30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕਲਗ਼ੀਧਰ ਅਕੈਡਮੀ ਦੇ ਖਿਡਾਰੀਆਂ ਦਾ ਸਟੇਟ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ

ਸਾਹਨੇਵਾਲ, 29 ਅਕਤੂਬਰ (ਹਨੀ ਚਾਠਲੀ)-ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ ਦੇ ਖਿਡਾਰੀਆਂ ਨੇ 70ਵੀਆਂ ਸਟੇਟ ਪੱਧਰੀ ਸਕੂਲ ਖੇਡਾਂ ਦੇ ਕਰਾਟੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਅੰਡਰ-17 ਕੈਟਾਗਰੀ ਵਿਚ ਰੌਬਿਨ ਸਿੰਘ ਨੇ ਪਹਿਲਾ ਸਥਾਨ ਅਤੇ ਅਵਤਾਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 30-10-2026
ਸਾਹਨੇਵਾਲ, 29 ਅਕਤੂਬਰ (ਹਨੀ ਚਾਠਲੀ)-ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ ਦੇ ਖਿਡਾਰੀਆਂ ਨੇ 70ਵੀਆਂ ਸਟੇਟ ਪੱਧਰੀ ਸਕੂਲ ਖੇਡਾਂ ਦੇ ਕਰਾਟੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਅੰਡਰ-17 ਕੈਟਾਗਰੀ ਵਿਚ ਰੌਬਿਨ ਸਿੰਘ ਨੇ ਪਹਿਲਾ ਸਥਾਨ ਅਤੇ ਅਵਤਾਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਮੈਨੇਜਰ ਲਖਵੀਰ ਸਿੰਘ ਹਰਾ ਅਤੇ ਪ੍ਰਿੰਸੀਪਲ ਭੁਪਿੰਦਰਜੀਤ ਕੌਰ ਬੇਦੀ ਨੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਮਨਿੰਦਰ ਸਿੰਘ ਭੱਟੀ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਵੀ ਵੱਡੀਆਂ ਸਫਲਤਾਵਾਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਵਿਕਟੋਰੀਆ ਸਕੂਲ ਲਹਿਰਾ ਦੇ ਹਾਕੀ ਖਿਡਾਰੀ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ ਅਗਲੀ ਖ਼ਬਰ ਸਹਿਕਾਰੀ ਅਦਾਰੇ ਦੀ ਨਵੀਂ ਕਰਜ਼ਾ ਨੀਤੀ ਕਿਸਾਨਾਂ ਲਈ ਨੁਕਸਾਨਦੇਹ ਸਾਬਤ ਹੋਵੇਗੀ-ਹਰਪ੍ਰੀਤ ਸਿੰਘ ਸਿੰਮਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।