26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਿੰਡ ਘੁਡਾਣੀ ਕਲਾਂ ਵਿਖੇ ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ’ਤੇ ਪੰਜਾਬ ਸਰਕਾਰ ਅਤੇ ਨਸ਼ਾ ਤਸਕਰਾਂ ਦੇ ਫੂਕੇ ਪੁਤਲੇ

ਰਾੜਾ ਸਾਹਿਬ, 25 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਪੰਜਾਬ ਸਰਕਾਰ ਤੇ ਨਸ਼ਾ ਤਸਕਰਾਂ ਦੇ ਪੁਤਲੇ ਫੂਕਣ ਦੇ ਸੱਦੇ ਤਹਿਤ ਇਤਿਹਾਸਕ ਪਿੰਡ ਘੁਡਾਣੀ ਕਲਾਂ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੁਤਲੇ ਸਾੜੇ ਗਏ। ਇਸ ਸਮੇਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਨਸ਼ਿਆਂ ਨੂੰ ਖੁਲ੍ਹਵਾੜਾ ਵਰਤਾਉਣ ਵਾਲੇ ਸਿਆਸੀ, ਪੁਲਿਸ, ਨਸ਼ਾ ਤਸਕਰ ਗੈਂਗਸਟਰਾਂ ਨੂੰ ਸਰਕਾਰ ਵਲੋਂ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਰਲ ਮਿਲ ਕੇ ਖੇਡ ਖੇਡੀ ਰਹੀ ਹੈ, ਜਵਾਨੀ ਦਾ ਘਾਣ ਕਰ ਰਹੇ ਹਨ।

ਪਿੰਡ ਘੁਡਾਣੀ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਸਮੇਤ ਕਿਸਾਨ ਪੰਜਾਬ ਸਰਕਾਰ ਅਤੇ ਨਸ਼ਾ ਤਸਕਰਾਂ ਦਾ ਪੁਤਲਾ ਫੂਕਦੇ ਹੋਏ। ਤਸਵੀਰ : ਸੁਖਵੀਰ ਸਿੰਘ ਚਣਕੋਈਆਂ 26-10-2026
ਰਾੜਾ ਸਾਹਿਬ, 25 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਪੰਜਾਬ ਸਰਕਾਰ ਤੇ ਨਸ਼ਾ ਤਸਕਰਾਂ ਦੇ ਪੁਤਲੇ ਫੂਕਣ ਦੇ ਸੱਦੇ ਤਹਿਤ ਇਤਿਹਾਸਕ ਪਿੰਡ ਘੁਡਾਣੀ ਕਲਾਂ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੁਤਲੇ ਸਾੜੇ ਗਏ। ਇਸ ਸਮੇਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਨਸ਼ਿਆਂ ਨੂੰ ਖੁਲ੍ਹਵਾੜਾ ਵਰਤਾਉਣ ਵਾਲੇ ਸਿਆਸੀ, ਪੁਲਿਸ, ਨਸ਼ਾ ਤਸਕਰ ਗੈਂਗਸਟਰਾਂ ਨੂੰ ਸਰਕਾਰ ਵਲੋਂ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਰਲ ਮਿਲ ਕੇ ਖੇਡ ਖੇਡੀ ਰਹੀ ਹੈ, ਜਵਾਨੀ ਦਾ ਘਾਣ ਕਰ ਰਹੇ ਹਨ। ਜਦਕਿ ਆਪ ਕਰੋੜਾਂ ਰੁਪਏ ਇਕੱਠੇ ਕਰ ਰਹੇ ਹਨ , ਕਿਸਾਨੀ-ਜਵਾਨੀ ਨੂੰ ਖ਼ਤਮ ਕਰਨ ਲਈ ਅਤੇ ਕਾਰਪੋਰੇਟਾਂ ਦੀਆਂ ਨੀਤੀਆਂ ਲਾਗੂ ਕਰਨ ਲਈ ਇਹ ਜਾਣ ਬੁੱਝ ਕੇ ਸੰਘਰਸ਼ੀ ਜਵਾਨਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵਿਰੋਧ ਕਰਨ ਵਾਲਾ ਹੀ ਨਾ ਰਹੇ। ਘੁਡਾਣੀ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤੇ ਵੱਡੇ ਨਸ਼ਾ ਤਸਕਰਾਂ ਤੇ ਪ੍ਰਸ਼ਾਸਨਿਕ ਰਾਜਸੀ ਸਰਪ੍ਰਸਤ ਸਾਹਮਣੇ ਲਿਆਂਦੀ ਜਾਵੇ ਤੇ ਉਨ੍ਹਾਂ ਤੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁ. ਮੁਆਵਜ਼ਾ ਤੇ ਪਰਵਿੰਦਰ ਦੀ ਪਤਨੀ ਨੂੰ ਯੋਗਤਾ ਮੁਤਾਬਿਕ ਸਰਕਾਰੀ ਨੌਕਰੀ ਦਿੱਤੀ ਜਾਵੇ, ਇਸ ਧੰਦੇ ਵਿਚ ਗਲਤਾਨ ਸਭਨਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ, ਨਸ਼ਾ ਤਸਕਰੀ ਦੀਆਂ ਕੌਮਾਂਤਰੀ ਲੜੀਆਂ ਨੂੰ ਤੋੜਿਆ ਜਾਵੇ, ਸਿੰਥੈਟਿਕ ਡਰੱਗਜ਼ ਦੀਆਂ ਫ਼ੈਕਟਰੀਆਂ ਬੰਦ ਕਰਵਾਈਆਂ ਜਾਣ ਅਤੇ ਸਰਹੱਦਾਂ ’ਤੇ ਸਖ਼ਤੀ ਕੀਤੀ ਜਾਵੇ। ਇਸ ਸਮੇਂ ਸੁਖਬੀਰ ਸਿੰਘ, ਮੋਹਣ ਸਿੰਘ, ਬਲਦੇਵ ਸਿੰਘ, ਰਜਿੰਦਰ ਸਿੰਘ, ਕੁਲਵੰਤ ਸਿੰਘ, ਦਰਸ਼ਨ ਸਿੰਘ, ਚੰਦ ਸਿੰਘ, ਜਗਮੋਹਨ ਸਿੰਘ, ਮਨਮੋਹਨ ਸਿੰਘ, ਹਰਦੀਪ ਸਿੰਘ ਤੇ ਜੀਵਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਸਨ।
ਪਿਛਲੀ ਖ਼ਬਰ ਹਿਊਮਨ ਵੈੱਲਫੇਅਰ ਬਲੱਡ ਡੋਨਰਜ਼ ਐਸੋਸੀਏਸ਼ਨ ਦੇ ਮੈਡੀਕਲ ਕੈਂਪ ਵਿਚ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਹੋਣਗੇ ਸ਼ਾਮਿਲ 1 ਨਵੰਬਰ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਬਲਾਕ ਸਮਰਾਲਾ ਦੀਆਂ ਲੜਕੀਆਂ ਨੇ ਫੁੱਟਬਾਲ ਵਿਚ ਲਗਾਤਾਰ ਚੌਥੀ ਵਾਰ ਜਿੱਤਿਆ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।