ਕਾਰਜ ਸਾਧਕ ਅਫ਼ਸਰ ਮਨਦੀਪ ਕੁਮਾਰ ਦਾ ਸਫ਼ਾਈ ਸੇਵਕ ਯੂਨੀਅਨ ਵਲੋਂ ਸਵਾਗਤ
ਜਗਰਾਉਂ, 13 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਨਗਰ ਕੌਂਸਲ ਜਗਰਾਉਂ ਦੇ ਕਾਰਜ ਸਾਧਕ ਅਫ਼ਸਰ ਮੋਹਿਤ ਸ਼ਰਮਾ ਦੀ ਬਦਲੀ ਹੋਣ ਉਪਰੰਤ ਉਨ੍ਹਾਂ ਦੀ ਜਗ੍ਹਾ ਨਵੇਂ ਕਾਰਜ ਸਾਧਕ ਅਫ਼ਸਰ ਮਨਦੀਪ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ। ਨਵੇਂ ਕਾਰਜ ਸਾਧਕ ਅਫ਼ਸਰ ਵੱਲੋਂ ਅਹੁਦਾ ਸੰਭਾਲਣ ਮੌਕੇ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਯੂਨੀਅਨ ਦੀ ਸਮੁੱਚੀ ਟੀਮ ਵੱਲੋਂ ਉਨ੍ਹਾਂ ਨੂੰ ਫੁੱਲਾਂ ਦਾ ਬੁੱਕਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਜੀ ਆਇਆਂ ਆਖਿਆ ਗਿਆ।
ਅਜੀਤ ਡੈਸਕ
14-11-2026