24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਟੈਗੋਰ ਗਲੋਬਲ ਸਕੂਲ ਨੇ ਸਹੋਦਿਆ ਅਥਲੈਟਿਕਸ ਮੀਟ ਅਤੇ ਅੰਤਰ-ਸਕੂਲ ਭਾਸ਼ਨ ਮੁਕਾਬਲੇ ਵਿਚ ਮਾਰੀਆਂ ਮੱਲਾਂ

ਸਮਰਾਲਾ, 24 ਅਕਤੂਬਰ (ਗੋਪਾਲ ਸੋਫਤ)-ਟੈਗੋਰ ਗਲੋਬਲ ਸੀਨੀਅਰ ਸੈਕੰਡਰੀ ਸਕੂਲ, ਸਮਰਾਲਾ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਸਹੋਦਿਆ ਐਥਲੈਟਿਕਸ ਮੀਟ 2026 ਅਤੇ ਸਹੋਦਿਆ ਕੰਪਲੈਕਸ ਅੰਤਰ-ਸਕੂਲ ਭਾਸ਼ਣ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਹੋਦਿਆ ਐਥਲੈਟਿਕਸ ਮੀਟ 2026 ਦੇ ਅੰਡਰ-14 ਲੜਕਿਆਂ ਦੇ ਵਰਗ ਵਿਚ ਪੰਸ਼ੁਲ ਵਰਤੀਆ ਨੇ 400 ਮੀਟਰ ਅਤੇ 600 ਮੀਟਰ ਦੌੜਾਂ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 25-10-2026
ਸਮਰਾਲਾ, 24 ਅਕਤੂਬਰ (ਗੋਪਾਲ ਸੋਫਤ)-ਟੈਗੋਰ ਗਲੋਬਲ ਸੀਨੀਅਰ ਸੈਕੰਡਰੀ ਸਕੂਲ, ਸਮਰਾਲਾ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਸਹੋਦਿਆ ਐਥਲੈਟਿਕਸ ਮੀਟ 2026 ਅਤੇ ਸਹੋਦਿਆ ਕੰਪਲੈਕਸ ਅੰਤਰ-ਸਕੂਲ ਭਾਸ਼ਣ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਹੋਦਿਆ ਐਥਲੈਟਿਕਸ ਮੀਟ 2026 ਦੇ ਅੰਡਰ-14 ਲੜਕਿਆਂ ਦੇ ਵਰਗ ਵਿਚ ਪੰਸ਼ੁਲ ਵਰਤੀਆ ਨੇ 400 ਮੀਟਰ ਅਤੇ 600 ਮੀਟਰ ਦੌੜਾਂ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਵਰਗ ਵਿਚ ਪੰਸ਼ੁਲ ਵਰਤੀਆ, ਮਿਥਿਲ ਜਿੰਦਲ, ਗੁਰਪ੍ਰਤਾਪ ਸਿੰਘ ਅਤੇ ਸ਼ਹਿਬਾਜ਼ ਸਿੰਘ ਦੀ ਰਿਲੇਅ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕੀਆਂ ਦੇ ਵਰਗ ਵਿਚ ਅਮਨਜੋਤ ਕੌਰ ਨੇ 400 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਲ ਕਰ ਕੇ ਸਕੂਲ ਦਾ ਮਾਣ ਵਧਾਇਆ। ਇਸ ਤੋਂ ਇਲਾਵਾ ਸਹੋਦਿਆ ਕੰਪਲੈਕਸ ਅੰਤਰ-ਸਕੂਲ ਭਾਸ਼ਣ ਮੁਕਾਬਲੇ ਵਿਚ ਜਸਨੂਰ ਕੌਰ ਗਰੇਵਾਲ ਨੇ ਤੀਜਾ ਸਥਾਨ ਪ੍ਰਾਪਤ ਕਰ ਕੇ ਆਪਣੀ ਸ਼ਾਨਦਾਰ ਭਾਸ਼ਣ ਕਲਾ, ਆਤਮ-ਵਿਸ਼ਵਾਸ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਦਾ ਪ੍ਰਮਾਣ ਦਿੱਤਾ। ਵਿਦਿਆਰਥੀਆਂ ਦੀਆਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਨੇ ਜੇਤੂ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਸਿੱਖਿਆ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਨਿਰੰਤਰ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਵੀਂ ਕੀਤਾ।
ਪਿਛਲੀ ਖ਼ਬਰ ਸੂਬੇ ਦੇ ਹਾਲਾਤਾਂ ਨੂੰ ਦੇਖਦੇ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਜ਼ਰੂਰੀ-ਐਡਵੋਕੇਟ ਚਿਰਾਂਸ਼ੂ ਰਤਨ ਭਾਜਪਾ ਨੇਤਾ ਐਡ... ਅਗਲੀ ਖ਼ਬਰ ਜਥੇਦਾਰ ਮਦਨੀਪੁਰ ਅਤੇ ਹੋਰ ਆਗੂਆਂ ਨੇ ਭਵਨਦੀਪ ਮੰਡੇਰ ਦੇ ਗ੍ਰਹਿ ਜਰਗ ਤੋਂ ਡੋਰ ਟੂ ਡੋਰ ਮੁਹਿੰਮ ਕੀਤੀ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।