26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਬਾਦਲ ਦੀ ਖੰਨਾ ਵਿਖੇ ਵਪਾਰਕ ਤੇ ਉਦਯੋਗਿਕ ਨੁਮਾਇੰਦਿਆਂ ਨਾਲ ਯਾਦੂ ਦੀ ਅਗਵਾਈ ’ਚ ਮੀਟਿੰਗ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਬਣਨ ਤੇ ਸਸਤੀ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ਲਈ ਉਦਯੋਗਾਂ ਦੇ ਸਹਿਯੋਗ ਨਾਲ ਸੋਲਰ ਪਾਰਕ ਸਥਾਪਤ ਕੀਤੇ ਜਾਣਗੇ। ਸਾਰੇ ਨਵੇਂ ਉਦਯੋਗਾਂ ਨੂੰ ‘ਸਟੇਟ ਜੀ.

ਖੰਨਾ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਨਮਾਨ ਕਰਦੇ ਹੋਏ ਯਾਦਵਿੰਦਰ ਸਿੰਘ ਯਾਦੂ, ਰਣਬੀਰ ਸਿੰਘ ਖੱਟੜਾ ਤੇ ਹੋਰ। ਤਸਵੀਰ : ਸੋਨੀ ਗਿੱਲ 27-11-2026
ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਬਣਨ ਤੇ ਸਸਤੀ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ਲਈ ਉਦਯੋਗਾਂ ਦੇ ਸਹਿਯੋਗ ਨਾਲ ਸੋਲਰ ਪਾਰਕ ਸਥਾਪਤ ਕੀਤੇ ਜਾਣਗੇ। ਸਾਰੇ ਨਵੇਂ ਉਦਯੋਗਾਂ ਨੂੰ ‘ਸਟੇਟ ਜੀ. ਐਸ. ਟੀ.’ ਆਪਣੇ ਕੋਲ ਰੱਖਣ ਦੀ ਇਜਾਜ਼ਤ ਦਿੱਤੀ ਜਾਵੇਗੀ। ਖੰਨਾ ਵਿਖੇ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਵਿਚ ਹੋੲਂ ਮੀਟਿੰਗ ਵਿਚ ਵਪਾਰਕ ਅਤੇ ਉਦਯੋਗਿਕ ਖੇਤਰਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ, ਅਕਾਲੀ ਦਲ ਦੇ ਪ੍ਰਧਾਨ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪਾਰਟੀ ਕਾਰੋਬਾਰ ਨਾਲ ਸਬੰਧਤ ਲਟਕਦੇ ਸਾਰੇ ਮਸਲਿਆਂ ਨੂੰ ਹੱਲ ਕਰਨ ਅਤੇ ਵਪਾਰੀ ਵਰਗ ਨੂੰ ਰਾਹਤ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮੁਹੱਈਆ ਕਰਵਾਵਾਂਗੇ। ਛੋਟੇ ਦੁਕਾਨਦਾਰਾਂ ਨੂੰ ਗੁੰਝਲਦਾਰ ਹਿਸਾਬ-ਕਿਤਾਬ ਰੱਖਣ ਦੇ ਬੋਝ ਤੋਂ ਛੁਟਕਾਰਾ ਦਿਵਾਇਆ ਜਾਵੇਗਾ। ਉਨ੍ਹਾਂ ਇਹ ਐਲਾਨ ਵੀ ਕੀਤਾ ਕਿ ਵਪਾਰੀਆਂ ਨੂੰ 15 ਲੱਖ ਰੁਪਏ ਦਾ ਜੀਵਨ ਬੀਮਾ ਕਵਰ, ਅਤੇ ਨਾਲ ਹੀ 10 ਲੱਖ ਰੁਪਏ ਦਾ ਮੈਡੀਕਲ ਅਤੇ ਅੱਗ ਤੋਂ ਸੁਰੱਖਿਆ ਕਵਰ ਦਿੱਤਾ ਜਾਵੇਗਾ। ਦੋਵਾਂ ਸਮਾਗਮਾਂ ਵਿੱਚ ਭਾਜਪਾ ਦੇ ਸੀਨੀਅਰ ਆਗੂ ਮੌਜੂਦ ਸਨ। ਉਨ੍ਹਾਂ ਨੇ ਪੰਜਾਬ ਦੇ ਉਦਯੋਗਿਕ ਖੇਤਰ ਨੂੰ ਮੁੜ ਸੁਰਜੀਤ ਕਰਨ ਲਈ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਦੀ ਲੋੜ ’ਤੇ ਜ਼ੋਰ ਦਿੱਤਾ। ਆਗੂਆਂ ਨੇ ਭਰੋਸਾ ਪ੍ਰਗਟਾਇਆ ਕਿ 2027 ਵਿੱਚ ਅਕਾਲੀ-ਭਾਜਪਾ ਸਰਕਾਰ ਬਣਨ ਨਾਲ ਵਿਕਾਸ ਕਾਰਜ ਮੁੜ ਸ਼ੁਰੂ ਹੋਣਗੇ, ਜਿਸ ਵਿਚ ਬੁਨਿਆਦੀ ਢਾਂਚੇ ਵਿੱਚ ਨਵੇਂ ਨਿਵੇਸ਼ ਦਾ ਵੱਡਾ ਯੋਗਦਾਨ ਹੋਵੇਗਾ। ਇਸ ਮੌਕੇ ਆਲ ਇੰਡੀਆ ਸਟੀਲ ਰੋਲਿੰਗ ਮਿੱਲਜ਼’ ਦੇ ਪ੍ਰਧਾਨ ਵਿਨੋਦ ਵਸ਼ਿਸ਼ਟ ਦੇ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ, ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਦਯੋਗਾਂ ਨੂੰ ਪਹਿਲੇ ਚਾਰ ਸਾਲਾਂ ਲਈ ਨਾਮਾਤਰ ਦਰਾਂ ’ਤੇ ਬਿਜਲੀ ਮੁਹੱਈਆ ਕਰਵਾਈ ਜਾਵੇਗੀ, ਜਿਸ ਤੋਂ ਬਾਅਦ ਇਹ ਪੂਰੀ ਤਰ੍ਹਾਂ ਮੁਫ਼ਤ ਹੋ ਜਾਵੇਗੀ। ਬਾਦਲ ਨੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ 2.5 ਫੀਸਦੀ ਕਮਿਸ਼ਨ ਬਾਰੇ ਉਨ੍ਹਾਂ ਦੀ ਮੰਗ ’ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਫਲੋਰ ਮਿਲਜ਼ (ਆਟਾ ਚੱਕੀ) ਐਸੋਸੀਏਸ਼ਨ ਦੇ ਨਰੇਸ਼ ਘਈ ਨੂੰ ਭਰੋਸਾ ਦਿੱਤਾ ਕਿ ਪੀਸਣ (ਮਿਲਿੰਗ) ਦੇ ਉਦੇਸ਼ ਲਈ ਸਥਾਨਕ ਕਣਕ ਉਪਲਬਧ ਕਰਵਾਈ ਜਾਵੇਗੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਟੈਕਸਟਾਈਲ ਵਪਾਰੀ ਐਸੋਸੀਏਸ਼ਨ ਦੇ ਦਲੀਪ ਕਤਿਆਲ ਦੇ ਜੁਆਬ ਵਿਚ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਬਣਨ ’ਤੇ, ਤਿਆਰ ਕੱਪੜਿਆਂ ’ਤੇ ਲੱਗੇ 18 ਫੀਸਦੀ ਜੀ. ਐਸ. ਟੀ. ਨੂੰ ਹਟਾਉਣ ਦੀ ਉਨ੍ਹਾਂ ਦੀ ਮੰਗ ਕੇਂਦਰ ਸਰਕਾਰ ਕੋਲ ਉਠਾਈ ਜਾਵੇਗੀ। ਬਾਦਲ ਨੇ ਭਰੋਸਾ ਦਿਵਾਇਆ ਕਿ ਭੱਠਿਆਂ ਵਿੱਚ ‘ਪੈਲੇਟਸ’ ਨੂੰ ਬਾਲਣ ਵਜੋਂ ਵਰਤਣ ਦੀ ਇਜ਼ਾਜਤ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਥਾਨਕ ਪੈਦਾਵਾਰ ਨੂੰ ਉਤਸ਼ਾਹਿਤ ਕਰਨ ਲਈ ‘ਗਰੋ ਇਨ ਪੰਜਾਬ’ (ਪੰਜਾਬ ਵਿੱਚ ਉਗਾਓ) ਮੁਹਿੰਮ ਸ਼ੁਰੂ ਕਰਾਂਗੇ। ਉਨ੍ਹਾਂ ਨੇ ਸੁਨਿਆਰਿਆਂ ਨੂੰ ਵੀ ਭਰੋਸਾ ਦਿੱਤਾ ਕਿ ਪੁਲਿਸ ਨੂੰ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਇਕਬਾਲ ਸਿੰਘ ਚੰਨੀ, ਜਥੇ. ਰਣਬੀਰ ਸਿੰਘ ਖੱਟੜਾ, ਨਵਤੇਜ ਸਿੰਘ ਖੱਟੜਾ, ਐਡ. ਚਿਰਾਂਸ਼ੂ ਰਤਨ, ਰਣਜੀਤ ਸਿੰਘ ਖੰਨਾ, ਐਡ. ਜਤਿੰਦਰਪਾਲ ਸਿੰਘ, ਰਮਰੀਸ਼ ਵਿੱਜ, ਮਨੀਸ਼ ਭਾਂਬਰੀ, ਸਾਬਕ ਕੌਂਸਲਰ ਹਨੀ ਰੋਸ਼ਾ, ਗੁਰਪ੍ਰੀਤ ਸਿੰਘ ਖੱਟੜਾ, ਅਨੂਪ ਸ਼ਰਮਾ, ਰਾਜੇਸ਼ ਡਾਲੀ, ਬਲਜਿੰਦਰ ਸਿੰਗਲਾ, ਅਜੈ ਸੂਦ, ਸੰਜੀਵ ਧਮੀਜਾ, ਅਨਿਲ ਦੱਤ ਫੱਲੀ, ਤੇਜਿੰਦਰ ਸਿੰਘ ਇਕੋਲਾਹਾ, ਬਲਜਿੰਦਰ ਸਿੰਘ ਸੇਖੋਂ, ਰਾਜੇਸ਼ ਖੰਨਾ, ਰਾਕੇਸ਼ ਤਿਵਾੜੀ, ਸੁਰਿੰਦਰ ਤਿਵਾੜੀ, ਜਸਪਾਲ ਸਿੰਘ ਕੰਗ, ਗੁਰਜੋਤ ਸਿੰਘ ਚੀਮਾ, ਸਰਬਮਨਦੀਪ ਸਿੰਘ, ਰਵਿੰਦਰ ਕੁਮਾਰ ਬਿੱਟੂ, ਮਨਜੋਤ ਸਿੰਘ ਮੋਨੂੰ, ਜਤਿੰਦਰ ਦੇਵਗਨ, ਸਤੀਸ਼ ਵਰਮਾ, ਜੱਸੀ ਕਾਲੀਰਾਓ ਕੌਂਸਲਰ, ਜਗਦੀਪ ਸਿੰਘ ਦੀਪੀ, ਹਰਮਨ ਸਿੰਘ ਰਿੱਕੀ, ਪਰਮਪ੍ਰੀਤ ਸਿੰਘ ਕੰਗ ਆਦਿ ਹਾਜ਼ਰ ਸ
ਪਿਛਲੀ ਖ਼ਬਰ ਮਾਛੀਵਾੜਾ ਅਨਾਜ ਮੰਡੀ ’ਚ 14.6 ਲੱਖ ਕੁਇੰਟਲ ਝੋਨੇ ਦੀ ਖ਼ਰੀਦ ਦਾ ਕੰਮ ਮੁਕੰਮਲ ਅਗਲੀ ਖ਼ਬਰ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।