24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਦਹਿਲੀਜ਼ ਕਲਾਂ ਵਿਖੇ ਅੱਜ ਲੱਗੇਗਾ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ-ਕਮਲ ਧਾਲੀਵਾਲ

ਅਹਿਮਦਗੜ੍ਹ, 24 ਅਕਤੂਬਰ (ਰਵਿੰਦਰ ਪੁਰੀ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸੇਵਾਦਾਰ ਕਮਲ ਧਾਲੀਵਾਲ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ 25 ਅਕਤੂਬਰ ਦਿਨ ਐਤਵਾਰ ਨੂੰ ਪਿੰਡ ਦਹਿਲੀਜ਼ ਕਲਾਂ ਵਿਖੇ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ। ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗਣ ਵਾਲੇ ਇਸ ਕੈਂਪ ਦਾ ਉਦੇਸ਼ ਹਲਕਾ ਅਮਰਗੜ੍ਹ ਦੇ ਨਿਵਾਸੀਆਂ ਨੂੰ ਕੈਂਸਰ ਵਰਗੀ ਗੰਭੀਰ ਬਿਮਾਰੀ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਸਮੇਂ ਸਿਰ ਜਾਂਚ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ।

ਕਮਲ ਧਾਲੀਵਾਲ ਦੀ ਫਾਈਲ ਫੋਟੋ 25-10-2026
ਅਹਿਮਦਗੜ੍ਹ, 24 ਅਕਤੂਬਰ (ਰਵਿੰਦਰ ਪੁਰੀ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸੇਵਾਦਾਰ ਕਮਲ ਧਾਲੀਵਾਲ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ 25 ਅਕਤੂਬਰ ਦਿਨ ਐਤਵਾਰ ਨੂੰ ਪਿੰਡ ਦਹਿਲੀਜ਼ ਕਲਾਂ ਵਿਖੇ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ। ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗਣ ਵਾਲੇ ਇਸ ਕੈਂਪ ਦਾ ਉਦੇਸ਼ ਹਲਕਾ ਅਮਰਗੜ੍ਹ ਦੇ ਨਿਵਾਸੀਆਂ ਨੂੰ ਕੈਂਸਰ ਵਰਗੀ ਗੰਭੀਰ ਬਿਮਾਰੀ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਸਮੇਂ ਸਿਰ ਜਾਂਚ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਮਲ ਧਾਲੀਵਾਲ ਨੇ ਦੱਸਿਆ ਕਿ ਕੈਂਪ ਦੌਰਾਨ ਕੈਂਸਰ ਦੀ ਜਾਂਚ, ਬਿਮਾਰੀ ਸੰਬੰਧੀ ਜਾਗਰੂਕਤਾ ਅਤੇ ਅੱਖਾਂ ਦੀ ਜਾਂਚ ਬਿਲਕੁਲ ਮੁਫ਼ਤ ਕੀਤੀ ਜਾਵੇਗੀ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 25 ਅਕਤੂਬਰ ਨੂੰ ਪਿੰਡ ਦਹਿਲੀਜ਼ ਕਲਾਂ ਵਿਖੇ ਲੱਗਣ ਵਾਲੇ ਇਸ ਕੈਂਪ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਅਤੇ ਆਪਣੇ ਸਿਹਤ ਸੰਬੰਧੀ ਟੈੱਸਟ ਕਰਵਾ ਕੇ ਇਸ ਮੁਫ਼ਤ ਸਹੂਲਤ ਦਾ ਲਾਭ ਉਠਾਉਣ ਅਤੇ ਇਸ ਕੈਂਪ ਸੰਬੰਧੀ ਵਧੇਰੇ ਜਾਣਕਾਰੀ ਲਈ ਪਿੰਡ ਦਹਿਲੀਜ਼ ਕਲਾਂ ਦੇ ਸਰਪੰਚ ਸ਼ਗੀਰ ਖਾਨ (ਹਾਜੀ) ਜਾਂ ਕਮਲ ਧਾਲੀਵਾਲ ਦੇ ਅਮਰਗੜ੍ਹ ਅਤੇ ਅਹਿਮਦਗੜ੍ਹ ਸਥਿਤ ਦਫ਼ਤਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਗਰਾਮ ਪੰਚਾਇਤ ਤੇ ਪ੍ਰਵਾਸੀ ਭਰਾਵਾਂ ਵਲੋਂ ਧਮੋਟ ’ਚ ਖੇਡਾਂ ਕਰਵਾਉਣ ਦਾ ਫ਼ੈਸਲਾ ਅਗਲੀ ਖ਼ਬਰ ਮਾਈਂਡ ਮੇਕਰ ਰਾਹੀਂ ਯੂ. ਕੇ. ਦਾ ਵੀਜ਼ਾ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।