28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

2027 ਦੀਆਂ ਚੋਣਾਂ ’ਚ ਅਕਾਲੀ-ਭਾਜਪਾ ਗੱਠਜੋੜ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ- ਬੰਬ, ਰਾਜਾ

ਬੀਜਾ, 27 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)- ਸ਼੍ਰੋਮਣੀ ਅਕਾਲੀ ਦਲ ਐੈੱਸ. ਸੀ.

ਬਲਵਿੰਦਰ ਸਿੰਘ ਬੰਬ ਅਤੇ ਮਨਪ੍ਰੀਤ ਸਿੰਘ ਰਾਜਾ 28-11-2026
ਬੀਜਾ, 27 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)- ਸ਼੍ਰੋਮਣੀ ਅਕਾਲੀ ਦਲ ਐੈੱਸ. ਸੀ. ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਬੰਬ ਤੇ ਮਨਪ੍ਰੀਤ ਸਿੰਘ ਰਾਜਾ ਸਰਪੰਚ ਜ਼ਿਲ੍ਹਾ ਮੀਤ ਪ੍ਰਧਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਇਤਿਹਾਸਕ ਸਮਝੌਤੇ ਅਤੇ ਮੁੜ ਗੱਠਜੋੜ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਇਸ ਫ਼ੈਸਲੇ ਨੂੰ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਾਲਾ ਦੱਸਿਆ ਹੈ। ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਬਲਵਿੰਦਰ ਸਿੰਘ ਬੰਬ, ਮਨਪ੍ਰੀਤ ਸਿੰਘ ਰਾਜਾ ਸਰਪੰਚ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵਲੋਂ ਪੰਜਾਬ ਦੇ ਹਿਤਾਂ ਨੂੰ ਮੁੱਖ ਰੱਖਦਿਆਂ ਲਿਆ ਗਿਆ ਇਹ ਫ਼ੈਸਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਸਿਰਫ਼ ਸਿਆਸੀ ਨਹੀਂ, ਸਗੋਂ ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਸੂਬੇ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੀ ਹੈ, ਉਦੋਂ-ਉਦੋਂ ਪੰਜਾਬ ਨੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਸਮੇਤ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਸਕੀਮਾਂ ਲਾਗੂ ਕੀਤੀਆਂ ਗਈਆਂ।
ਪਿਛਲੀ ਖ਼ਬਰ ਗ੍ਰਹਿ ਮੰਤਰੀ ਸ਼ਾਹ ਨੇ ਬਾਦਲ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਵਿਰੋਧੀ ਪਾਰਟੀਆਂ ਦੀ ਉਡਾਈ ਨੀਂਦ- ਸ਼ਰਨਜੀਤ ਢਿੱਲੋਂ,... ਅਗਲੀ ਖ਼ਬਰ ਗੁਰੂ ਨਾਨਕ ਸਕੂਲ ਦੋਰਾਹਾ ਵਿਖੇ ਨਸ਼ਾ ਮੁਕਤ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।