ਗਰੀਨਵਿਊ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਦੋਰਾਹਾ, 27 ਨਵੰਬਰ (ਮਨਜੀਤ ਸਿੰਘ ਗਿੱਲ)- ਗਰੀਨਵਿਊ ਮਾਡਲ ਹਾਈ ਸਕੂਲ ਬੇਗੋਵਾਲ ਵਿਖੇ ਪ੍ਰਿੰਸੀਪਲ ਮਝੈਲ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਵਸ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਗੁਰੂ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਗੁਰੂ ਜੀ ਦੀਆਂ ਸਾਖੀਆਂ ਨਾਲ ਸੰਬੰਧਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਭਾਸ਼ਣ ਦਿੱਤੇ ਗਏ। ਇਸ ਮੌਕੇ ਪ੍ਰਿੰਸੀਪਲ ਵਲੋਂ ਜਿੱਥੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ ਗਿਆ, ਉੱਥੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਧਾਰਮਿਕ ਗਤੀਵਿਧੀਆਂ ਵਿਚ ਭਾਗ ਲੈਣ ਤੇ ਰੋਜ਼ਾਨਾ ਸ਼੍ਰੀ ਜਪੁਜੀ ਸਾਹਿਬ ਦਾ ਪਾਠ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।
ਅਜੀਤ ਡੈਸਕ
28-11-2026