20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰਦੁਆਰਾ ਮੰਜੀ ਸਾਹਿਬ ਕੋਟਾ ਵਿਖੇ 3 ਦਿਨਾਂ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਅੱਜ ਤੋਂ, ਤਿਆਰੀਆਂ ਮੁਕੰਮਲ

ਬੀਜਾ, 20 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾ ਵਿਖੇ 3 ਦਿਨਾਂ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਅੱਜ 21 ਤੋ 23 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀਆ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪ੍ਰਬੰਧਕਾਂ ਨੇ ਦੱਸਿਆ ਕਿ ਤਿੰਨੇ ਦਿਨ ਸਾਮ 7 ਤੋਂ 10 ਵਜੇ ਤੱਕ ਸੰਤ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ।

ਅਜੀਤ ਡੈਸਕ 21-11-2026
ਬੀਜਾ, 20 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾ ਵਿਖੇ 3 ਦਿਨਾਂ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਅੱਜ 21 ਤੋ 23 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀਆ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪ੍ਰਬੰਧਕਾਂ ਨੇ ਦੱਸਿਆ ਕਿ ਤਿੰਨੇ ਦਿਨ ਸਾਮ 7 ਤੋਂ 10 ਵਜੇ ਤੱਕ ਸੰਤ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਪ੍ਰਬੰਧਕਾ ਨੇ ਦੱਸਿਆ ਕਿ ਸੰਗਤਾਂ ਦੇ ਬੈਠਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤੇ ਕਰੀਬ 9 ਏਕੜ ਪੰਡਾਲ ਤਿਆਰ ਕੀਤਾ ਗਿਆ ਇਸ ਤੋਂ ਇਲਾਵਾ ਸੰਗਤਾਂ ਦੇ ਵਾਹਨ ਖੜੇ ਕਰਨ ਲਈ ਵੱਖਰੇ ਤੌਰ ’ਤੇ ਵੱਖ ਵੱਖ ਥਾਵਾਂ ’ਤੇ ਜਗਾ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁੱਜੀਆਂ ਸੰਗਤਾਂ ਦੇ ਲਈ ਲੰਗਰ ਤਿਆਰ ਕੀਤੇ ਜਾਣਗੇ ਤੇ ਲੰਗਰ ਛਕਾਉਣ ਲਈ ਥਾਂ ਦਾ ਉਚੇਚੇ ਤੌਰ ’ਤੇ ਪ੍ਰਬੰਧ ਕੀਤਾ ਗਿਆ ਹੈ । ਦੀਵਾਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਲਈ ਐੱਸ. ਐੱਚ. ਓ. ਖੰਨਾ ਵਿਜੈਪਾਲ ਸਿੰਘ ਗੁਰਦੁਆਰਾ ਮੰਜੀ ਸਾਹਿਬ ਕੋਟਾ ਵਿਖੇ ਪੁੱਜੇ ਤੇ ਉਨ੍ਹਾਂ ਸੁਰੱਖਿਆ ਪ੍ਰਬੰਧ ਲਈ ਪ੍ਰਬੰਧਕਾ ਨਾਲ ਮੀਟਿੰਗ ਕੀਤੀ ਤੇ ਰਸਤਿਆਂ ਦਾ ਜਾਇਜ਼ਾ ਲਿਆ ਤਾ ਕਿ ਸੰਗਤਾਂ ਨੂੰ ਆਉਣ ਲਈ ਖੱਜਲ ਖੁਆਰੀ ਨਾ ਹੋਵੇ।
ਪਿਛਲੀ ਖ਼ਬਰ ਸੰਤ ਨਾਮਦੇਵ ਸਭਾ ਖੰਨਾ ਵਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਮ੍ਰਿਤਕ ਨੌਜਵਾਨ ਦੇ ਮਾਮਲੇ ’ਚ ਪੁਲਿਸ ਨੇ 2 ਖ਼ਿਲਾਫ਼ ਮਾਮਲਾ ਦਰਜ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।