ਵਿਨੈ ਸੂਦ ਭਾਜਪਾ ਦੋਰਾਹਾ ਦੇ ਮੰਡਲ ਪ੍ਰਧਾਨ ਬਣੇ
ਦੋਰਾਹਾ, 9 ਨਵੰਬਰ (ਮਨਜੀਤ ਸਿੰਘ ਗਿੱਲ)- ਭਾਰਤੀ ਜਨਤਾ ਪਾਰਟੀ ਵੱਲੋਂ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਅਨੂਪ ਸ਼ਰਮਾ ਦੀ ਅਗਵਾਈ ਹੇਠ ਦੋਰਾਹਾ ਦੇ ਨੌਜਵਾਨ ਆਗੂ ਵਿਨੈ ਸੂਦ ਨੂੰ ਭਾਜਪਾ ਦੋਰਾਹਾ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਸਥਾਨਕ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਅਜੀਤ ਡੈਸਕ
10-11-2026