ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੱਲੇ ’ਚ ਨਗਰ ਕੀਰਤਨ 26 ਨੂੰ
ਹਠੂਰ, 20 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਡੱਲਾ ਦੇ ਵੱਡਾ ਗੁਰਦੁਆਰਾ ਸਾਹਿਬ ਤੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ 26 ਨਵੰਬਰ ਨੂੰ ਸਜਾਏ ਜਾ ਰਹੇ ਹਨ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਯੂਥ ਅਕਾਲੀ ਆਗੂ ਜਗਜੀਤ ਸਿੰਘ ਡੱਲਾ ਅਤੇ ਅਮਰੀਕ ਸਿੰਘ ਖਜ਼ਾਨਚੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ 26 ਨਵੰਬਰ ਨੂੰ ਸਜਾਏ ਜਾ ਰਹੇ ਇਸ ਨਗਰ ਕੀਰਤਨ ਵਿਚ ਪ੍ਰਸਿੱਧ ਢਾਡੀ ਭਾਈ ਸੁਖਵਿੰਦਰ ਸਿੰਘ ਗਰੇਵਾਲ ਅਤੇ ਕਵੀਸ਼ਰ ਭਾਈ ਮਨਪ੍ਰੀਤ ਸਿੰਘ ਦੌਧਰ ਵਾਲੇ ਸੰਗਤਾਂ ਨੂੰ ਗੁਰਇਤਿਹਾਸ ਸੁਣਾ ਕੇ ਨਿਹਾਲ ਕਰਨਗੇ।
ਅਜੀਤ ਡੈਸਕ
21-11-2026