27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

‘ ਆਪ’ ਸਰਕਾਰ ਦੇ ਰਾਜ ’ਚ ਸੂਬੇ ਦੀ ਵਿਗੜੀ ਕਾਨੂੰਨ ਵਿਵਸਥਾ-ਕਮਲ ਧਾਲੀਵਾਲ

ਅਹਿਮਦਗੜ੍ਹ, 26 ਅਕਤੂਬਰ (ਰਵਿੰਦਰ ਪੁਰੀ)-ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸੇਵਾਦਾਰ ਕਮਲ ਧਾਲੀਵਾਲ ਨੇ ਝਾੜੂ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਕਤਲੋਗਾਰਤ ਨੇ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ । ਉਨ੍ਹਾਂ ਕਿਹਾ ਕਿ ਲੋਕਾਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ ਅਤੇ ਸਰਕਾਰ ਨੂੰ ਇਸ ਮਾਮਲੇ ’ਤੇ ਗੰਭੀਰਤਾ ਨਾਲ ਕਦਮ ਚੁੱਕਣ ਦੀ ਲੋੜ ਹੈ।

ਅਜੀਤ ਡੈਸਕ 27-10-2026
ਅਹਿਮਦਗੜ੍ਹ, 26 ਅਕਤੂਬਰ (ਰਵਿੰਦਰ ਪੁਰੀ)-ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸੇਵਾਦਾਰ ਕਮਲ ਧਾਲੀਵਾਲ ਨੇ ਝਾੜੂ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਕਤਲੋਗਾਰਤ ਨੇ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ । ਉਨ੍ਹਾਂ ਕਿਹਾ ਕਿ ਲੋਕਾਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ ਅਤੇ ਸਰਕਾਰ ਨੂੰ ਇਸ ਮਾਮਲੇ ’ਤੇ ਗੰਭੀਰਤਾ ਨਾਲ ਕਦਮ ਚੁੱਕਣ ਦੀ ਲੋੜ ਹੈ। ਕਮਲ ਧਾਲੀਵਾਲ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ’ਤੇ ਹੋ ਰਹੇ ਹਮਲੇ ਅਤੇ ਆਮ ਲੋਕਾਂ ਨਾਲ ਦਿਨ-ਦਿਹਾੜੇ ਵਾਪਰਦੀਆਂ ਲੁੱਟ-ਖੋਹ ਦੀਆਂ ਘਟਨਾਵਾਂ ਚਿੰਤਾਜਨਕ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕਾਨੂੰਨ ਦੇ ਰਖਵਾਲਿਆਂ ਦੀ ਸੁਰੱਖਿਆ ਨੂੰ ਲੈ ਕੇ ਹੀ ਸਵਾਲ ਉੱਠ ਰਹੇ ਹਨ ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾਵੇਗੀ? ਉਨ੍ਹਾਂ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੇ ਕਤਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਸੂਬੇ ਦੀ ਸੁਰੱਖਿਆ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੀਆਂ ਮੰਗਾਂ ਵੱਲ ਸਰਕਾਰ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਕਮਲ ਧਾਲੀਵਾਲ ਨੇ ਕਿਹਾ ਕਿ ਸਰਕਾਰ ਸਿਰਫ਼ ਇਸ਼ਤਿਹਾਰਾਂ ਅਤੇ ਬਿਆਨਾਂ ਤੱਕ ਸੀਮਤ ਰਹਿਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਅਪਰਾਧਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕਰੇ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਹਾਲ ਕਰ ਕੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਸੁਰੱਖਿਆ ਦੇ ਮੁੱਦਿਆਂ ’ਤੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।
ਪਿਛਲੀ ਖ਼ਬਰ ਮਲੌਦ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਾਲਮੀਕਿ ਮੰਦਰ ਵਿਖੇ ਪੂਜਾ ਅਰਚਨਾ ਤੇ ਹਵਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।