10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਅਕਾਲ ਅਕੈਡਮੀ ਭੋਜੋਵਾਲੀ ਵਿਖੇ ਗੁਰਮਤਿ ਸਮਾਗਮ 5, 6 ਨੂੰ <br/>

ਅਜੀਤ ਡੈਸਕ 25-01-2026
ਧੂਰੀ, 24ਜਨਵਰੀ (ਸੁਖਵੰਤ ਸਿੰਘ ਭੁੱਲਰ) - ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਅਤੇ ਸੰਤ ਇਕਬਾਲ ਸਿੰਘ ਬੜੂ ਸਾਹਿਬ ਦੀ ਯਾਦ ਨੂੰ ਸਮਰਪਿਤ ਸੰਤ ਅਤਰ ਸਿੰਘ ਅਕਾਲ ਅਕੈਡਮੀ ਭੋਜੋ ਵਾਲੀ ਵਿਖੇ 5 ਅਤੇ 6ਫਰਵਰੀ ਨੂੰ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸੰਤ ਅਤਰ ਸਿੰਘ ਅਕਾਲ ਅਕੈਡਮੀ ਦੇ ਚੇਅਰਮੈਨ ਭਾਈ ਕਰਮਜੀਤ ਸਿੰਘ ਜੱਖਲਾ ਵਲੋਂ ਸਾਂਝੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਦਸਮੇਸ਼ ਚੈਰੀਟੇਬਲ ਟਰੱਸਟ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਸੰਤ ਗੁਰਦਿਆਲ ਸਿੰਘ ਟਾਂਡੇ ਵਾਲੇ ਅਤੇ ਹੋਰ ਮਹਾਂਪੁਰਸ਼ ਗੁਰਮਤਿ ਸਮਾਗਮ ਵਿਚ ਹਰੀ ਜਸ ਸਰਵਣ ਕਰਾਉਣਗੇ ਅਤੇ ਇਸ ਤੋਂ ਇਲਾਵਾ ਸੰਤ ਅਤਰ ਸਿੰਘ ਅਕਾਲ ਅਕੈਡਮੀ ਦੇ ਵਿਦਿਆਰਥੀ ਰਸਭਿੰਨਾ ਕੀਰਤਨ ਸੰਗਤਾਂ ਨੂੰ ਸਰਵਣ ਕਰਾਉਣਗੇ |

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਟਰੈਕਟਰ ਮਾਰਚ ਭਲਕੇ ਅਗਲੀ ਖ਼ਬਰ ਪੁਲਿਸ ਨੇ ਕੱਢਿਆ ਫਲੈਗ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।