03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕੈਬਨਿਟ ਮੰਤਰੀ ਸੌਂਦ ਵਲੋਂ ਪਿੰਡ ਰਾਏਪੁਰ ਦੇ 117 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ

ਬੀਜਾ, 2 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਰਾਏਪੁਰ ਦੇ 117 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਉਨ੍ਹਾਂ ਕਿਹਾ ਕਿ ਆਪਣੇ ਘਰ ਦੀ ਮਾਲਕੀ ਦਾ ਦਸਤਾਵੇਜ਼ ਮਿਲਣਾ ਪਰਿਵਾਰਾਂ ਲਈ ਤਸੱਲੀ ਤੇ ਮਾਣ ਵਾਲਾ ਪਲ ਹੈ।

ਪਿੰਡ ਰਾਏਪੁਰ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡਾਂ ਦੀ ਵੰਡਣ ਮੌਕੇ ਦਾ ਦ੍ਰਿਸ਼। ਤਸਵੀਰ ਕਸ਼ਮੀਰਾ ਸਿੰਘ ਬਗਲੀ 03-11-2026
ਬੀਜਾ, 2 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਰਾਏਪੁਰ ਦੇ 117 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਉਨ੍ਹਾਂ ਕਿਹਾ ਕਿ ਆਪਣੇ ਘਰ ਦੀ ਮਾਲਕੀ ਦਾ ਦਸਤਾਵੇਜ਼ ਮਿਲਣਾ ਪਰਿਵਾਰਾਂ ਲਈ ਤਸੱਲੀ ਤੇ ਮਾਣ ਵਾਲਾ ਪਲ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸੌਂਦ ਨੇ ਕਿਹਾ ਕਿ ਜਿਨ੍ਹਾਂ ਘਰਾਂ ਨਾਲ ਪਰਿਵਾਰਾਂ ਦੀਆਂ ਪੀੜ੍ਹੀਆਂ ਦੀਆਂ ਯਾਦਾਂ, ਮਿਹਨਤ ਤੇ ਜਜ਼ਬਾਤ ਜੁੜੇ ਹੋਏ ਹਨ, ਉਨ੍ਹਾਂ ਦੀ ਮਾਲਕੀ ਦਾ ਸਪੱਸ਼ਟ ਰਿਕਾਰਡ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਈ ਪਰਿਵਾਰ ਦਹਾਕਿਆਂ ਤੋਂ ਆਪਣੇ ਘਰਾਂ ਵਿੱਚ ਰਹਿਣ ਦੇ ਬਾਵਜੂਦ ਮਾਲਕੀ ਦੇ ਰਸਮੀ ਦਸਤਾਵੇਜ਼ਾਂ ਦੀ ਘਾਟ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਦੇ ਆ ਰਹੇ ਸਨ। ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਅਜਿਹੇ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਮੁਹੱਈਆ ਕਰਵਾਉਣ ਨਾਲ ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਪਛਾਣ ਤੇ ਮਾਲਕੀ ਸਬੰਧੀ ਦਸਤਾਵੇਜ਼ੀ ਆਧਾਰ ਮਿਲ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਬਾਕੀ ਪਿੰਡਾਂ ਵਿੱਚ ਵੀ ਸਕੀਮ ਅਧੀਨ ਯੋਗ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਅੱਗੇ ਵਧਾਈ ਜਾਵੇਗੀ। ਇਸ ਮੌਕੇ ਪ੍ਰਾਪਰਟੀ ਕਾਰਡ ਹਾਸਲ ਕਰਨ ਵਾਲੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਘਰਾਂ ਦੀ ਮਾਲਕੀ ਦੇ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਤਸੱਲੀ ਮਿਲੀ ਹੈ। ਸਮਾਗਮਾਂ ਦੌਰਾਨ ਪ੍ਰਸ਼ਾਸਨ ਅਤੇ ਮਾਲ ਵਿਭਾਗ ਦੇ ਅਧਿਕਾਰੀ, ਸਬੰਧਤ ਪਿੰਡ ਦੇ ਪੰਚ-ਸਰਪੰਚ ਅਤੇ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਦੀ ਸੰਗਰੂਰ ’ਚ ਹੋਣ ਵਾਲੀ ਇਨਸਾਫ਼ ਰੈਲੀ ਸੂਬੇ ’ਚੋਂ ‘ਆਪ’ ਸਰਕਾਰ ਨੂੰ ਚੱਲਦਾ ਕਰੇਗੀ- ਸਾਬਕਾ ਮੰਤਰੀ ਦਾਖਾ ਅਗਲੀ ਖ਼ਬਰ ਵਿਸ਼ਵ ਸਿੱਖ ਸਾਹਿਤ ਅਕਾਦਮੀ ਨੇ ਅਰਸ਼ ਦੋਰਾਹਾ ਦਾ ਗੀਤ ਕੀਤਾ ਰਿਲੀਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।