27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੰਤ ਬਾਬਾ ਤੇਜਾ ਸਿੰਘ (ਭੋਰਾ ਸਾਹਿਬ) ਵਾਲਿਆਂ ਦੀ ਨਿੱਘੀ ਯਾਦ ’ਚ ਮਹਾਨ ਕੀਰਤਨ ਦਰਬਾਰ 6 ਨੂੰ

ਰਾੜਾ ਸਾਹਿਬ, 27 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ-ਰੇਖ ਹੇਠ ਸੰਤ ਬਾਬਾ ਤੇਜਾ ਸਿੰਘ ਭੋਰਾ ਸਾਹਿਬ ਵਾਲਿਆਂ ਦੀ 12ਵੀਂ ਸਾਲਾਨਾ ਨਿੱਘੀ ਯਾਦ ਵਿਚ ਮਹਾਨ ਕੀਰਤਨ ਰਾਗ ਦਰਬਾਰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸੰਪ੍ਰਦਾਇ ਦੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਸੰਤ ਬਾਬਾ ਤੇਜਾ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਵਿਚ 6 ਦਸੰਬਰ 2026 ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਮਹਾਨ ਕੀਰਤਨ ਰਾਗ ਦਰਬਾਰ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 28-11-2026
ਰਾੜਾ ਸਾਹਿਬ, 27 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ-ਰੇਖ ਹੇਠ ਸੰਤ ਬਾਬਾ ਤੇਜਾ ਸਿੰਘ ਭੋਰਾ ਸਾਹਿਬ ਵਾਲਿਆਂ ਦੀ 12ਵੀਂ ਸਾਲਾਨਾ ਨਿੱਘੀ ਯਾਦ ਵਿਚ ਮਹਾਨ ਕੀਰਤਨ ਰਾਗ ਦਰਬਾਰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸੰਪ੍ਰਦਾਇ ਦੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਸੰਤ ਬਾਬਾ ਤੇਜਾ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਵਿਚ 6 ਦਸੰਬਰ 2026 ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਮਹਾਨ ਕੀਰਤਨ ਰਾਗ ਦਰਬਾਰ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਰਾੜਾ ਸਾਹਿਬ ਅਕੈਡਮੀ ਦੇ ਸਿਖਿਆਰਥੀ ਸਵੇਰੇ 9 ਤੋਂ 11 ਵਜੇ ਤੱਕ ਕੀਰਤਨ ਦਰਬਾਰ ਦੀ ਆਰੰਭਤਾ ਕਰਨਗੇ। ਉਪਰੰਤ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਵੇਰੇ 11 ਤੋਂ 12 ਵਜੇ ਤੱਕ, ਭਾਈ ਗੁਰਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੁਪਹਿਰ 12 ਤੋਂ 1 ਵਜੇ ਤੱਕ, ਭਾਈ ਗੁਰਦੇਵ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੁਪਹਿਰ 1 ਤੋਂ 2 ਵਜੇ ਤੱਕ ਗੁਰਬਾਣੀ ਦੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਭਾਈ ਸੁਖਵਿੰਦਰ ਸਿੰਘ ਮੁੱਖ ਕੀਰਤਨੀਏ ਸੰਪ੍ਰਦਾਇ ਰਾੜਾ ਸਾਹਿਬ ਦੁਪਹਿਰ 2 ਤੋਂ 3 ਵਜੇ ਤੱਕ ਸੰਗਤਾਂ ਨੂੰ ਕੀਰਤਨ ਵਿਚਾਰਾਂ ਰਾਹੀਂ ਨਿਹਾਲ ਕਰਨਗੇ। 7 ਦਸੰਬਰ ਨੂੰ ਮਹਾਂਪੁਰਸ਼ਾਂ ਦੀ ਨਿੱਘੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 9 ਦਸੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਸਵੇਰੇ 8 ਤੋਂ 10 ਵਜੇ ਤੱਕ ਵੱਖ ਵੱਖ ਕੀਰਤਨੀ ਜਥੇ ਹਾਜ਼ਰੀ ਭਰਨਗੇ।
ਪਿਛਲੀ ਖ਼ਬਰ ਡਾ. ਸ਼ਿਵਾਨੀ ਸ਼ਰਮਾ ਤੇ ਕੌਂਸਲਰ ਸੁਖਵਿੰਦਰ ਲੱਧੜ ਦੀ ਅਗਵਾਈ ’ਚ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਭਗਵਾਨ ਖਾਟੂ ਸ਼ਿਆਮ ਜੀ ਦੀ ਨਿਸ਼ਾਨ ਯਾਤਰਾ ’ਚ ਸੁੱਖੀ ਸ਼ਰਮਾ ਨੇ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।