ਹਲਕਾ ਸਾਹਨੇਵਾਲ ’ਚ ਹੋਣ ਵਾਲੀ ਰੈਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮੀਟਿੰਗ
ਕੁਹਾੜਾ, 1 ਨਵੰਬਰ (ਸੰਦੀਪ ਸਿੰਘ ਕੁਹਾੜਾ)- ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਭਾਗਪੁਰ ਵਿਖੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਹਲਕਾ ਸਾਹਨੇਵਾਲ ਵਿਖੇ ਹੋਣ ਜਾ ਰਹੀ ‘ਮਾਵਾਂ ਧੀਆਂ ਦੀ ਲਲਕਾਰ’ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਾਬਕਾ ਮੰਤਰੀ ਢਿੱਲੋਂ ਨੇ ਦੱਸਿਆ ਕਿ ਪੰਜਾਬ ਵਿਚ ਨਸ਼ਿਆਂ ਦੇ ਵੱਧ ਰਹੇ ਮਾਮਲਿਆਂ ਅਤੇ ਪੀੜਤ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ‘ਮਾਵਾਂ ਧੀਆਂ ਦੀ ਲਲਕਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ ।
ਅਜੀਤ ਡੈਸਕ
02-11-2026