28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੰਜਾਬ ਸਰਕਾਰ ਨੇ ਵਪਾਰੀ ਵਰਗ ਅਤੇ ਦੁਕਾਨਦਾਰਾਂ ਦੀ ਸਹੂਲਤ ਲਈ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਸ਼ੁਰੂ ਕੀਤੀ-ਰੂਪਰਾਏ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ, ਉੱਥੇ ਵਪਾਰੀ ਵਰਗ ਦੀਆਂ ਮੁਸ਼ਕਲਾਂ, ਸਮੱਸਿਆਵਾਂ ਦਾ ਨਿਪਟਾਰਾ ਕਰਨ ਅਤੇ ਵਪਾਰੀ ਵਰਗ ਨੂੰ ਸਹੂਲਤਾਂ ਦੇਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਧਰਮਿੰਦਰ ਸਿੰਘ ਰੂਪਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ਹੈ।

ਅਜੀਤ ਡੈਸਕ 28-10-2026
ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ, ਉੱਥੇ ਵਪਾਰੀ ਵਰਗ ਦੀਆਂ ਮੁਸ਼ਕਲਾਂ, ਸਮੱਸਿਆਵਾਂ ਦਾ ਨਿਪਟਾਰਾ ਕਰਨ ਅਤੇ ਵਪਾਰੀ ਵਰਗ ਨੂੰ ਸਹੂਲਤਾਂ ਦੇਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਧਰਮਿੰਦਰ ਸਿੰਘ ਰੂਪਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰੀ ਵਰਗ ਅਤੇ ਦੁਕਾਨਦਾਰਾਂ ਦੇ ਹਿਤਾਂ ਨੂੰ ਧਿਆਨ ’ਚ ਰੱਖਦੇ ਹੋਏ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਦਾ ਵੱਡੀ ਪੱਧਰ ’ਤੇ ਫ਼ਾਇਦਾ ਦੁਕਾਨਦਾਰ ਵੀਰਾਂ ਨੂੰ ਹੋਵੇਗਾ। ਧਰਮਿੰਦਰ ਸਿੰਘ ਰੂਪਰਾਏ ਨੇ ਕਿਹਾ ਕਿ ਵਪਾਰੀਆਂ, ਦੁਕਾਨਦਾਰਾਂ ਦੀ ਇਹ ਬਹੁਤ ਪੁਰਾਣੀ ਮੰਗ ਸੀ, ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਦੁਕਾਨਦਾਰਾਂ ਦੇ ਹਿਤ ਵਿਚ ਇਹ ਸ਼ਲਾਘਾਯੋਗ ਫ਼ੈਸਲਾ ਲਿਆ ਹੈ।ਉਨ੍ਹਾਂ ਇਸ ਸਕੀਮ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰ ਮਿਉਂਸੀਪਲ ਕਾਰਪੋਰੇਸ਼ਨ, ਨਗਰ ਕੌਂਸਲ, ਇੰਪਰੂਵਮੈਂਟ ਟਰੱਸਟ ਅਤੇ ਨਗਰ ਪੰਚਾਇਤ ’ਚ ਇੱਕ ਨੋਡਲ ਅਫ਼ਸਰ ਨਿਯੁਕਤ ਕੀਤਾ ਹੋਇਆ ਹੈ। ਧਰਮਿੰਦਰ ਸਿੰਘ ਰੂਪਰਾਏ ਨੇ ਕਿਹਾ ਕਿ ਇੱਛੁਕ ਦੁਕਾਨਦਾਰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੇਰੀ ਦੁਕਾਨ ਮੇਰੇ ਨਾਮ’ ਵਾਲੀ ਇਸ ਸ਼ਾਨਦਾਰ ਸਕੀਮ ਦਾ ਫ਼ਾਇਦਾ ਉਠਾਉਣ ਲਈ ਉਕਤ ਨੋਡਲ ਅਫ਼ਸਰ ਨੂੰ ਮਿਲ ਕੇ ਅਤੇ ਦੁਕਾਨ ਸਬੰਧੀ ਜ਼ਰੂਰੀ ਜਾਣਕਾਰੀ ਨੋਡਲ ਅਫ਼ਸਰ ਨੂੰ ਦੇ ਕੇ ਅਤੇ ਦੁਕਾਨ ਆਪਣੇ ਨਾਮ ਕਰਾਉਣ ਲਈ ਫਾਰਮ ਭਰ ਕੇ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨੋਡਲ ਅਫ਼ਸਰ ਇਸ ਪ੍ਰਕਿਰਿਆ ਨੂੰ ਪੂਰਾ ਕਰਨ ’ਚ ਯੋਗਦਾਨ ਦੇਣਗੇ ਅਤੇ ਬਕਾਇਦਾ ਸਬੰਧਿਤ ਦੁਕਾਨ ਤੇ ਵਿਜ਼ਟ ਵੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਉਸ ਦੁਕਾਨ ਮਾਲਕ ਨੂੰ ਮਿਲੇਗਾ, ਜੋ 2008 ਤੋਂ ਪਹਿਲਾਂ ਉਕਤ ਦੁਕਾਨ ’ਤੇ ਕਾਬਜ਼ ਹੋਵੇਗਾ ਅਤੇ ਦੁਕਾਨਦਾਰ ਕੋਲ ਦੁਕਾਨ ਸਬੰਧੀ ਜ਼ਰੂਰੀ ਦਸਤਾਵੇਜ਼ ਉਪਲਬਧ ਹੋਣੇ ਚਾਹੀਦੇ ਹਨ। ਧਰਮਿੰਦਰ ਸਿੰਘ ਰੂਪਰਾਏ ਨੇ ਦੱਸਿਆ ਕਿ ਦੁਕਾਨਦਾਰ ਵੀਰਾਂ ਨੂੰ ਇਸ ਸਕੀਮ ਦਾ ਲਾਭ ਪਹੁੰਚਾਉਣ ਲਈ ਬਕਾਇਦਾ ਮੁਨਿਆਦੀ ਕਰਵਾ ਕੇ ਵੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖੰਨਾ ’ਚ 50 ਸਕੇਅਰ ਮੀਟਰ ਵਾਲੀਆਂ ਅਜਿਹੀਆਂ 289 ਦੁਕਾਨਾਂ ਹਨ ਅਤੇ 50 ਸਕੇਅਰ ਮੀਟਰ ਤੋਂ ਵਧੇਰੇ ਵਾਲੀਆਂ 12 ਦੁਕਾਨਾਂ ਹਨ। ਇਸ ਮੌਕੇ ਟਰੇਡ ਵਿੰਗ ਹਲਕਾ ਖੰਨਾ ਦੇ ਕੋਆਰਡੀਨੇਟਰ ਵਿਕਾਸ ਭਾਟੀਆ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੇਰੀ ਦੁਕਾਨ ਮੇਰੇ ਨਾਮ’ ਵਾਲੀ ਸਕੀਮ ਨੂੰ ਦੁਕਾਨਦਾਰਾਂ ਲਈ ਲਾਹੇਵੰਦ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। 27 ਖੰਨਾ35 ‘ ਆਪ’ ਆਗੂ ਧਰਮਿੰਦਰ ਰੂਪਰਾਏ ਦੀ ਫਾਇਲ ਫੋਟੋ।
ਪਿਛਲੀ ਖ਼ਬਰ ਪਾਲ ਹੁੰਡਈ ਖੰਨਾ ਵਿਖੇ ਨਵੀਂ ਹੁੰਡਈ ਬਿਓਨ ਕਾਰ ਲਾਂਚ ਅਗਲੀ ਖ਼ਬਰ ਵਾਲਮੀਕਿ ਮੰਦਰ ਮਾਛੀਵਾੜਾ ਵਿਖੇ ਨਤਮਸਤਕ ਹੋਏ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਸੁੱਖੀ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।