28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵਿਧਾਇਕ ਗਿਆਸਪੁਰਾ ਨੇ ਸੌ ਫ਼ੀਸਦੀ ਹਾਜ਼ਰੀ ਨਾਲ ਹਰ ਵਰਗ ਦੇ ਮੁੱਦੇ ਚੁੱਕੇ ਕਿਹਾ , ਅਹਿਸਾਨ ਨਹੀਂ ਸਗੋਂ ਹਲਕੇ ਦਾ ਪੁੱਤ ਬਣ ਕੇ ਫ਼ਰਜ਼ ਨਿਭਾਇਆ

ਮਲੌਦ, 27 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਵਿਧਾਨ ਸਭਾ ਹਲਕਾ ਪਾਇਲ (ਰਿਜ਼ਰਵ) ਤੋਂ ਨੁਮਾਇੰਦਗੀ ਕਰ ਰਹੇ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਸਿੱਖ ਚਿਹਰਾ ਹੋਣ ਦੇ ਨਾਲ ਨਾਲ ਹਲਕਾ ਪਾਇਲ ਦੀ ਆਵਾਜ਼ ਬਣ ਕੇ ਹਰ ਵਰਗ ਦੇ ਮੁੱਦੇ ਨੂੰ ਜੋਰ ਸੋਰ ਨਾਲ ਪੰਜਾਬ ਵਿਧਾਨ ਸਭਾ ਵਿਚ ਚੁੱਕ ਕੇ ਅਹਿਮ ਭੂਮਿਕਾ ਅਦਾ ਕੀਤੀ।

ਅਜੀਤ ਡੈਸਕ 28-10-2026
ਮਲੌਦ, 27 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਵਿਧਾਨ ਸਭਾ ਹਲਕਾ ਪਾਇਲ (ਰਿਜ਼ਰਵ) ਤੋਂ ਨੁਮਾਇੰਦਗੀ ਕਰ ਰਹੇ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਸਿੱਖ ਚਿਹਰਾ ਹੋਣ ਦੇ ਨਾਲ ਨਾਲ ਹਲਕਾ ਪਾਇਲ ਦੀ ਆਵਾਜ਼ ਬਣ ਕੇ ਹਰ ਵਰਗ ਦੇ ਮੁੱਦੇ ਨੂੰ ਜੋਰ ਸੋਰ ਨਾਲ ਪੰਜਾਬ ਵਿਧਾਨ ਸਭਾ ਵਿਚ ਚੁੱਕ ਕੇ ਅਹਿਮ ਭੂਮਿਕਾ ਅਦਾ ਕੀਤੀ। ਜ਼ਿਕਰਯੋਗ ਹੈ ਕਿ ਪੌਣੇ ਪੰਜ ਸਾਲਾਂ ਵਿਚ ਵਿਧਾਨ ਸਭਾ ਦੇ ਕਿਸੇ ਵੀ ਸੈਸ਼ਨ ਵਿਚ ਛੁੱਟੀ ਨਾ ਕਰ ਕੇ ਸੌ ਫ਼ੀਸਦੀ ਹਾਜ਼ਰੀ ਨਾਲ ਵਿਧਾਇਕ ਗਿਆਸਪੁਰਾ ਨੇ ਮੋਹਰੀ ਰੋਲ ਅਦਾ ਕੀਤਾ। ਵਿਧਾਇਕ ਗਿਆਸਪੁਰਾ ਨੇ ਪੌਣੇ ਪੰਜ ਸਾਲਾਂ ਦੌਰਾਨ ਪੰਜਾਬ ਵਿਧਾਨ ਸਭਾ ਦੇ ਕਿਸੇ ਵੀ ਸੈਸ਼ਨ ਵਿਚੋਂ ਛੁੱਟੀ ਨਾ ਲੈ ਕੇ ਆਪਣੀ ਲਗਾਤਾਰ ਹਾਜ਼ਰੀ ਦਰਜ ਕਰਵਾਈ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਸੌ ਫ਼ੀਸਦੀ ਹਾਜ਼ਰੀ ਵਿਧਾਨ ਸਭਾ ਦੀ ਕਾਰਵਾਈ ਵਿਚ ਨਿਰੰਤਰ ਸ਼ਮੂਲੀਅਤ ਨੂੰ ਦਰਸਾਉਂਦੀ ਹੈ। ਵਿਧਾਨ ਸਭਾ ਦੇ ਵੱਖ-ਵੱਖ ਸੈਸ਼ਨਾਂ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਸਬੰਧਿਤ ਮੁੱਦਿਆਂ ਨੂੰ ਉਠਾਉਣ ਅਤੇ ਹਲਕੇ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ ਵਿਚ ਲਿਆਉਣ ਲਈ ਆਪਣੀ ਭੂਮਿਕਾ ਨਿਭਾਈ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ 2022 ਵਿਚ ਮੈਨੂੰ ਪਾਈ ਗਈ ਇੱਕ ਇੱਕ ਵੋਟ ਦਾ ਅਹਿਸਾਨ ਨਹੀਂ, ਸਗੋਂ ਕਰਜ ਚੁੱਕਾ ਕੇ ਹਰ ਵਰਗ ਦੇ ਲੋਕਾਂ ਨਾਲ ਸਬੰਧਿਤ ਮਸਲਿਆਂ ਨੂੰ ਵਿਧਾਨ ਸਭਾ ਵਿਚ ਚੁੱਕਿਆ ਗਿਆ। ਆਮ ਲੋਕਾਂ ਦੀਆਂ ਮੁਸ਼ਕਲਾਂ, ਪਿੰਡਾਂ ਦੇ ਵਿਕਾਸ, ਸੜਕਾਂ, ਸਿੱਖਿਆ, ਸਿਹਤ ਸਹੂਲਤਾਂ, ਨੌਜਵਾਨਾਂ ਦੇ ਰੁਜ਼ਗਾਰ ਅਤੇ ਕਿਸਾਨਾਂ ਸਮੇਤ ਵੱਖ-ਵੱਖ ਵਰਗਾਂ ਨਾਲ ਜੁੜੇ ਮੁੱਦੇ ਸ਼ਾਮਲ ਰਹੇ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਵਲੋਂ ਚੁਣੇ ਗਏ ਨੁਮਾਇੰਦੇ ਦੀ ਜ਼ਿੰਮੇਵਾਰੀ ਸਿਰਫ਼ ਵਿਧਾਨ ਸਭਾ ਤੱਕ ਸੀਮਤ ਨਹੀਂ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਆਵਾਜ਼ ਉਠਾਉਣਾ ਵੀ ਹੈ। ਵਿਧਾਇਕ ਗਿਆਸਪੁਰਾ ਦੀ ਲਗਾਤਾਰ ਹਾਜ਼ਰੀ ਅਤੇ ਵੱਖ-ਵੱਖ ਮੁੱਦਿਆਂ ’ਤੇ ਸ਼ਮੂਲੀਅਤ ਹਲਕਾ ਪਾਇਲ ਦੀ ਨੁਮਾਇੰਦਗੀ ਨਾਲ ਜੁੜਿਆ ਮਹੱਤਵਪੂਰਨ ਪੱਖ ਹੈ। ਵਿਧਾਨ ਸਭਾ ਵਿਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣਾ, ਸਬੰਧਿਤ ਵਿਭਾਗਾਂ ਦਾ ਧਿਆਨ ਦਿਵਾਉਣਾ ਅਤੇ ਵਿਕਾਸ ਕਾਰਜਾਂ ਲਈ ਯਤਨ ਕਰਨਾ ਇੱਕ ਵਿਧਾਇਕ ਦੀਆਂ ਅਹਿਮ ਜ਼ਿੰਮੇਵਾਰੀਆਂ ਹਨ। ਇਸੇ ਤਰ੍ਹਾਂ ਗਿਆਸਪੁਰਾ ਵਲੋਂ ਹਲਕੇ ਅਤੇ ਪੰਜਾਬ ਦੇ ਵੱਖ-ਵੱਖ ਵਰਗਾਂ ਨਾਲ ਸਬੰਧਿਤ ਮਸਲਿਆਂ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਗੱਲ ਸਾਹਮਣੇ ਆਉਂਦੀ ਰਹੀ ਹੈ। 27 ਖੰਨਾ26 ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਵਿਧਾਇਕ ਪਾਇਲ।
ਪਿਛਲੀ ਖ਼ਬਰ ਭਾਜਪਾ ਆਗੂ ਨੇ ਵਰਕਰਾਂ ਸਮੇਤ ਪ੍ਰਧਾਨ ਮੰਤਰੀ ਮੋਦੀ ਦੀ ‘ ਮਨ ਕੀ ਬਾਤ ’ ਸੁਣੀ ਅਗਲੀ ਖ਼ਬਰ ਪਾਲ ਹੁੰਡਈ ਖੰਨਾ ਵਿਖੇ ਨਵੀਂ ਹੁੰਡਈ ਬਿਓਨ ਕਾਰ ਲਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।