05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਹਲਕਾ ਗਿੱਲ ਇੰਚਾਰਜ ਕੁਲਦੀਪ ਸਿੰਘ ਕੇ. ਡੀ. ਵੈਦ ਦੀ ਅਗਵਾਈ ਹੇਠ ਸੰਗਰੂਰ ਰੈਲੀ ਲਈ ਵੱਡਾ ਕਾਫ਼ਲਾ ਰਵਾਨਾ

ਡੇਹਲੋਂ, 4 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਸੰਗਰੂਰ ਅੰਦਰ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਅੱਜ ਹਲਕਾ ਗਿੱਲ ਇੰਚਾਰਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ.

ਹਲਕਾ ਗਿੱਲ ਤੋਂ ਕਾਂਗਰਸ ਦੀ ਸੰਗਰੂਰ ਰੈਲੀ ਲਈ ਰਵਾਨਾ ਹੋਣ ਸਮੇਂ ਹਲਕਾ ਇੰਚਾਰਜ ਕੁਲਦੀਪ ਸਿੰਘ ਕੇ. ਡੀ. ਵੈਦ, ਗੁਰਮੀਤ ਸਿੰਘ ਜਿੱਪੀ ਮਾਜਰੀ, ਮਨਜਿੰਦਰ ਸਿੰਘ ਨੋਨੀ ਸੀਲੋਂ, ਹਰਕਰਨਦੀਪ ਸਿੰਘ ਵੈਦ ਅਤੇ ਹੋਰ।ਤਸਵੀਰ : ਅੰਮ੍ਰਿਤਪਾਲ ਸਿੰਘ ਕੈਲੇ 05-11-2026
ਡੇਹਲੋਂ, 4 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਸੰਗਰੂਰ ਅੰਦਰ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਅੱਜ ਹਲਕਾ ਗਿੱਲ ਇੰਚਾਰਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਦੀ ਅਗਵਾਈ ਹੇਠ ਹਲਕਾ ਗਿੱਲ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ। ਇਸ ਸਮੇਂ ਸਾਬਕਾ ਵਿਧਾਇਕ ਕੇ. ਡੀ. ਵੈਦ ਨੇ ਕਿਹਾ ਕਿ ਹਲਕਾ ਗਿੱਲ ਦੇ ਕਾਂਗਰਸੀ ਵਰਕਰ ਆਪਣੇ ਮਹਿਬੂਬ ਆਗੂ ਰਾਹੁਲ ਗਾਂਧੀ ਨੂੰ ਮਿਲਣ ਤੇ ਉਨ੍ਹਾਂ ਦੇ ਵਿਚਾਰ ਸੁਣਨ ਲਈ ਬੇਹੱਦ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਹੋ ਰਹੀ ਇਤਿਹਾਸਕ ਰੈਲੀ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਲਈ ਰਾਹ ਦਸੇਰਾ ਬਣੇਗੀ ਕਿਉਂਕਿ ਕਾਂਗਰਸ ਪਾਰਟੀ ਵਲੋਂ ਦੇਸ਼ ਦੇ ਲੋਕਾਂ ਨੂੰ ਸੁਖਮਈ ਜੀਵਨ ਬਤੀਤ ਕਰਨ ਲਈ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਹੀ ਮੁੱਖ ਮਕਸਦ ਹੈ। ਇਸ ਸਮੇਂ ਸਾਬਕਾ ਟਰੱਕ ਯੂਨੀਅਨ ਪ੍ਰਧਾਨ ਗੁਰਮੀਤ ਸਿੰਘ ਜਿੱਪੀ ਮਾਜਰੀ, ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋਂ, ਸਾਬਕਾ ਸਰਪੰਚ ਨਿਰਮਲ ਸਿੰਘ ਨਿੰਮ੍ਹਾ, ਸਰਪੰਚ ਜੰਗਬਹਾਦਰ ਸਿੰਘ ਮੁਕੰਦਪੁਰ, ਸਾਬਕਾ ਸਰਪੰਚ ਮਹਾਂ ਸਿੰਘ ਰੁੜਕਾ, ਸਾਬਕਾ ਸਰਪੰਚ ਗੁਰਜੀਤ ਸਿੰਘ ਰੰਗੀ, ਜਗਦੀਪ ਸਿੰਘ ਲਾਲੀ ਲਲਤੋਂ, ਸਾਬਕਾ ਸਰਪੰਚ ਜਸਵੀਰ ਸਿੰਘ ਜਸਦੇਵ ਨਗਰ, ਇੰਦਰਜੀਤ ਸਿੰਘ ਗਿੱਲ, ਸਾਬਕਾ ਸਰਪੰਚ ਨਰਿੰਦਰਜੀਤ ਸਿੰਘ ਨਿੰਦਾ ਰਣੀਆਂ, ਸਰਪੰਚ ਲਖਵਿੰਦਰ ਸਿੰਘ, ਸਰਪੰਚ ਜਗਦੇਵ ਸਿੰਘ, ਸਰਪੰਚ ਗੁਰਦੀਪ ਸਿੰਘ ਬਿੱਲੂ ਮਾਜਰੀ, ਬਲਾਕ ਸੰਮਤੀ ਮੈਂਬਰ ਕੁਲਦੀਪ ਸਿ ੰਘ ਬਿੱਲਾ, ਸਾਬਕਾ ਸਰਪੰਚ ਰਵਦੀਪ ਸਿੰਘ ਬਿੱਟੂ ਪੋਹੀੜ, ਪਰਮਿੰਦਰ ਸਿੰਘ ਗਾਬੀ ਪੋਹੀੜ, ਗੁਰਪ੍ਰੀਤ ਸਿੰਘ ਗਿੱਲ, ਗੁਰਦੀਪ ਸਿੰਘ, ਚੰਚਲ ਸਿੰਘ ਰਾਣਾ, ਮਾਨ ਸਿੰਘ ਗੁਰਮ, ਮਨਸੁਖਬੀਰ ਸਿੰਘ, ਸਾਬਕਾ ਸਰਪੰਚ ਗੁਰਜੀਤ ਸਿੰਘ ਧਾਂਦਰਾ, ਗੁਰਪ੍ਰੀਤ ਸਿੰਘ ਚਹਿਲ, ਸਾਬਕਾ ਸਰਪੰਚ ਬਰਲਾਜ ਸਿੰਘ ਦਿਓਲ, ਗੁਰਜੀਤ ਸਿੰਘ, ਬਲਦੇਵ ਸਿੰਘ, ਲਛਮਣ ਸਿੰਘ, ਬਲਦੇਵ ਸਿੰਘ, ਹਰਚਰਨ ਸਿੰਘ, ਅਵਤਾਰ ਸਿੰਘ ਕਿਲ੍ਹਾ ਰਾਏਪੁਰ, ਜਗਦੀਪ ਸਿੰਘ, ਬਾਲ ਕ੍ਰਿਸ਼ਨ ਕੋਚਰ, ਹਰਵਿੰਦਰ ਸਿੰਘ ਸੀ.ਓ. ਧਰੌੜ, ਜਗਵੀਰ ਸਿੰਘ, ਗੁਰਜੀਤ ਸਿੰਘ, ਬੂਟਾ ਸਿੰਘ, ਸਰਪੰਚ ਰਣਦੀਪ ਸਿੰਘ ਬਾਵਾ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਗੁਰਮੀਤ ਸਿੰਘ ਸਾਬਕਾ ਸਰਪੰਚ, ਲਾਲੀ ਜੱਸੋਵਾਲ, ਅਮਨ ਸਿੰਘ, ਬੂਟਾ ਸਿੰਘ, ਗੁਰਦੀਪ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਿੱਟੂ ਲਲਤੋਂ, ਸੁਖਦੇਵ ਸਿੰਘ ਮਨਸੂਰਾਂ, ਓਮ ਪ੍ਰਕਾਸ਼ ਮਨਸੂਰਾਂ, ਲਾਲ ਸਿੰਘ, ਗੁਰਜੀਤ ਸਿੰਘ, ਗਗਨਦੀਪ ਸਿੰਘ, ਬਵਨੀਤ ਸਿੰਘ, ਊਧਮਵੀਰ ਸਿੰਘ, ਪ੍ਰਿੰਸ ਧਾਲੀਵਾਲ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਰਵਾਨਾ ਹੋਏ।
ਪਿਛਲੀ ਖ਼ਬਰ ਰਿਹਾਇਸ਼ੀ ਇਲਾਕਿਆਂ ’ਚ ਬਿਨਾਂ ਲਾਇਸੈਂਸ ਪਟਾਕੇ ਵੇਚਣ ਵਾਲਿਆਂ ਦੀ ਕੀਤੀ ਚੈਕਿੰਗ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।