28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰੂ ਨਾਨਕ ਸਕੂਲ ਦੋਰਾਹਾ ਵਿਖੇ ਨਸ਼ਾ ਮੁਕਤ ਜਾਗਰੂਕਤਾ ਸੈਮੀਨਾਰ

ਦੋਰਾਹਾ, 27 ਨਵੰਬਰ (ਪੱਤਰ ਪ੍ਰੇਰਕ)- ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵਲੋਂ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਸਹਿਯੋਗ ਨਾਲ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਨਸ਼ਾਖੋਰੀ ਦੀ ਰੋਕਥਾਮ ਸਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਨਸ਼ਿਆਂ ਦੇ ਘਾਤਕ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਤੇ ਨੌਜਵਾਨ ਪੀੜ੍ਹੀ ਨੂੰ ਇੱਕ ਸਿਹਤਮੰਦ ਤੇ ਨਸ਼ਾ-ਮੁਕਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।

ਅਜੀਤ ਡੈਸਕ 28-11-2026
ਦੋਰਾਹਾ, 27 ਨਵੰਬਰ (ਪੱਤਰ ਪ੍ਰੇਰਕ)- ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵਲੋਂ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਸਹਿਯੋਗ ਨਾਲ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਨਸ਼ਾਖੋਰੀ ਦੀ ਰੋਕਥਾਮ ਸਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਨਸ਼ਿਆਂ ਦੇ ਘਾਤਕ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਤੇ ਨੌਜਵਾਨ ਪੀੜ੍ਹੀ ਨੂੰ ਇੱਕ ਸਿਹਤਮੰਦ ਤੇ ਨਸ਼ਾ-ਮੁਕਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਐਨ. ਸੀ. ਬੀ. ਅਧਿਕਾਰੀ ਇੰਸਪੈਕਟਰ ਅਜੇ ਭਾਰਦਵਾਜ ਨੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਬੜੇ ਵਿਸਥਾਰ ਨਾਲ ਸੰਬੋਧਨ ਕਰਦਿਆਂ ਆਡੀਓ-ਵਿਜ਼ੂਅਲ ਸਹਾਇਤਾ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ ਤੇ ਮਾਨਸਿਕ ਨੁਕਸਾਨ, ਮਾਪਿਆਂ ’ਤੇ ਪੈਣ ਵਾਲੇ ਡੂੰਘੇ ਮਨੋਵਿਗਿਆਨਕ ਅਸਰ ਤੇ ਐਨ. ਡੀ. ਪੀ. ਐੱਸ. ਐਕਟ ਅਧੀਨ ਸਖ਼ਤ ਕਾਨੂੰਨੀ ਨਤੀਜਿਆਂ ਬਾਰੇ ਜਾਗਰੂਕ ਕੀਤਾ। ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿਚ ਵੀ ਇਸ ਪ੍ਰਤੀ ਜਾਗਰੂਕਤਾ ਫੈਲਾਉਣ। ਸੀ. ਬੀ. ਐੱਸ. ਈ. ਦੇ ਰਿਜਨਲ ਅਫ਼ਸਰ ਸੰਜੇ ਕੁਮਾਰ ਬਿਸ਼ਟ ਅਤੇ ਸੀ. ਬੀ. ਐੱਸ. ਈ. ਅਧਿਕਾਰੀ ਹਰਸ਼ ਛਾਬੜਾ, ਨਨਕਾਣਾ ਸਾਹਿਬ ਸਕੂਲ ਰਾਮਪੁਰ ਦੇ ਪ੍ਰਿੰਸੀਪਲ ਜਸਵਿੰਦਰ ਸਿੰਘ ਤੇ ਦੋਰਾਹਾ ਪਬਲਿਕ ਸਕੂਲ ਦੇ ਪ੍ਰਿੰਸੀਪਲ ਮੋਨਿਕਾ ਸਾਰਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਗੁਰੂ ਨਾਨਕ ਪ੍ਰਬੰਧਕ ਬੋਰਡ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਤੇ ਸਕੂਲ ਡਾਇਰੈਕਟਰ ਰੂਪਿੰਦਰ ਕੌਰ ਬਰਾੜ ਨੇ ਸੀ. ਬੀ. ਐੱਸ. ਈ. ਤੇ ਐਨ. ਸੀ. ਬੀ. ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਅੰਤ ਵਿਚ ਸਕੂਲ ਪ੍ਰਿੰਸੀਪਲ ਡਾ. ਡੀ. ਪੀ. ਠਾਕੁਰ ਨੇ ਸਮੂਹ ਮਹਿਮਾਨਾਂ, ਅਧਿਕਾਰੀਆਂ ਤੇ ਵੱਖ-ਵੱਖ ਸਕੂਲਾਂ ਤੋਂ ਆਏ ਪ੍ਰਿੰਸੀਪਲਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ 2027 ਦੀਆਂ ਚੋਣਾਂ ’ਚ ਅਕਾਲੀ-ਭਾਜਪਾ ਗੱਠਜੋੜ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ- ਬੰਬ, ਰਾਜਾ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੂੰ 2.75 ਲੱਖ ਰੁਪਏ ਦੇ ਵਜ਼ੀਫ਼ੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।