23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰੂ ਨਾਨਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਦੋਰਾਹਾ, 23 ਨਵੰਬਰ (ਪੱਤਰ ਪ੍ਰੇਰਕ)- ਗੁਰੂ ਨਾਨਕ ਮਾਡਲ ਸੀ. ਸੈ.

ਅਜੀਤ ਡੈਸਕ 24-11-2026
ਦੋਰਾਹਾ, 23 ਨਵੰਬਰ (ਪੱਤਰ ਪ੍ਰੇਰਕ)- ਗੁਰੂ ਨਾਨਕ ਮਾਡਲ ਸੀ. ਸੈ. ਸਕੂਲ, ਦੋਰਾਹਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਮੰਚ ਸੰਚਾਲਨ ਗਿਆਰਵੀਂ ਮੈਡੀਕਲ ਜਮਾਤ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਵੱਲੋਂ ਕੀਤਾ ਗਿਆ। ਵਿਦਿਆਰਥੀ ਲਵਲੀਨ ਕੌਰ ਜਮਾਤ ਨੌਵੀਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਵਿਸਥਾਰਪੂਰਵਕ ਚਾਨਣਾ ਪਾਇਆ। ਦੂਜੀ ਜਮਾਤ ਦੇ ਵਿਦਿਆਰਥੀ ਵੰਸ਼ਪ੍ਰੀਤ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ‘ਸੱਚਾ ਸੌਦਾ’ ਦੀ ਸਾਖੀ ਸੁਣਾਈ। ਜਮਾਤ ਚੌਥੀ ਦੇ ਵਿਦਿਆਰਥੀਆਂ ਹਰਫਤਿਹ ਸਿੰਘ ਨੇ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਕਵਿਤਾ ਪੇਸ਼ ਕੀਤੀ। ਅੰਤ ਵਿਚ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਸਕੂਲ ਕੈਂਪਸ ਵਿਚ ਕੀਰਤਨ ਫੇਰੀ ਕੱਢੀ ਗਈ। ਗੁਰੂ ਨਾਨਕ ਪ੍ਰਬੰਧਕ ਬੋਰਡ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਸਕੂਲ ਡਾਇਰੈਕਟਰ ਰੁਪਿੰਦਰ ਕੌਰ ਬਰਾੜ, ਪ੍ਰਿੰਸੀਪਲ ਡਾ. ਡੀ. ਪੀ. ਠਾਕੁਰ ਨੇ ਗੁਰਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਪ੍ਰਕਾ਼ਸ ਪੁਰਬ ਦੇ ਸੰਬੰਧ ਵਿਚ ਸਜਾਈ ਗਈ ਪ੍ਰਭਾਤ ਫੇਰੀ ਦਾ ਸਵਾਗਤ ਕਰਨ ਸਮੇਂ ਵਾਰਡ ਨੰਬਰ 2 ਦੇ ਵਾਸੀ ਨਾਲ ਸੇਵਾਦਾਰ। ਸਵੀ... ਅਗਲੀ ਖ਼ਬਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਪਾਇਲ ਵਿਖੇ ਕੱਢੀ ਗਈ ਵਿਸ਼ਾਲ ਜਾਗਰੂਕਤਾ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।