28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜਗਰਾਉਂ ਇਲਾਕੇ ਅੰਦਰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਜਗਰਾਉਂ, 27 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਅੰਦਰ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬਾਨਾਂ ਵਿਖੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਏ ਗਏ।

ਅਜੀਤ ਡੈਸਕ 28-10-2026
ਜਗਰਾਉਂ, 27 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਅੰਦਰ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬਾਨਾਂ ਵਿਖੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਏ ਗਏ। ਸਜਾਏ ਦੀਵਾਨਾ ਵਿਚ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ, ਕਥਾ ਵਾਚਕਾਂ ਨੇ ਕਥਾ ਅਤੇ ਬੁਲਾਰਿਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਪ੍ਰਤੀ ਸੰਗਤਾਂ ਨੂੰ ਜਾਣੂ ਕਰਵਾਇਆ। ਗੁਰਦੁਆਰਾ ਗੁਰੂ ਰਾਮਦਾਸ ਅਗਵਾੜ ਗੁੱਜਰਾਂ, ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ, ਗੁਰਦੁਆਰਾ ਦਸਮੇਸ਼ ਨਗਰ ਕੱਚਾ ਮਲਕ ਰੋਡ, ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ, ਗੁਰਦੁਆਰਾ ਭਜਨਗੜ੍ਹ ਸਾਹਿਬ, ਗੁਰਦੁਆਰਾ ਮਾਈ ਦਾ ਸਾਹਿਬ, ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਆਦਿ ਵਿਖੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਹੋਏ। ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਪਿਛਲੀ ਖ਼ਬਰ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ 2027 ’ ਚ ਬਣੇਗੀ ਕਾਂਗਰਸ ਦੀ ਸਰਕਾਰ :- ਦਰਸ਼ਨ ਸਿੰਘ ਬੀਰਮੀ ਅਗਲੀ ਖ਼ਬਰ ਹੰਬੜਾਂ ਪੁਲਿਸ ਪਾਰਟੀ ਵਲੋਂ ਨਸ਼ੀਲੇ ਪਦਾਰਥ ਸਮੇਤ ਇਕ ਮਹਿਲਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।