15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਸਲਾਨਾ ਸਮਾਗਮ ਕਰਵਾਇਅਾ

ਸਮਰਾਲਾ, 15 ਨਵੰਬਰ (ਕੁਲਵਿੰਦਰ ਸਿੰਘ)- ਸੈਕਰਡ ਹਾਰਟ ਕਾਨਵੈਂਟ ਸਕੂਲ ਸਮਰਾਲਾ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ। ਜੂਨੀਅਰ ਵਿੰਗ ਦੇ ਇਸ ਸਮਾਗਮ ਵਿਚ ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਮਨ ਮੋਹ ਲਿਆ।

ਅਜੀਤ ਡੈਸਕ 16-11-2026
ਸਮਰਾਲਾ, 15 ਨਵੰਬਰ (ਕੁਲਵਿੰਦਰ ਸਿੰਘ)- ਸੈਕਰਡ ਹਾਰਟ ਕਾਨਵੈਂਟ ਸਕੂਲ ਸਮਰਾਲਾ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ। ਜੂਨੀਅਰ ਵਿੰਗ ਦੇ ਇਸ ਸਮਾਗਮ ਵਿਚ ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਰੈਵ ਫਾਦਰ ਜੇਵੀਅਰ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸਵਾਗਤੀ ਪੇਸ਼ਕਾਰੀ ਅਤੇ ਪ੍ਰਮਾਤਮਾ ਦੀ ਉਸਤਤ ਨਾਲ ਹੋਈ। ਇਸ ਮੌਕੇ ਬਚਿਆਂ ਵਲੋਂ ਪੇਸ਼ ਕੀਤੇ ਗਏ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਨੰਨ੍ਹੇ ਮੁੰਨ੍ਹੇ ਬੱਚਿਆਂ ਨੇ ਨਾਚ, ਸੰਗੀਤ, ਥੈਲੇ ਅਤੇ ਵੱਖ-ਵੱਖ ਵਿਸ਼ਿਆਂ ’ਤੇ ਆਧਾਰਿਤ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਲਰਜ਼ ਆਫ਼ ਟੂਮਾਰੋ ਤੇ ‘ਵਿਰਾਸਤ ਏ ਪੰਜਾਬ’ ਵਰਗੀਆਂ ਪੇਸ਼ਕਾਰੀਆਂ ਨੇ ਭਾਰਤੀ ਸਭਿਆਚਾਰ, ਪੰਜਾਬੀ ਵਿਰਸੇ ਤੇ ਆਧੁਨਿਕ ਸੋਚ ਦੀ ਖ਼ੂਬਸੂਰਤ ਝਲਕ ਪੇਸ਼ ਕੀਤੀ। ਸਮਾਗਮ ਦੌਰਾਨ ਦਸਵੀਂ ਤੇ ਬਾਰ੍ਹਵੀਂ ਕਲਾਸ ਵਿਚ 90 ਫ਼ੀਸਦੀ ਤੋਂ ਵੱਧ ਅੰਕਾਂ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਨੇ ਬੱਚਿਆਂ ਦੀ ਮਿਹਨਤ ਅਤੇ ਆਤਮ ਵਿਸ਼ਵਾਸ ਸ਼ਲਾਘਾ ਕੀਤੀ। ਅੰਤ ਵਿਚ ਸਕੂਲ ਦੇ ਡਾਇਰੈਕਟਰ ਰੈਵ.ਫਾਦਰ ਅਮਲ ਵਰਗੀਜ਼, ਮੈਨੇਜਰ ਰੈਵ. ਸਿਸਟਰ ਫਲਾਰਲੈਂਟ ਡੀ. ਐੱਮ. ਤੇ ਪ੍ਰਿੰਸੀਪਲ ਰੈਵ ਸਿਸਟਰ ਐਨਰੋਜ ਵਲੋਂ ਆਏ ਹੋਏ ਮਹਿਮਾਨਾਂ ਅਧਿਆਪਕਾਂ ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸਮਾਜਵਾਦੀ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ’ਤੇ ਇਕੱਲਿਆਂ ਚੋਣ ਲੜੇਗੀ- ਡਾ. ਬਲੱਗਣ ਅਗਲੀ ਖ਼ਬਰ ਪੈਰਾਗੌਨ ਸਕੂਲ ਨੰਗਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।