30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਲੋਕਾਂ ਦੇ ਸਹਿਯੋਗ ਨਾਲ ਬਣੇਗੀ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ- ਵਰਿੰਦਰ ਸਚਦੇਵਾ

ਖੰਨਾ, 29 ਨਵੰਬਰ (ਹਰਜਿੰਦਰ ਸਿੰਘ ਲਾਲ)- ਅਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਸੂਬੇ ਵਿਚ ਆਪਣੀਆਂ ਸਰਗਰਮੀਆਂ ਅਤੇ ਸੰਗਠਨਾਤਮਕ ਮੀਟਿੰਗਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਦੇ ਤਹਿਤ ਭਾਜਪਾ ਦਿੱਲੀ ਦੇ ਸਾਬਕਾ ਸੂਬਾ ਪ੍ਰਧਾਨ ਤੇ ਪੰਜਾਬ ਦੇ ਸਹਿ ਪ੍ਰਭਾਰੀ ਵਰਿੰਦਰ ਸਚਦੇਵਾ ਐਤਵਾਰ ਨੂੰ ਖੰਨਾ ਵਿਖੇ ਪਹੁੰਚੇ।

ਖੰਨਾ ਪਹੁੰਚਣ ਤੇ ਵਰਿੰਦਰ ਸਚਦੇਵਾ ਦਾ ਸਵਾਗਤ ਕਰਦੇ ਐਡ. ਚਿਰਾਂਸ਼ੂ ਰਤਨ ਨਾਲ ਹੋਰ। ਤਸਵੀਰ : ਸੋਨੀ ਗਿੱਲ 30-11-2026
ਖੰਨਾ, 29 ਨਵੰਬਰ (ਹਰਜਿੰਦਰ ਸਿੰਘ ਲਾਲ)- ਅਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਸੂਬੇ ਵਿਚ ਆਪਣੀਆਂ ਸਰਗਰਮੀਆਂ ਅਤੇ ਸੰਗਠਨਾਤਮਕ ਮੀਟਿੰਗਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਦੇ ਤਹਿਤ ਭਾਜਪਾ ਦਿੱਲੀ ਦੇ ਸਾਬਕਾ ਸੂਬਾ ਪ੍ਰਧਾਨ ਤੇ ਪੰਜਾਬ ਦੇ ਸਹਿ ਪ੍ਰਭਾਰੀ ਵਰਿੰਦਰ ਸਚਦੇਵਾ ਐਤਵਾਰ ਨੂੰ ਖੰਨਾ ਵਿਖੇ ਪਹੁੰਚੇ। ਇਸ ਮੌਕੇ ਸਚਦੇਵਾ ਦਾ ਭਾਜਪਾ ਆਗੂਆਂ ਦੇ ਵਲੋਂ ਭਾਜਪਾ ਦੇ ਸੀਨੀਅਰ ਨੇਤਾ ਐਡਵੋਕੇਟ ਚਿਰਾਂਸ਼ੂ ਰਤਨ ਦੀ ਅਗਵਾਈ ਹੇਠ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਵਰਿੰਦਰ ਸਚਦੇਵਾ ਨੇ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਵਿਧਾਨ ਸਭਾ ਹਲਕੇ ’ਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੀ ਚੋਣ ਰਣਨੀਤੀ ਤਿਆਰ ਕਰਨ, ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ’ਤੇ ਆਗੂਆਂ ਤੇ ਵਰਕਰਾਂ ਵਿਚਕਾਰ ਆਪਸੀ ਤਾਲਮੇਲ ਵਧਾਉਣ ਲਈ ਕਿਹਾ। ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ, ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ਕਰਨ ਤੇ ਖੰਨਾ ਹਲਕੇ ’ਚ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਸਬੰਧੀ ਵੱਖ-ਵੱਖ ਪਹਿਲੂਆਂ ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਵਰਿੰਦਰ ਸਚਦੇਵਾ ਨੇ ਕਿਹਾ ਕਿ ਭਾਜਪਾ ਇਕ ਪਰਿਵਾਰ ਹੈ ਤੇ ਸੰਗਠਨ ਦੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਲਈ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਤੇ ਆਪਸੀ ਵਿਸ਼ਵਾਸ ਬਹੁਤ ਜ਼ਰੂਰੀ ਹਨ। ਇਸ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਨੂੰ ਹੁਣ ਤੋਂ ਹੀ ਲੋਕਾਂ ਨਾਲ ਸੰਪਰਕ ਵਧਾਉਣਾ ਚਾਹੀਦਾ ਹੈ ਕਿਉਂਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਅਤੇ ਆਮ ਲੋਕਾਂ ਦਾ ਵਿਸ਼ਵਾਸ ਹੁੰਦਾ ਹੈ। ਜੇਕਰ ਦੋਵੇਂ ਪਾਰਟੀਆਂ ਦੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨਗੇ ਤਾਂ ਗਠਜੋੜ ਨੂੰ ਹੋਰ ਮਜ਼ਬੂਤੀ ਮਿਲੇਗੀ। ਅੰਤ ਵਿਚ ਵਰਿੰਦਰ ਸਚਦੇਵਾ ਨੇ ਭਰੋਸਾ ਜਤਾਇਆ ਕਿ ਪੰਜਾਬ ਦੀ ਜਨਤਾ ਦੇ ਸਹਿਯੋਗ ਅਤੇ ਸਮਰਥਨ ਨਾਲ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣੇਗੀ ਅਤੇ ਸੂਬੇ ਵਿੱਚ ਵਿਕਾਸ, ਖੁਸ਼ਹਾਲੀ ਤੇ ਅਮਨ-ਸ਼ਾਂਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਹੋਵੇਗੀ।
ਪਿਛਲੀ ਖ਼ਬਰ ਪਿੰਡ ਸਾਇਆਂ ਹਲਕਾ ਗਿੱਲ ਵਿਖੇ ਨਿੱਜੀ ਫੇਰੀ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪੁੱਜੇ ਅਗਲੀ ਖ਼ਬਰ ਨਸ਼ੇ ਨਾਲ ਹੋਈ ਮੌਤ ਦੇ ਮਾਮਲੇ ’ਚ 2 ਗ੍ਰਿਫ਼ਤਾਰ, 2 ਦੀ ਭਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।