10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਚੌਕਸ-ਐਸ.ਪੀ. ਸ਼ਰਮਾ <br/>

ਅਜੀਤ ਡੈਸਕ 25-01-2026
ਤਪਾ ਮੰਡੀ, 24 ਜਨਵਰੀ (ਪ੍ਰਵੀਨ ਗਰਗ)-ਪੁਲਿਸ ਗਣਤੰਤਰ ਦਿਵਸ ਸਮਾਗਮ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਵਿਵਸਥਾ ਨਾਲ ਛੇੜਛਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਪੀ (ਡੀ) ਅਸ਼ੋਕ ਸ਼ਰਮਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸੰਵੇਦਨਸ਼ੀਲ ਥਾਵਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਪੁਲਿਸ ਵਲੋਂ ਤਪਾ ਦੇ ਰੇਲਵੇ ਸਟੇਸ਼ਨ 'ਤੇ ਵੀ ਚੈਕਿੰਗ ਅਭਿਆਨ ਚਲਾਇਆ ਗਿਆ | ਜਿਸ ਤਹਿਤ ਉਨ੍ਹਾਂ ਯਾਤਰੀਆਂ ਦੇ ਸਾਮਾਨ ਦੀ ਜਾਂਚ, ਟਿਕਟਾਂ ਦੀ ਤਸਦੀਕ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ | ਇਸ ਤੋਂ ਇਲਾਵਾ ਸੁਰੱਖਿਆ ਲਈ ਬੱਸ ਅੱਡਿਆਂ 'ਤੇ ਵੀ ਵਿਸ਼ੇਸ਼ ਚੈਕਿੰਗ ਕੀਤੀ ਗਈ | ਐਸ.ਪੀ ਸ਼ਰਮਾ ਨੇ ਕਿਹਾ ਕਿ ਇਹ ਮੁਹਿੰਮ ਹਰ ਇਕ ਵਿਅਕਤੀ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਹੈ, ਗਣਤੰਤਰ ਦਿਹਾੜੇ ਦੌਰਾਨ ਸੁਰੱਖਿਆ 'ਚ ਖਲਲ ਨਹੀਂ ਪੈਣ ਦਿੱਤਾ ਜਾਵੇਗਾ, ਇਸ ਲਈ ਇਹ ਸਖ਼ਤ ਕਦਮ ਚੁੱਕੇ ਗਏ ਹਨ | ਉਨ੍ਹਾਂ ਸ਼ਹਿਰ ਅਤੇ ਪਿੰਡਾਂ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਸ਼ੱਕੀ ਗਤੀਵਿਧੀ ਨਜ਼ਰ ਆਵੇ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ | ਪੁਲਿਸ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ, 26 ਜਨਵਰੀ ਦੇ ਮੌਕੇ 'ਤੇ ਸੁਰੱਖਿਆ 'ਚ ਕੋਈ ਕਮੀ ਨਹੀਂ ਛੱਡੀ ਜਾਵੇਗੀ | ਇਸ ਮੌਕੇ ਡੀ.ਐਸ.ਪੀ ਗੁਰਪ੍ਰੀਤ ਸਿੰਘ ਸਿੱਧੂ, ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਸਹਾਇਕ ਥਾਣੇਦਾਰ ਗੁਰਪਿਆਰ ਸਿੰਘ, ਸਹਾਇਕ ਥਾਣੇਦਾਰ ਸਤਨਾਮ ਸਿੰਘ ਰੀਡਰ ਡੀ.ਐਸ.ਪੀ ਤਪਾ, ਹੌਲਦਾਰ ਗੁਰਜੀਤ ਸਿੰਘ, ਹੌਲਦਾਰ ਜਗਦੀਪ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ |

ਪਿਛਲੀ ਖ਼ਬਰ ਗਣਤੰਤਰ ਦਿਵਸ ਮੌਕੇ ਮਹਿਲ ਕਲਾਂ ਦੇ ਪਿੰਡਾਂ ਅੰਦਰ ਟਰੈਕਟਰ ਮਾਰਚ 'ਚ ਕਾਫ਼ਲਿਆਂ ਸਮੇਤ ਭਰਵੀਂ ਸ਼ਮੂਲੀਅਤ ਕਰਨਗੇ ਕਿਸਾਨ-ਮ... ਅਗਲੀ ਖ਼ਬਰ ਬਿਜਲੀ ਤੇ ਬੀਜ ਸੋਧ ਬਿਲ ਖ਼ਿਲਾਫ਼ ਕਿਸਾਨ ਯੂਨੀਅਨ ਬਲਾਕ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।