ਵਿਸ਼ਵਕਰਮਾ ਮੰਦਰ ਕਮੇਟੀ ਦੋਰਾਹਾ ਵਲੋਂ ਅਕਾਲੀ ਆਗੂ ਮਦਨੀਪੁਰ ਤੇ ਇੰਜਨੀਅਰ ਬੋਪਾਰਾਏ ਦਾ ਸਨਮਾਨ
ਦੋਰਾਹਾ, 11 ਨਵੰਬਰ (ਮਨਜੀਤ ਸਿੰਘ ਗਿੱਲ)- ਵਿਸ਼ਵਕਰਮਾ ਮੰਦਰ ਕਮੇਟੀ ਦੋਰਾਹਾ ਵਲੋਂ ਵਿਸ਼ਵਕਰਮਾ ਜਿਹਦੇ ਅਵਤਾਰ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੰਦਰ ਕਮੇਟੀ ਦੇ ਪ੍ਰਧਾਨ ਰਵਿੰਦਰ ਸਿੰਘ ਲਾਲੀ ਦੀ ਅਗਵਾਈ ਵਿਚ ਪ੍ਰਬੰਧਕੀ ਕਮੇਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਅਤੇ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜੋੜੇ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਮਦਨੀਪੁਰ ਅਤੇ ਇੰਜਨੀਅਰ ਜਗਦੇਵ ਸਿੰਘ ਬੋਪਾਰਹੇ ਨੇ ਆਖਿਆ ਕਿ ਬਾਬਾ ਵਿਸ਼ਵਕਰਮਾ ਜੀ ਦਸਤਕਾਰੀ ਦੇ ਦੇਵਤਾ ਤੇ ਵਧੀਆ ਸਲਪਕਾਰ ਸਨ ਅਤੇ ਉਨਾਂ ਨੂੰ ਸ੍ਰਿਸ਼ਟੀ ਦੇ ਰਚਨਹਾਰੇ ਵਜੋਂ ਵੀ ਯਾਦ ਕੀਤਾ ਜਾਂਦਾ ਰਹੇਗਾ।
ਦੋਰਾਹਾ, 11 ਨਵੰਬਰ (ਮਨਜੀਤ ਸਿੰਘ ਗਿੱਲ)- ਵਿਸ਼ਵਕਰਮਾ ਮੰਦਰ ਕਮੇਟੀ ਦੋਰਾਹਾ ਵਲੋਂ ਵਿਸ਼ਵਕਰਮਾ ਜਿਹਦੇ ਅਵਤਾਰ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੰਦਰ ਕਮੇਟੀ ਦੇ ਪ੍ਰਧਾਨ ਰਵਿੰਦਰ ਸਿੰਘ ਲਾਲੀ ਦੀ ਅਗਵਾਈ ਵਿਚ ਪ੍ਰਬੰਧਕੀ ਕਮੇਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਅਤੇ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜੋੜੇ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਮਦਨੀਪੁਰ ਅਤੇ ਇੰਜਨੀਅਰ ਜਗਦੇਵ ਸਿੰਘ ਬੋਪਾਰਹੇ ਨੇ ਆਖਿਆ ਕਿ ਬਾਬਾ ਵਿਸ਼ਵਕਰਮਾ ਜੀ ਦਸਤਕਾਰੀ ਦੇ ਦੇਵਤਾ ਤੇ ਵਧੀਆ ਸਲਪਕਾਰ ਸਨ ਅਤੇ ਉਨਾਂ ਨੂੰ ਸ੍ਰਿਸ਼ਟੀ ਦੇ ਰਚਨਹਾਰੇ ਵਜੋਂ ਵੀ ਯਾਦ ਕੀਤਾ ਜਾਂਦਾ ਰਹੇਗਾ। ਉਹਨਾਂ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਵਿਸ਼ਵਕਰਮਾ ਸ਼ਿਲਪਕਾਰੀ ਦੇ ਗੁਰੂ ਹਨ ਅਤੇ ਉਹਨਾਂ ਦੀ ਬਦੌਲਤ ਅੱਜ ਹੱਥਾਂ ਨਾਲ ਕੰਮ ਕਰਨ ਵਾਲੇ ਲੋਕ ਦੇਸ਼ ਅਤੇ ਸਮਾਜ ਦੇ ਨਿਰਮਾਣ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਇਸ ਸਮੇਂ ਪ੍ਰੇਮ ਸਿੰਘ, ਨਿਰਮਲ ਸਿੰਘ, ਤਜਿੰਦਰ ਸਿੰਘ, ਅਵਤਾਰ ਸਿੰਘ ਗੁਰਥਲੀ, ਕਰਮਜੀਤ ਸਿੰਘ, ਅਵਤਾਰ ਸਿੰਘ ਮਠਾੜੂ, ਬਰਜਿੰਦਰ ਸਿੰਘ, ਰਜਿੰਦਰ ਸਿੰਘ ਗਹੀਰ,ਬਬਲਾ ਦੋਰਾਹਾ, ਸਾਬਕਾ ਕੌਂਸਲਰ ਸਰਬਜੀਤ ਸਿੰਘ ਬਿਪਨ ਸੇਠੀ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਸਮੇਂ ਵੱਖ-ਵੱਖ ਰਾਗੀ ਜਥਿਆਂ ਤੋਂ ਇਲਾਵਾ ਵਿਦਵਾਨਾਂ ਵਲੋਂ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਅਤੇ ਉਹਨਾਂ ਦੀਆਂ ਸਿੱਖਿਆਵਾਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ।