10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗਣਤੰਤਰ ਦਿਵਸ ਮੌਕੇ ਮਹਿਲ ਕਲਾਂ ਦੇ ਪਿੰਡਾਂ ਅੰਦਰ ਟਰੈਕਟਰ ਮਾਰਚ 'ਚ ਕਾਫ਼ਲਿਆਂ ਸਮੇਤ ਭਰਵੀਂ ਸ਼ਮੂਲੀਅਤ ਕਰਨਗੇ ਕਿਸਾਨ-ਮਲਕੀਤ ਸਿੰਘ ਈਨਾ <br/>

ਅਜੀਤ ਡੈਸਕ 25-01-2026

ਮਹਿਲ ਕਲਾਂ, 24 ਜਨਵਰੀ (ਅਵਤਾਰ ਸਿੰਘ ਅਣਖੀ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕਰਦਿਆਂ ਲਏ ਜਾ ਰਹੇ ਕਿਸਾਨ ਮਾਰੂ ਫ਼ੈਸਲਿਆਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਪਿੰਡ-ਪਿੰਡ ਕੀਤੇ ਜਾ ਰਹੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਸਬੰਧੀ ਭਾਕਿਯੂ ਡਕੌਂਦਾ ਬੁਰਜ ਗਿੱਲ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਅਮਰਜੀਤ ਸਿੰਘ ਮਹਿਲ ਖ਼ੁਰਦ ਦੀ ਅਗਵਾਈ ਹੇਠ ਹੋਈ | ਇਸ ਮੌਕੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਫ਼ੈਸਲੇ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਮਲਕੀਤ ਸਿੰਘ ਈਨਾ, ਬਲਾਕ ਪ੍ਰਧਾਨ ਅਮਰਜੀਤ ਸਿੰਘ ਮਹਿਲ ਖ਼ੁਰਦ, ਜਸਵੰਤ ਸਿੰਘ ਸੋਹੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨਾ ਦੇਣਾ, ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਟਾਲਣਾ ਅਤੇ ਖੇਤੀ ਨਾਲ ਜੁੜੀਆਂ ਨੀਤੀਆਂ ਰਾਹੀਂ ਕਿਸਾਨੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਕਿਸਾਨ ਵਰਗ ਵਲੋਂ ਡਟ ਕੇ ਵਿਰੋਧ ਕੀਤਾ ਜਾਵੇਗਾ | ਆਗੂਆਂ ਨੇ ਦੱਸਿਆ ਕਿ ਭਾਕਿਯੂ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਜਨਵਰੀ ਗਣਤੰਤਰ ਦਿਵਸ ਮੌਕੇ ਬਲਾਕ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ ਅੰਦਰ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਕੀਤੇ ਜਾ ਰਹੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਕਿਸਾਨ ਆਪਣੇ ਟਰੈਕਟਰਾਂ ਦੇ ਕਾਫ਼ਲਿਆਂ ਸਮੇਤ ਭਰਵੀਂ ਸ਼ਮੂਲੀਅਤ ਕਰਨਗੇ | ਇਸ ਮੌਕੇ ਦਰਸ਼ਨ ਸਿੰਘ ਮਹਿਲ ਕਲਾਂ, ਅਵਤਾਰ ਸਿੰਘ ਗਿੱਲ, ਜਗਤਾਰ ਸਿੰਘ ਕਲਾਲ ਮਾਜਰਾ, ਰਣਜੀਤ ਸਿੰਘ ਗੰਗੋਹਰ, ਪਰਮਜੀਤ ਸਿੰਘ ਕਿ੍ਪਾਲ ਸਿੰਘ ਵਾਲਾ, ਜੱਗਾ ਸਿੰਘ ਮਹਿਲ ਕਲਾਂ, ਦਰਬਾਰ ਸਿੰਘ, ਬਲਵੀਰ ਸਿੰਘ, ਬੱਗੜ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਾਵਰਕਾਮ ਗਰਿੱਡ ਵਿਖੇ ਫੀਡਰ ਚਲਾਉਂਦੇ ਸਮੇਂ ਕਰੰਟ ਲੱਗਣ ਨਾਲ ਇੱਕ ਬਿਜਲੀ ਕਾਮੇ ਦੀ ਮੌਤ, ਦੋ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਚੌਕਸ-ਐਸ.ਪੀ. ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।