10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਟੱਲੇਵਾਲ ਪੁਲਿਸ ਨੇ 300 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀਆਂ ਨੂੰ ਕੀਤਾ ਕਾਬੂ

ਅਜੀਤ ਡੈਸਕ 25-01-2026
ਟੱਲੇਵਾਲ, 24 ਜਨਵਰੀ (ਸੋਨੀ ਚੀਮਾ)-ਥਾਣਾ ਟੱਲੇਵਾਲ ਦੀ ਪੁਲਿਸ ਪਾਰਟੀ ਵਲੋਂ ਐਸ.ਐਸ.ਪੀ ਸਰਫ਼ਰਾਜ਼ ਆਲਮ ਅਤੇ ਡੀ.ਐਸ.ਪੀ ਮਹਿਲ ਕਲਾਂ ਦੇ ਆਦੇਸ਼ਾਂ ਮੁਤਾਬਿਕ ਥਾਣਾ ਮੁਖੀ ਇੰਸਪੈਕਟਰ ਕਿਰਨਜੀਤ ਕੌਰ ਦੀ ਅਗਵਾਈ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦ ਥਾਣੇ ਦੀ ਪੁਲਿਸ ਪਾਰਟੀ ਨੇ 3 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਨਾਲ ਦਬੋਚ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਕਿਰਨਜੀਤ ਕੌਰ ਨੇ ਦੱਸਿਆ ਕਿ ਇੰਸਪੈਕਟਰ ਮਲਕੀਤ ਸਿੰਘ ਨਹਿਰ ਦੇ ਪੁਲ 'ਤੇ ਸਮੇਤ ਪੁਲਿਸ ਪਾਰਟੀ ਹਾਜ਼ਰ ਸਨ, ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਵਰਿੰਦਰ ਸਿੰਘ ਪੱੁਤਰ ਸਵਰਨ ਸਿੰਘ, ਬਲਜੀਤ ਸਿੰਘ ਪੱੁਤਰ ਰੇਸ਼ਮ ਸਿੰਘ, ਲਵਜੀਤ ਸਿੰਘ ਪੱੁਤਰ ਸਵਿੰਦਰ ਸਿੰਘ ਵਾਸੀ ਸੁਰ ਸਿੰਘ ਥਾਣਾ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਆਪਣੀ ਵਰਨਾ ਕਾਰ 'ਤੇ ਦੂਜੇ ਸੂਬਿਆਂ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਵੇਚਣ ਦੇ ਆਦੀ ਹਨ, ਜੋ ਅੱਜ ਇਸ ਇਲਾਕੇ ਵਿਚ ਹਨ | ਜਿਸ ਉਪਰੰਤ ਵਰਨਾ ਕਾਰ ਸਵਾਰਾਂ ਨੂੰ ਪੁਲਿਸ ਬੀਹਲਾ, ਰਾਮਗੜ੍ਹ ਇਲਾਕੇ ਵਿਚੋਂ ਕਾਬੂ ਕਰ ਕੇ ਉਨ੍ਹਾਂ ਪਾਸੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈਆਂ ਹਨ | ਜਿਨ੍ਹਾਂ 'ਤੇ ਐਨ.ਡੀ.ਪੀ.ਐਸ ਐਕਟ ਤਹਿਤ ਪਰਚਾ ਦਰਜ ਕੀਤਾ ਹੈ | ਇਸੇ ਤਰ੍ਹਾਂ ਤਫ਼ਤੀਸ਼ੀ ਅਫ਼ਸਰ ਸਮਨਦੀਪ ਕੌਰ ਦੀ ਅਗਵਾਈ ਵਿਚ ਟੱਲੇਵਾਲ ਪੁਲਿਸ ਪਾਰਟੀ ਨੇ ਇਕ ਹੋਰ ਮਾਮਲੇ ਵਿਚ ਨਿਰਮਲ ਸਿੰਘ ਉਰਫ਼ ਨਿੰਮਾ ਪੱੁਤਰ ਮੰਗਲ ਸਿੰਘ ਤੋਂ ਵੀ 100 ਦੇ ਕਰੀਬ ਨਸ਼ੀਲੀਆਂ ਬਰਾਮਦ ਕੀਤੀਆਂ ਹਨ | ਜਿਸ 'ਤੇ ਵੀ ਪਰਚਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਪਾਵਰਕਾਮ ਗਰਿੱਡ ਵਿਖੇ ਫੀਡਰ ਚਲਾਉਂਦੇ ਸਮੇਂ ਕਰੰਟ ਲੱਗਣ ਨਾਲ ਇੱਕ ਬਿਜਲੀ ਕਾਮੇ ਦੀ ਮੌਤ, ਦੋ ਗੰਭੀਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।