13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਰੰਗੋਲੀ ਮੁਕਾਬਲੇ ਕਰਵਾਏ

ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ)- ਭਗਤ ਪੂਰਨ ਸਿੰਘ ਸਕੂਲ ਰਾਜੇਵਾਲ ਵਿਖੇ ਵਿਦਿਆਰਥੀਆਂ ਵਿਚ ਰਚਨਾਤਮਕਤਾ, ਕਲਾਤਮਕ ਰੁਚੀ ਤੇ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਰੰਗੋਲੀ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਲਗਨ ਨਾਲ ਭਾਗ ਲਿਆ ਅਤੇ ਆਪਣੀ ਕਲਾ ਦੇ ਸੁੰਦਰ ਨਮੂਨੇ ਪੇਸ਼ ਕੀਤੇ।

ਅਜੀਤ ਡੈਸਕ 13-11-2026
ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ)- ਭਗਤ ਪੂਰਨ ਸਿੰਘ ਸਕੂਲ ਰਾਜੇਵਾਲ ਵਿਖੇ ਵਿਦਿਆਰਥੀਆਂ ਵਿਚ ਰਚਨਾਤਮਕਤਾ, ਕਲਾਤਮਕ ਰੁਚੀ ਤੇ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਰੰਗੋਲੀ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਲਗਨ ਨਾਲ ਭਾਗ ਲਿਆ ਅਤੇ ਆਪਣੀ ਕਲਾ ਦੇ ਸੁੰਦਰ ਨਮੂਨੇ ਪੇਸ਼ ਕੀਤੇ। ਇਸ ਮੁਕਾਬਲੇ ਨੂੰ ਵੱਖ-ਵੱਖ ਵਰਗਾਂ ਵਿੱਚ ਵੰਡਿਆ ਗਿਆ ਸੀ। ਛੇਵੀਂ ਤੋਂ ਨੌਵੀਂ ਜਮਾਤ, ਦਸਵੀਂ ਤੋਂ ਬਾਰ੍ਹਵੀਂ ਜਮਾਤ ਅਤੇ ਪ੍ਰਾਇਮਰੀ ਵਿੰਗ ਦੀ ਚੌਥੀ ਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪ ਬਣਾਏ ਗਏ। ਮੁਕਾਬਲੇ ਦੇ ਨਤੀਜਿਆਂ ਅਨੁਸਾਰ ਬਾਰ੍ਹਵੀਂ ਸਾਇੰਸ ਅਤੇ ਗਿਆਰਵੀਂ ਸਾਇੰਸ ਨੇ ਪਹਿਲਾ, ਦਸਵੀਂ ਰੋਜ਼ ਨੇ ਦੂਜਾ ਅਤੇ ਬਾਰਵੀਂ ਆਰਟਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਛੇਵੀਂ ਤੋਂ ਨੌਵੀਂ ਜਮਾਤ ਵਿੱਚੋਂ ਛੇਵੀਂ ਜਮਾਤ ਨੇ ਪਹਿਲਾ, ਸੱਤਵੀਂ ਜਮਾਤ ਨੇ ਦੂਜਾ ਅਤੇ ਅੱਠਵੀਂ ਜਮਾਤ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪ੍ਰਾਇਮਰੀ ਵਿੰਗ ਵਿੱਚੋਂ ਚੌਥੀ ਲਿਲੀ ਪਹਿਲਾ, ਪੰਜਵੀਂ ਰੋਜ਼ ਨੇ ਦੂਜਾ ਅਤੇ ਚੌਥੀ ਰੋਜ਼ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਅਲਪਨਾ ਮਹਾਜਨ ਨੇ ਜੇਤੂ ਵਿਦਿਆਰਥ ੀਆਂ ਨੂੰ ਵਧਾਈ ਦਿੱਤੀ ਤੇ ਸਾਰੇ ਭਾਗ ਲੈਣ ਵਾਲੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸਕੂਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਵੀ ਵਿਦਿਆਰਥੀਆਂ ਦੀ ਮਿਹਨਤ ਅਤੇ ਕਲਾਤਮਕ ਯੋਗਤਾ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹਰ ਗਤੀਵਿਧੀ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਦੋਰਾਹਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 32ਵੀਂ ਜ਼ਿਲ੍ਹਾ ਬਾਲ ਵਿਗਿਆਨ ਕਾਂਗਰਸ ’ਚ ਮਾਰੀਆਂ ਮੱਲਾਂ, ਰਾਜ ਪੱਧਰੀ ਮੁਕਾਬਲੇ... ਅਗਲੀ ਖ਼ਬਰ ਹਰਬੰਸ ਸਿੰਘ ਨੇ ਉਪ ਮੰਡਲ ਮੈਜਿਸਟਰੇਟ ਪਾਇਲ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।