24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਜੋਕੇ ਸਮੇਂ ਵਿਚ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਨੂੰ ਸਮਝਣ ਵਿਚਾਰਨ ਦੀ ਲੋੜ- ਬਿਕਰਮਜੀਤ ਚੀਮਾ

ਮਲੌਦ, 23 ਨਵੰਬਰ (ਸਹਾਰਨ ਮਾਜਰਾ)- ਕੈਂਬਰਿਜ ਮੌਡਰਨ ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਤੇ ਭਾਜਪਾ ਸੈੱਲ ਦੇ ਸੂਬਾ ਕਨਵੀਨਰ ਬਿਕਰਮਜੀਤ ਸਿੰਘ ਚੀਮਾ ਉਚੇਚੇ ਤੌਰ ’ਤੇ ਪੁੱਜੇ।

ਵਿਚਾਰ ਸਾਂਝੇ ਕਰਦੇ ਹੋਏ ਭਾਜਪਾ ਨੇਤਾ ਬਿਕਰਮਜੀਤ ਸਿੰਘ ਚੀਮਾ। ਨਾਲ ਉਨ੍ਹਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਸੰਜੀਵ ਮੋਦਗਿੱਲ, ਡਾ. ਕਾਲੀਆ, ਇੰਜ. ਹਰਮਿੰਦਰ ਸਿੰਘ। ਤਸਵੀਰ ਸਹਾਰਨ ਮਾਜਰਾ 24-11-2026
ਮਲੌਦ, 23 ਨਵੰਬਰ (ਸਹਾਰਨ ਮਾਜਰਾ)- ਕੈਂਬਰਿਜ ਮੌਡਰਨ ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਤੇ ਭਾਜਪਾ ਸੈੱਲ ਦੇ ਸੂਬਾ ਕਨਵੀਨਰ ਬਿਕਰਮਜੀਤ ਸਿੰਘ ਚੀਮਾ ਉਚੇਚੇ ਤੌਰ ’ਤੇ ਪੁੱਜੇ। ਸਮਾਰੋਹ ਦੀ ਸ਼ੁਰੂਆਤ ਦੌਰਾਨ ਬੱਚਿਆਂ ਤੇ ਸਟਾਫ਼ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਛੋਟੇ ਬੱਚਿਆਂ ਵਲੋਂ ਸ਼ਬਦ ਗਾਇਨ ਕੀਤੇ ਗਏ। ਇਸ ਮੌਕੇ ਭਾਜਪਾ ਨੇਤਾ ਬਿਕਰਮਜੀਤ ਸਿੰਘ ਚੀਮਾ ਨੇ ਸਮੂਹ ਬੱਚਿਆਂ, ਸਟਾਫ਼ ਮੈਂਬਰਾਂ ਅਤੇ ਪ੍ਰਿੰਸੀਪਲ ਸੰਜੀਵ ਮੋਦਗਿੱਲ ਸਮੇਤ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ। ਇਸ ਉਪਰੰਤ ਬੁੱਧੀਜੀਵੀ ਡਾ. ਕਰਨੈਲ ਸਿੰਘ ਕਾਲੀਆ, ਪ੍ਰਿੰਸੀਪਲ ਸੰਜੀਵ ਮੋਦਗਿੱਲ, ਇੰਜ. ਹਰਮਿੰਦਰ ਪਾਲ ਸਿੰਘ ਸਹਾਰਨ ਮਾਜਰਾ ਨੇ ਵਧਾਈ ਦਿੰਦਿਆਂ ਬੱਚਿਆਂ ਨੂੰ ਜਪੁਜੀ ਸਾਹਿਬ ਜੀ ਦੇ ਪਾਠ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਵਨਟੀ ਸ਼ਿੰਦਰਪਾਲ ਕੌਰ, ਡੀ. ਪੀ. ਹਰਪ੍ਰੀਤ ਸਿੰਘ ਸੋਮਲ ਖੇੜੀ, ਵਾਈਸ ਪ੍ਰਿੰਸੀਪਲ ਕਰਇਦਮਦੀਪ ਕੌਰ, ਰਣਜੀਤ ਕੌਰ, ਕਿਰਨਦੀਪ ਕੌਰ, ਚਮਨਦੀਪ ਕੌਰ, ਵੈਸ਼ਨਵੀ ਵਰਮਾ, ਮਨਪ੍ਰੀਤ ਕੌਰ ਸੋਮਲ, ਸ਼ਬਨਮ, ਮਨਪ੍ਰੀਤ ਕੌਰ, ਸਿਮਰਨਜੀਤ ਕੌਰ, ਜੋਤੀ, ਕਮਲਪ੍ਰੀਤ ਕੌਰ, ਸੰਦੀਪ ਕੌਰ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਅਰਸ਼ਪ੍ਰੀਤ ਕੌਰ, ਹਰਪ੍ਰੀਤ ਕੌਰ, ਰਮਨੀਤ ਕੌਰ, ਕਿਰਨਪਾਲ ਕੌਰ, ਜਸਪ੍ਰੀਤ ਕੌਰ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਇੰਡੀਅਨ ਐਸੋਸੀਏਸ਼ਨ ਆਫ਼ ਵੈਟਰਨਰੀ ਪੈਥੋਲੋਜਿਸਟਸ ਨੈਸ਼ਨਲ ਕਾਨਫਰੰਸ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।