ਕੈਬਨਿਟ ਮੰਤਰੀ ਮੁੰਡੀਆਂ ਨੇ ਅਨਾਜ ਮੰਡੀ ਸਾਹਨੇਵਾਲ ’ਚ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
v ਸਾਹਨੇਵਾਲ, 29 ਅਕਤੂਬਰ (ਹਨੀ ਚਾਠਲੀ)-ਅਨਾਜ ਮੰਡੀ ਸਾਹਨੇਵਾਲ ਅੰਦਰ ਝੋਨੇ ਦੀ ਫ਼ਸਲ ਦੇ ਚੱਲ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਵਿਸ਼ੇਸ਼ ਤੌਰ ’ਤੇ ਪਹੁੰਚੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਨਾਜ ਮੰਡੀ ’ਚ ਫ਼ਸਲ ਲੈ ਕੇ ਆਏ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਸਮੱਸਿਆਵਾਂ ਪੁੱਛੀਆਂ ਅਤੇ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਮੰਤਰੀ ਮੁੰਡੀਆਂ ਨੇ ਝੋਨੇ ਦੀ ਖ਼ਰੀਦ ਕਰ ਰਹੀਆਂ ਖ਼ਰੀਦ ਏਜੰਸੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਮੰਡੀਆਂ ਵਿਚ ਆਏ ਝੋਨੇ ਦੀ ਫ਼ਸਲ ਦੀ ਜਲਦੀ ਖ਼ਰੀਦ ਕਰਨ ਤਾਂ ਜੋ ਉਹ ਪ੍ਰੇਸ਼ਾਨ ਨਾ ਹੋਣ।
ਅਜੀਤ ਡੈਸਕ
30-10-2026