ਵਕੀਲ ਭਾਈਚਾਰੇ ਦੀਆਂ ਮੁਸ਼ਕਲਾਂ ਅਕਾਲੀ ਦਲ ਦੇ ਚੋਣ ਮੈਨੀਫੈਸਟੋ ’ਚ ਹੋਣਗੀਆਂ ਸ਼ਾਮਿਲ- ਅਮਰਦੀਪ ਸਿੰਘ ਧਾਰਨੀ
ਖੰਨਾ, 10 ਨਵੰਬਰ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਚੇਅਰਮੈਨ ਤੇ ਮੁੱਖ ਬੁਲਾਰੇ ਅਮਰਦੀਪ ਸਿੰਘ ਧਾਰਨੀ ਵਲੋਂ ਅੱਜ ਖੰਨਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਦੀ ਪਹਿਲ ’ਤੇ ਇਕ ਵਿਸ਼ੇਸ਼ ਬੈਠਕ ਕੀਤੀ ਗਈ। ਇਹ ਬੈਠਕ ਵਕੀਲ ਭਾਈਚਾਰੇ ਦੀਆਂ ਮੁਸ਼ਕਲਾਂ ਤੇ ਮੰਗਾਂ ਨੂੰ ਪਾਰਟੀ ਦੇ ਚੋਣ ਮੈਨੀਫੈਸਟੋ ਵਿਚ ਸ਼ਾਮਲ ਕਰਨ ਦੇ ਮਕਸਦ ਨਾਲ ਕੀਤੀ ਗਈ।
ਅਜੀਤ ਡੈਸਕ
11-11-2026