮਹਿਮਾਨ ਕੁਲਾਰ ਸੰਸਥਾਵਾਂ ਦੇ ਚੇਅਰਮੈਨ ਪ੍ਰੋ.

ਅਜੀਤ ਡੈਸਕ 25-10-2026
ਬੀਜਾ, 24 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਅੰਤਰਰਾਸ਼ਟਰੀ ਪੱਧਰ ਉਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਵਿਖੇ ਵਿਦਿਆਰਥਣਾਂ ਵੱਲੋਂ ਵਿਦਾਇਗੀ ਸਮਾਰੋਹ ਕੀਤਾ ਗਿਆ। ਇਸ ਮੌਕੇ ਆਏ ਮੁੱਖ ਮਹਿਮਾਨ ਕੁਲਾਰ ਸੰਸਥਾਵਾਂ ਦੇ ਚੇਅਰਮੈਨ ਪ੍ਰੋ. ਗੁਰਬਖਸ਼ ਸਿੰਘ ਬੀਜਾ, ਮੈਨੇਜਿੰਗ ਡਾਇਰੈਕਟਰ ਡਾ. ਕੁਲਦੀਪਕ ਸਿੰਘ ਕੁਲਾਰ ਪਹੁੰਚੇ । ਇਹ ਵਿਦਾਇਗੀ ਪਾਰਟੀ ਡਾਇਰੈਕਟਰ ਮਿਸਟਰ ਰੁਪਿੰਦਰ ਸਿੰਘ ਪ੍ਰਿੰਸੀਪਲ ਕੁਲਾਰ ਕਾਲਜ ਆਫ਼ ਨਰਸਿੰਗ ਪ੍ਰੋ. ਅਰਪਨ ਦਿਆਲ ਅਤੇ ਵਾਇਸ ਪ੍ਰਿੰਸੀਪਲ ਮੈਡਮ ਗੁਰਪ੍ਰੀਤ ਕੌਰ ਵੜਿੰਗ ਦੀ ਦੇਖ-ਰੇਖ ਹੇਠ ਕਰਵਾਈ ਗਈ।ਇਸ ਮੌਕੇ ਵਿਦਿਆਰਥਣਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਇਸ ਸਮਾਗਮ ਦੌਰਾਨ ਜੀ. ਐੱਨ. ਐੱਮ. ਭਾਗ ਤੀਜੇ ਦੀਆਂ ਵਿਦਿਆਰਥਣਾਂ ਵਿਚਕਾਰ ਸੁੰਦਰਤਾ ਅਤੇ ਪ੍ਰਤਿਭਾ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਜੀ. ਐਨ. ਐਮ ਭਾਗ ਤੀਜਾ ਵਿਚੋਂ ਮਿਸ ਪੁਸ਼ਪ੍ਰੀਤ ਕੌਰ ਨੇ ਮਿਸ ਫੇਅਰਵੈਲ ਹੋਣ ਦਾ ਖਿਤਾਬ ਜਿੱਤਿਆ। ਇਸ ਮੌਕੇ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਪਿੱਛੋਂ ਚੇਅਰਮੈਨ ਪ੍ਰੋ. ਗੁਰਬਖਸ਼ ਸਿੰਘ ਬੀਜਾ, ਮੈ ਨੇਜਿੰਗ ਡਾਇਰੈਕਟਰ ਡਾ. ਕੁਲਦੀਪਕ ਸਿੰਘ ਕੁਲਾਰ ਅਤੇ ਡਾਇਰੈਕਟਰ ਰੁਪਿੰਦਰ ਸਿੰਘ ਬੈਨੀਪਾਲ ਵੱਲੋਂ ਮੁਕਾਬਲਿਆਂ ਵਿਚੋਂ ਜੇਤੂ ਵਿਦਿਆਰਥਣਾਂ ਨੂੰ ਇਨਾਮ ਅਤੇ ਸਰਟੀਫਿਕੇਟ ਵੰਡੇ ਗਏ। ਅੰਤ ਵਿਚ ਚੇਅਰਮੈਨ ਪ੍ਰੋ. ਗੁਰਬਖਸ ਸਿੰਘ ਬੀਜਾ ਨੇ ਪਾਸ ਹੋਣ ਜਾ ਰਹੇ ਵਿਦਿਆਰਥੀਆਂ ਨੂੰ ਸੇਧ ਦਿੰਦੇ ਹੋਏ ਸਮਾਜ ਵਿੱਚ ਨਰਸ ਦੀ ਵਿਸ਼ੇਸ਼ਤਾ ਬਾਰੇ ਚਾਨਣਾ ਪਾਇਆ ਅਤੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਕਾਲਜ ਵਿੱਚ ਬੇਸਿਕ ਬੀ. ਐਸ. ਸੀ.ਨਰਸਿੰਗ ਅਤੇ ਜੀ.ਐਨ.ਐਮ ਦੇ ਕੋਰਸ ਸਫਲਤਾ ਪੂਰਵਕ ਚੱਲ ਰਹੇ ਹਨ। ਇਸ ਸੰਸਥਾ ਵਿੱਚ ਵੱਖ-ਵੱਖ ਜਿਲਿ੍ਆਂ ਦੀਆਂ ਲੜਕੀਆਂ ਕੋਰਸ ਪ੍ਰਾਪਤ ਕਰਕੇ ਵਿਦੇਸ਼ ਅਤੇ ਭਾਰਤ ਦੇ ਨਾਮਵਰ ਹਸਪਤਾਲਾਂ ਵਿਚ ਸੈਟਲ ਹੋ ਚੁੱਕੀਆਂ ਹਨ।
ਪਿਛਲੀ ਖ਼ਬਰ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਬਾਲਕ ਨਾਥ ਦੇ ਜਾਗਰਣ ਸਮਾਗਮ ’ਚ ਪ੍ਰਭੂ ਸ੍ਰੀ ਰਾਮਲੀਲ੍ਹਾ ਕਮੇਟੀ ਦੇ ਮੈਂਬਰਾਂ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।