ਸਮਰਾਲਾ ਦੇ ਤਹਿਸੀਲਦਾਰ ਵਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰਬੰਸਪੁਰਾ ਵਿਖੇ 115 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ
ਬੀਜਾ, 28 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਹਰਬੰਸਪੁਰਾ ਵਿਖੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਸਾਬਕਾ ਸਰਪੰਚ ਕਰਮ ਸਿੰਘ ਸੰਧੂ, ਬਲਾਕ ਪ੍ਰਧਾਨ ਜਗਤਾਰ ਸਿੰਘ ਬਿੱਟੂ ਦੀ ਅਗਵਾਈ ਹੇਠ ਸਮਰਾਲਾ ਦੇ ਤਹਿਸੀਲਦਾਰ ਸੰਦੀਪ ਚੁੱਘ, ਪਟਵਾਰੀ ਅਮਨਿੰਦਰ ਸਿੰਘ ਵਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਕੁੱਲ 115 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਗਏ। ਇਸੇ ਸਮੇਂ ਸਾਬਕਾ ਸਰਪੰਚ ਕਰਮ ਸਿੰਘ ਸੰਧੂ ਅਤੇ ਬਲਾਕ ਪ੍ਰਧਾਨ ਜਗਤਾਰ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਦੇ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਘਰ ਘਰ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਇਸ ਯਤਨ ਦੇ ਤਹਿਤ ਪਿੰਡ ਹਰਬੰਸਪੁਰਾ ਦੇ 115 ਪਰਿਵਾਰਾਂ ਨੂੰ ਉਨ੍ਹਾਂ ਦੇ ਰਿਹਾਇਸ਼ੀ ਮਕਾਨਾਂ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਪਛਾਣ ਪ੍ਰਦਾਨ ਕੀਤੀ ਗਈ।
ਪ
ਪਿੰਡ ਹਰਬੰਸਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਦੇ ਪ੍ਰਾਪਰਟੀ ਕਾਰਡ ਵੰਡਦੇ ਹੋਏ ਤਹਿਸੀਲਦਾਰ ਸੰਦੀਪ, ਸਾਬਕਾ ਸਰਪੰਚ ਕਰਮ ਸਿੰਘ ਸੰਧੂ, ਜਗਤਾਰ ਸਿੰਘ ਬਿੱਟੂ, ਹੌਲਦਾਰ ਨਿਰਮਲ ਸਿੰਘ ਤੇ ਹੋਰ। ਤਸਵੀਰ: ਜੰਟੀ ਮਾਨ
29-10-2026
ਬੀਜਾ, 28 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਹਰਬੰਸਪੁਰਾ ਵਿਖੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਸਾਬਕਾ ਸਰਪੰਚ ਕਰਮ ਸਿੰਘ ਸੰਧੂ, ਬਲਾਕ ਪ੍ਰਧਾਨ ਜਗਤਾਰ ਸਿੰਘ ਬਿੱਟੂ ਦੀ ਅਗਵਾਈ ਹੇਠ ਸਮਰਾਲਾ ਦੇ ਤਹਿਸੀਲਦਾਰ ਸੰਦੀਪ ਚੁੱਘ, ਪਟਵਾਰੀ ਅਮਨਿੰਦਰ ਸਿੰਘ ਵਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਕੁੱਲ 115 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਗਏ। ਇਸੇ ਸਮੇਂ ਸਾਬਕਾ ਸਰਪੰਚ ਕਰਮ ਸਿੰਘ ਸੰਧੂ ਅਤੇ ਬਲਾਕ ਪ੍ਰਧਾਨ ਜਗਤਾਰ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਦੇ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਘਰ ਘਰ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਇਸ ਯਤਨ ਦੇ ਤਹਿਤ ਪਿੰਡ ਹਰਬੰਸਪੁਰਾ ਦੇ 115 ਪਰਿਵਾਰਾਂ ਨੂੰ ਉਨ੍ਹਾਂ ਦੇ ਰਿਹਾਇਸ਼ੀ ਮਕਾਨਾਂ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਪਛਾਣ ਪ੍ਰਦਾਨ ਕੀਤੀ ਗਈ। ਆਪਣੇ ਘਰਾਂ ਦੇ ਮਾਲਕੀ ਹੱਕ ਮਿਲਣ ਦਾ ਇਨ੍ਹਾਂ ਪਰਿਵਾਰਾਂ ਦੀਆਂ ਚਿਹਰਿਆਂ ਦੇ ਖ਼ੁਸ਼ੀਆਂ ਝਲਕ ਰਹੀਆਂ ਹਨ। ਇਨ੍ਹਾਂ ਪਰਿਵਾਰਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦਾ ਧੰਨਵਾਦ ਕੀਤਾ ਗਿਆ। ਸਾਬਕਾ ਸਰਪੰਚ ਕਰਮ ਸਿੰਘ ਸੰਧੂ ਨੇ ਕਿਹਾ ਕਿ 2027 ਵਿਚ ਪੰਜਾਬ ਦੇ ਲੋਕ ਦੁਬਾਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਨ੍ਹਾਂ ਕਿਹਾ ਕਿ ਸਮਰਾਲਾ ਹਲਕਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਵਿਸ਼ੇਸ਼ ਯਤਨ ਸਦਕਾ ਪਿੰਡ ਹਰਬੰਸਪੁਰਾ ਦਾ ਵਿਕਾਸ ਕੀਤਾ ਜਾ ਰਿਹਾ ਹੈ। ਕਿਹਾ ਕਿ ਜਿਨ੍ਹਾਂ ਘਰਾਂ ਵਿਚ ਪਰਿਵਾਰਾਂ ਦੀਆਂ ਕਈ ਪੀੜ੍ਹੀਆਂ ਰਹਿੰਦੀਆਂ ਆਈਆਂ ਹਨ, ਉਨ੍ਹਾਂ ਦੀ ਮਾਲਕੀ ਦਾ ਦਸਤਾਵੇਜ਼ੀ ਸਬੂਤ ਮਿਲਣਾ ਪਰਿਵਾਰਾਂ ਲਈ ਭਰੋਸੇ ਅਤੇ ਤਸੱਲੀ ਦਾ ਅਹਿਮ ਪਲ ਹੈ। ਆਪਣਾ ਘਰ ਸਿਰਫ਼ ਇੱਟਾਂ ਅਤੇ ਕੰਧਾਂ ਦੀ ਉਸਾਰੀ ਨਹੀਂ ਹੁੰਦਾ, ਸਗੋਂ ਇਸ ਨਾਲ ਪਰਿਵਾਰ ਦੀ ਮਿਹਨਤ, ਯਾਦਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਜੁੜਿਆ ਹੁੰਦਾ ਹੈ। ਇਸ ਮੌਕੇ ’ਤੇ ਸਾਬਕਾ ਹੌਲਦਾਰ ਨਿਰਮਲ ਸਿੰਘ, ਸੰਤ ਚਰਨਦਾਸ, ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ ਸੋਨੂੰ ਬਗ਼ਲੀ ਕਲਾਂ, ਲੰਬੜਦਾਰ ਸੁਰਜੀਤ ਸਿੰਘ, ਹਰਦੀਪ ਸਿੰਘ, ਜਗਜੀਤ ਸਿੰਘ, ਬਲਵਿੰਦਰ ਸਿੰਘ , ਵਰਿੰਦਰ ਸਿੰਘ, ਮਨਦੀਪ ਸਿੰਘ, ਚਮਕੌਰ ਸਿੰਘ, ਰਛਪਾਲ ਸਿੰਘ, ਹਰਿੰਦਰ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ।