ਸ਼੍ਰੋਮਣੀ ਅਕਾਲੀ ਦਲ ਵਲੋਂ ਪਾਇਲ ਤੋਂ ਐਲਾਨੇ ਉਮੀਦਵਾਰ ਮਦਨੀਪੁਰ ਦੇ ਮੁੱਖ ਦਫਤਰ ਦਾ ਢਿੱਲੋਂ ਨੇ ਕੀਤਾ
ਪਾਇਲ, 30 ਅਕਤੂਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਪਾਰਟੀ ਦੇ ਮੁੱਖ ਦਫ਼ਤਰ ਦਾ ਉਦਘਾਟਨ ਪਾਇਲ ਵਿਖੇ ਬੋਪਾਰਾਏ ਇਲੈਕਟ੍ਰੀਕਲ ਐਂਡ ਇਲੈਕਟ੍ਰਾਨਿਕ ਪਾਇਲ ਦੇ ਸਾਹਮਣੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੇ ਕੀਤਾ। ਇਸ ਮੌਕੇ ’ਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਵੀ ਪਾਏ ਗਏ।
ਪਾਇਲ, 30 ਅਕਤੂਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਪਾਰਟੀ ਦੇ ਮੁੱਖ ਦਫ਼ਤਰ ਦਾ ਉਦਘਾਟਨ ਪਾਇਲ ਵਿਖੇ ਬੋਪਾਰਾਏ ਇਲੈਕਟ੍ਰੀਕਲ ਐਂਡ ਇਲੈਕਟ੍ਰਾਨਿਕ ਪਾਇਲ ਦੇ ਸਾਹਮਣੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੇ ਕੀਤਾ। ਇਸ ਮੌਕੇ ’ਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਵੀ ਪਾਏ ਗਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਪਾਇਲ ਤੇ ਹਲਕਾ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ ਨੇ ਕਿਹਾ ਕਿ ਪਾਰਟੀ ਦੇ ਸਾਰੇ ਆਗੂ ਇੱਕਮੁੱਠ ਅਤੇ ਇੱਕਜੁੱਟਤਾ ਨਾਲ ਚੋਣ ਮੈਦਾਨ ਵਿਚ ਨਿੱਤਰ ਪਏ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਕਿਹਾ ਕਿ ਸੂਬੇ ਅੰਦਰ ਚਾਰੇ ਪਾਸੇ ਹਾਹਾਕਾਰ ਮੱਚੀ ਹੋਈ ਹੈ। ਗੈਂਗਸਟਰਵਾਦ ਦਾ ਬੋਲਬਾਲਾ ਪੂਰੇ ਜ਼ੋਰਾਂ ’ਤੇ ਹੈ। ਪੰਜਾਬ ਅੰਦਰ ਕਾਨੂੰਨ ਨਾਮ ਦੀ ਕੋਈ ਚੀਜ਼ ਦਿਖਾਈ ਨਹੀਂ ਦੇ ਰਹੀ। ਕਾਨੂੰਨ ਵਿਵਸਥਾ ਬਿਲਕੁਲ ਹੀ ਡਗਮਗਾ ਗਈ ਹੈ ਜਿਸ ’ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਬਿਲਕੁਲ ਹੀ ਨਾਕਾਮ ਹੋ ਚੁੱਕੀ ਹੈ। ਉਨ੍ਹਾਂ ਕਿਹਾ ਆਪ ਸਰਕਾਰ ਨੌਜਵਾਨਾਂ ਪ੍ਰਤੀ ਬਿਲਕੁਲ ਸੁਹਿਰਦ ਨਹੀਂ ਹੈ। ਨੌਜਵਾਨ ਚਿੱਟੇ ਨਾਲ ਮਰ ਰਹੇ ਹਨ ਅਤੇ ਨਸ਼ਿਆਂ ਦੀ ਰੋਕਥਾਮ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਪਰਵਿੰਦਰ ਸਿੰਘ ਝੋਟੇ ਵਰਗਿਆਂ ’ਤੇ ਸ਼ਰ੍ਹੇਆਮ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਨੌਜਵਾਨ ਆਪ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਰੋਜ਼ਗਾਰ ਦੀ ਭਾਲ ਲਈ ਵਿਦੇਸ਼ਾਂ ਦਾ ਰੁਖ ਅਖ਼ਤਿਆਰ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦਾ ਹੱਥ ਠੋਕਾ ਬਣ ਕੇ ਰਹਿ ਗਿਆ ਹੈ। ਅੱਜ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਸਿਰ ਅੱਜ 5 ਲੱਖ ਹਜ਼ਾਰ ਕਰੋੜ ਦਾ ਕਰਜ਼ਾ ਹੋ ਗਿਆ। ਹਰ ਵਿਅਕਤੀ ਦੇ ਸਿਰ ’ਤੇ ਡੇਢ ਦੋ ਲੱਖ ਦਾ ਕਰਜ਼ਾ ਹੈ, ਪਰ ਮੁੱਖ ਮੰਤਰੀ ਚੁਟਕਲੇ ਸੁਣਾ ਕੇ ਡੰਗ ਟਪਾ ਰਿਹਾ ਹੈ। ਅੱਜ ਬੇਰੁਜ਼ਗਾਰ ਨੌਜਵਾਨ, ਮੁਲਾਜ਼ਮ, ਕਿਸਾਨ, ਮਜ਼ਦੂਰ, ਸਫ਼ਾਈ ਸੇਵਕ ਤੇ ਮਗਨਰੇਗਾ ਕਰਮਚਾਰੀ ਆਪਣੀਆਂ ਹੱਕੀ ਮੰਗਾਂ ਖ਼ਾਤਰ ਸੜਕਾਂ ’ਤੇ ਉੱਤਰੇ ਹਨ। ਜਿੰਨਾ ਨੂੰ ਪੁਲਿਸ ਵਲੋਂ ਡੰਡੇ ਨਾਲ ਜ਼ਬਰਦਸਤੀ ਦਬਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰਮਜੀਤ ਸਿੰਘ ਢਿੱਲੋਂ, ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਅਤੇ ਜਥੇਦਾਰ ਮਨਜੀਤ ਸਿੰਘ ਮਦਨੀਪੁਰ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿਚ ਦਿੱਲੀ ਅਤੇ ਹਰਿਆਣਾ ਦੇ ਉੱਚ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ, ਜੋ ਪੰਜਾਬ ਨਾਲ ਸਰਾਸਰ ਧੋਖਾ ਹੈ । ਇਸ ਮੌਕੇ ’ਤੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ, ਕੌਮੀ ਮੀਤ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਪੰਧੇਰ ਖੇੜੀ, ਸਰਕਲ ਪ੍ਰਧਾਨ ਦਿਹਾਤੀ ਅਮਨਦੀਪ ਸਿੰਘ ਟੋਨਾ ਅਲੂਣਾ ਮਿਆਨਾ, ਸੰਜੀਵ ਪੁਰੀ ਸਾਬਕਾ ਪ੍ਰਧਾਨ ਮਲੌਦ, ਰਾਮਪਾਲ ਸਚਦੇਵਾ ਪਾਇਲ, ਜਥੇਦਾਰ ਅਵਤਾਰ ਸਿੰਘ ਧਮੋਟ, ਜਥੇਦਾਰ ਪ੍ਰਿਤਪਾਲ ਸਿੰਘ ਝੱਮਟ, ਜਥੇਦਾਰ ਜਗਜੀਤ ਸਿੰਘ ਦੌਲਤਪੁਰ, ਜਥੇਦਾਰ ਸ਼ਿਵਰਾਜ ਸਿੰਘ ਜੱਲ੍ਹਾ, ਐਡਵੋਕੇਟ ਮਨਦੀਪ ਸਿੰਘ ਦੋਰਾਹਾ, ਵਿਪਨ ਸੇਠੀ ਦੋਰਾਹਾ, ਕੰਵਰਦੀਪ ਸਿੰਘ ਜੱਗੀ ਦੋਰਾਹਾ, ਜਸਪ੍ਰੀਤ ਸਿੰਘ ਮਾਲੋ ਦੌਦ, ਪ੍ਰਧਾਨ ਮਨਧੀਰ ਸਿੰਘ, ਗੁਰਪ੍ਰੀਤ ਸਿੰਘ ਐੱਮ. ਸੀ., ਵਿਜੇ ਕੁਮਾਰ ਨੇਤਾ ਪਾਇਲ, ਜਥੇਦਾਰ ਜਸਵੰਤ ਸਿੰਘ ਅਲੂਣਾ (ਬਾਕੀ ਸਫ਼ਾ 6 ’ਤੇ)