ਮੰਡੀਆਂ ’ਚ ਕਿਸਾਨ, ਆੜ੍ਹਤੀਏ ਤੇ ਮਜ਼ਦੂਰ ਤੱਕ ਪ੍ਰੇਸ਼ਾਨ, ਮੁੱਖ ਮੰਤਰੀ ਮਾਨ ਅਸਤੀਫ਼ਾ ਦੇਣ-ਡਾ. ਅਮਰ ਸਿੰਘ
ਮਾਛੀਵਾੜਾ ਸਾਹਿਬ, 17 ਨਵੰਬਰ (ਮਨੋਜ ਕੁਮਾਰ)- ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਬਣੇ ਮਾੜੇ ਹਾਲਾਤਾਂ ਨੂੰ ਲੈ ਕੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਸਾਸਦ ਡਾ. ਅਮਰ ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ।
ਸ
ਸਨਿਚਰਵਾਰ, 1 ਅਗਸਤ, 2026
18-11-2026
ਮਾਛੀਵਾੜਾ ਸਾਹਿਬ, 17 ਨਵੰਬਰ (ਮਨੋਜ ਕੁਮਾਰ)- ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਬਣੇ ਮਾੜੇ ਹਾਲਾਤਾਂ ਨੂੰ ਲੈ ਕੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਸਾਸਦ ਡਾ. ਅਮਰ ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਡਾ. ਅਮਰ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੀਆਂ ਮੰਡੀਆਂ ਵਿੱਚ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਆੜ੍ਹਤੀਆ ਅਤੇ ਮਜ਼ਦੂਰ ਵਰਗ ਵੀ ਬੇਹੱਦ ਪ੍ਰੇਸ਼ਾਨ ਹੈ। ਝੋਨੇ ਦੀ ਖਰੀਦ, ਲਿਫਟਿੰਗ ਅਤੇ ਹੋਰ ਪ੍ਰਬੰਧਾਂ ਵਿੱਚ ਆ ਰਹੀਆਂ ਦਿੱਕਤਾਂ ਕਾਰਨ ਅਨਾਜ ਮੰਡੀਆਂ ਨਾਲ ਜੁੜੇ ਹਰ ਵਰਗ ਨੂੰ ਆਰਥਿਕ ਅਤੇ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਹੋ ਰਿਹਾ ਹੈ, ਆੜ੍ਹਤੀਏ ਆਪਣੇ ਕਾਰੋਬਾਰ ਨੂੰ ਲੈ ਕੇ ਚਿੰਤਤ ਹਨ ਅਤੇ ਮਜ਼ਦੂਰਾਂ ਦਾ ਰੁਜ਼ਗਾਰ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪੈਦਾ ਹੋਏ ਇਨ੍ਹਾਂ ਹਾਲਾਤਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਬਣੀ ਪੰਜਾਬ ਦੀ ਖੇਤੀਬਾੜੀ ਆਰਥਿਕਤਾ ਦੀ ਤਸਵੀਰ ਨੂੰ ਬੇਨਕਾਬ ਕਰ ਦਿੱਤਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਗੰਭੀਰ ਮਸਲੇ ਪ੍ਰਤੀ ਕੋਈ ਠੋਸ ਹੱਲ ਪੇਸ਼ ਕਰਨ ਵਿਚ ਅਸਫ਼ਲ ਰਹੇ ਹਨ। ਡਾ. ਅਮਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ-ਟੀਮ ਵਜੋਂ ਕੰਮ ਕਰ ਰਹੀ ਹੈ ਅਤੇ ਦੋਵੇਂ ਪਾਰਟੀਆਂ ਦੀਆਂ ਨੀਤੀਆਂ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਸਿਰਫ਼ ਫ਼ਸਲਾਂ ਦੀ ਖਰੀਦ ਦੀਆਂ ਕੇਂਦਰ ਨਹੀਂ, ਸਗੋਂ ਲੱਖਾਂ ਲੋਕਾਂ ਦੀ ਰੋਜ਼ੀ-ਰੋਟੀ ਦਾ ਸਾਧਨ ਹਨ।