13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ ਕਿਸਾਨ ਯੂਨੀਅਨਾਂ ਤੇ ਆੜ੍ਹਤੀਆਂ ਵਲੋਂ ਮਾਰਕੀਟ ਕਮੇਟੀ ਦਫ਼ਤਰ ਅੱਗੇ ਰੋਸ ਧਰਨਾ

ਮਾਛੀਵਾੜਾ ਸਾਹਿਬ, 12 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਸਥਾਨਕ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਦਾ ਟੀਚਾ ਪੂਰਾ ਹੋਣ ਤੋਂ ਬਾਅਦ ਏਜੰਸੀਆਂ ਵਲੋਂ ਫ਼ਸਲ ਖ਼ਰੀਦਣੀ ਬੰਦ ਕਰ ਦਿੱਤੀ ਹੈ ਜਿਸ ਕਾਰਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਆੜ੍ਹਤੀਆਂ ਵਲੋਂ ਮਾਰਕੀਟ ਕਮੇਟੀ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਟਹਿਲ ਸਿੰਘ ਔਜਲਾ, ਸੂਬਾ ਮੀਤ ਪ੍ਰਧਾਨ ਅਰਵਿੰਦਰਪਾਲ ਸਿੰਘ ਵਿੱਕੀ, ਸਹਿਕਾਰੀ ਸਭਾ ਦੇ ਪ੍ਰਧਾਨ ਸੋਹਣ ਲਾਲ ਸ਼ੇਰਪੁਰੀ, ਮਾਰਕੀਟ ਕਮੇਟੀ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ, ਬਿੰਨੀ ਅਗਰਵਾਲ, ਹੈਪੀ ਬਾਂਸਲ, ਵਿਨੀਤ ਜੈਨ, ਸਰਪੰਚ ਕੁਲਵੰਤ ਸਿੰਘ, ਕਰਮਜੀਤ ਸਿੰਘ ਅਢਿਆਣਾ ਸ਼ਾਮਲ ਸਨ।

ਅਜੀਤ ਡੈਸਕ 13-11-2026
ਮਾਛੀਵਾੜਾ ਸਾਹਿਬ, 12 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਸਥਾਨਕ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਦਾ ਟੀਚਾ ਪੂਰਾ ਹੋਣ ਤੋਂ ਬਾਅਦ ਏਜੰਸੀਆਂ ਵਲੋਂ ਫ਼ਸਲ ਖ਼ਰੀਦਣੀ ਬੰਦ ਕਰ ਦਿੱਤੀ ਹੈ ਜਿਸ ਕਾਰਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਆੜ੍ਹਤੀਆਂ ਵਲੋਂ ਮਾਰਕੀਟ ਕਮੇਟੀ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਟਹਿਲ ਸਿੰਘ ਔਜਲਾ, ਸੂਬਾ ਮੀਤ ਪ੍ਰਧਾਨ ਅਰਵਿੰਦਰਪਾਲ ਸਿੰਘ ਵਿੱਕੀ, ਸਹਿਕਾਰੀ ਸਭਾ ਦੇ ਪ੍ਰਧਾਨ ਸੋਹਣ ਲਾਲ ਸ਼ੇਰਪੁਰੀ, ਮਾਰਕੀਟ ਕਮੇਟੀ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ, ਬਿੰਨੀ ਅਗਰਵਾਲ, ਹੈਪੀ ਬਾਂਸਲ, ਵਿਨੀਤ ਜੈਨ, ਸਰਪੰਚ ਕੁਲਵੰਤ ਸਿੰਘ, ਕਰਮਜੀਤ ਸਿੰਘ ਅਢਿਆਣਾ ਸ਼ਾਮਲ ਸਨ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਉਪ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ ਨੇ ਕਿਹਾ ਕਿ ਇਸ ਵਾਰ ਫ਼ਸਲ ਦਾ ਝਾੜ ਵੱਧ ਹੋਣ ਕਾਰਨ ਮੰਡੀਆਂ ਵਿਚ ਟੀਚੇ ਤੋਂ ਵੱਧ ਝੋਨਾ ਵਿਕਣ ਲਈ ਆਇਆ ਹੈ ਜਿਸ ਲਈ ਹੁਣ ਕੇਂਦਰ ਤੇ ਪੰਜਾਬ ਸਰਕਾਰ ਤੁਰੰਤ ਇਸ ਦੀ ਖ਼ਰੀਦ ਦੇ ਪ੍ਰਬੰਧ ਕਰੇ। ਉਨ੍ਹਾਂ ਕਿਹਾ ਕਿ ਮਾਛੀਵਾੜਾ ਮੰਡੀ ਵਿਚ ਅਜੇ 50 ਤੋਂ 60 ਹਜ਼ਾਰ ਕੁਇੰਟਲ ਝੋਨਾ ਹੋਰ ਵਿਕਣ ਲਈ ਆਉਣਾ ਹੈ ਪਰ ਖ਼ਰੀਦ ਨਾ ਹੋਣ ਕਾਰਨ ਜੋ ਫ਼ਸਲ ਕਿਸਾਨ ਵੇਚਣ ਲਈ ਲਿਆ ਰਹੇ ਹਨ ਉਹ ਪ੍ਰੇਸ਼ਾਨ ਹੋ ਰਹੇ ਹਨ। ਇਸ ਮੌਕੇ ਸੱਚਾ ਸੌਦਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਮੋਹਿਤ ਕੁੰਦਰਾ ਅਤੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ ਨੇ ਕਿਹਾ ਕਿ ਕੇਂਦਰ ਸਰਕਾਰ ਮੰਡੀਆਂ ਵਿਚ ਵਾਧੂ ਆਈ ਫ਼ਸਲ ਦੀ ਖ਼ਰੀਦ ਦੇ ਨਾਲ-ਨਾਲ ਇਸ ਦੀ ਅਦਾਇਗੀ ਦੇ ਵੀ ਪ੍ਰਬੰਧ ਕਰੇ ਕਿਉਂਕਿ ਕਿਸਾਨ ਫ਼ਸਲ ਵਿਕਣ ਤੋਂ ਬਾਅਦ ਆੜ੍ਹਤੀਆਂ ਤੋਂ ਤੁਰੰਤ ਅਦਾਇਗੀ ਦੀ ਮੰਗ ਕਰਦੇ ਹਨ। ਉਨ੍ਹਾਂ ਕਿਹਾ ਕਿ 2 ਦਿਨਾਂ ਤੋਂ ਮਾਛੀਵਾੜਾ ਮੰਡੀ ਵਿਚ ਫ਼ਸਲ ਦੀ ਖ਼ਰੀਦ ਨਹੀਂ ਹੋਈ ਅਤੇ ਕਿਸਾਨ ਇੰਤਜ਼ਾਰ ਕਰ ਰਹੇ ਹਨ ਕਿ ਕਦੋਂ ਪ੍ਰਸ਼ਾਸਨ ਵਲੋਂ ਨਵਾਂ ਆਦੇਸ਼ ਜਾਰੀ ਹੋਵੇ ਅਤੇ ਉਨ੍ਹਾਂ ਦੀ ਫ਼ਸਲ ਖਰੀਦੀ ਜਾਵੇ। ਇਸ ਮੌਕੇ ਮੰਡੀਆਂ ਵਿਚ ਫ਼ਸਲ ਵੇਚਣ ਆਏ ਕਿਸਾਨਾਂ ਨੇ ਵੀ ਮੰਗ ਕੀਤੀ ਕਿ ਉਨ੍ਹਾਂ ਦੀ ਫ਼ਸਲ ਤੁਰੰਤ ਖਰੀਦੀ ਜਾਵੇ।
ਪਿਛਲੀ ਖ਼ਬਰ ਹਰਬੰਸ ਸਿੰਘ ਨੇ ਉਪ ਮੰਡਲ ਮੈਜਿਸਟਰੇਟ ਪਾਇਲ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ’ਚ ਸਹਿਯੋਗ ਦੇਣ ਲਈ ਭਰਾਤਰੀ ਜਥੇਬੰਦੀਆਂ ਦਾ ਧੰਨਵਾਦ- ਪਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।