18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਮਹਿਲ ਕਲਾਂ ਸੋਢੇ ਵਿਖੇ ਪਿੰਡ ਵਾਸੀਆਂ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਲ ਯਾਤਰਾ <br/>

ਅਜੀਤ ਡੈਸਕ 26-01-2026
ਮਹਿਲ ਕਲਾਂ, 25 ਜਨਵਰੀ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਸੋਢੇ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਜਾਬ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਸਰੇ ਪੜਾਅ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਥਾਣਾ ਮੁਖੀ ਸਰਬਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਸਰਪੰਚ ਸਰਬਜੀਤ ਸਿੰਘ ਸ਼ੰਭੂ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ 'ਚ ਲੋਕਾਂ ਨੂੰ ਇਸ ਅਲਾਮਤ ਨੂੰ ਜੜੋਂ੍ਹ ਖ਼ਤਮ ਕਰਨ ਲਈ ਜਾਗਰੂਕ ਕੀਤਾ ਗਿਆ | ਐਸ.ਐੱਚ.ਓ. ਸਰਬਜੀਤ ਸਿੰਘ ਰੰਗੀਆਂ ਨੇ ਸਮੂਹ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਦੱਸਿਆ ਕਿ ਪੁਲਿਸ ਵਲੋਂ ਨਸ਼ਿਆਂ ਦੀ ਦਲਦਲ ਵਿਚ ਫਸੇ ਲੋਕਾਂ ਨੂੰ ਮੁਫ਼ਤ ਇਲਾਜ ਕਰਵਾ ਕੇ ਨਵੀਂ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਹਲਕਾ ਇੰਚਾਰਜ ਮਹਿਲਾ ਵਿੰਗ ਰਮਨਦੀਪ ਕੌਰ, ਬਲਾਕ ਪ੍ਰਧਾਨ ਵੀਰਪਾਲ ਕੌਰ, ਇਕਾਈ ਪ੍ਰਧਾਨ ਮਨਦੀਪ ਕੌਰ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਸਫਲ ਬਣਾਉਣ ਲਈ ਅÏਰਤਾਂ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ | ਇਸ ਮੌਕੇ ਨੰਬਰਦਾਰ ਜਗਦੇਵ ਸਿੰਘ, ਗੋਬਿੰਦਰ ਸਿੰਘ ਸਿੱਧੂ, ਅਮਨਦੀਪ ਸਿੰਘ, ਨਰਿੰਦਰ ਕੌਰ, ਮਨਜੀਤ ਕੌਰ, ਸਮੂਹ ਗ੍ਰਾਮ ਪੰਚਾਇਤ ਤੋਂ ਇਲਾਵਾ ਨਗਰ ਨਿਵਾਸੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਵਿਚ ਹਿੱਸਾ ਲਿਆ |

ਪਿਛਲੀ ਖ਼ਬਰ ਪੈਰਾਡਾਈਜ਼ ਅਕੈਡਮੀ ਵਿਖੇ ਬਸੰਤ ਪੰਚਮੀ ਧੂਮਧਾਮ ਨਾਲ ਮਨਾਈ <br/> ਅਗਲੀ ਖ਼ਬਰ ਤਿੰਨ ਰੋਜ਼ਾ ਮਾਤਾ ਸਰਸਵਤੀ ਪੂਜਾ ਸਮਾਰੋਹ ਸ਼ਰਧਾ ਨਾਲ ਸੰਪੰਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।