ਵਿਧਾਨ ਸਭਾ ਹਲਕਾ ਅਮਰਗੜ੍ਹ ਸੈਣ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਪ੍ਰੀਤ ਲਗਾਏ
ਅਹਿਮਦਗੜ੍ਹ, 30 ਅਕਤੂਬਰ (ਰਵਿੰਦਰ ਪੁਰੀ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਰਾਜਪਾਲ ਦੀ ਮਨਜ਼ੂਰੀ ਨਾਲ ਸੂਬੇ ਦੇ ਵਿਧਾਨ ਸਭਾ ਹਲਕਿਆਂ ’ਚ ਸਮਾਜ ਭਲਾਈ ਬੋਰਡ ਗਠਿਤ ਕੀਤੇ ਜਾਣ ਬਾਅਦ ਹਲਕਾ ਅਮਰਗੜ੍ਹ ਸੈਣ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਪ੍ਰੀਤ ਡੇਅਰੀ ਵਾਲੇ ਅਹਿਮਦਗੜ੍ਹ ਨੂੰ ਨਿਯੁਕਤ ਕੀਤਾ ਗਿਆ। ਜ਼ਿਲ੍ਹਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਅਨੁਸਾਰ ਗੁਰਪ੍ਰੀਤ ਸਿੰਘ ਸੈਣ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਵਜੋਂ ਕੰਮ ਕਾਜ ਦੇਖਣਗੇ, ਜਿਨ੍ਹਾਂ ਨੂੰ ਬੋਰਡ ਦੇ ਬਾਕੀ ਅਹੁਦੇਦਾਰ ਨਿਯੁਕਤ ਕਰਨ ਦੇ ਵੀ ਅਧਿਕਾਰ ਦਿੱਤੇ ਗਏ ਹਨ।
ਅਜੀਤ ਡੈਸਕ
31-10-2026