27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸਾਈਕਲ ਸਵਾਰ ਨੂੰ ਅਣਪਛਾਤੀ ਕਾਰ ਨੇ ਮਾਰੀ ਟੱਕਰ <br/>

ਅਜੀਤ ਡੈਸਕ 28-01-2026
ਹੰਡਿਆਇਆ, 27 ਜਨਵਰੀ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਤੋਂ ਗੁਰਦੁਆਰਾ ਸ੍ਰੀ ਅੜੀਸਰ ਸਾਹਿਬ ਨੂੰ ਜਾ ਰਹੇ ਸਾਈਕਲ ਸਵਾਰ ਨੂੰ ਪਿੱਛੋਂ ਆ ਰਹੀ ਕਾਰ ਨੇ ਫੇਟ ਮਾਰ ਦਿੱਤੀ | ਜਿਸ ਕਾਰਨ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ (70) ਪੁੱਤਰ ਅਰਜਨ ਸਿੰਘ ਵਾਸੀ ਸਲਾਨੀ ਪੱਤੀ ਹੰਡਿਆਇਆ ਸਾਈਕਲ 'ਤੇ ਸਵਾਰ ਹੋ ਕੇ ਗੁਰਦੁਆਰਾ ਸ੍ਰੀ ਅੜੀਸਰ ਸਾਹਿਬ ਪਿੰਡ ਕੋਠੇ ਚੂੰਘਾ ਨੂੰ ਜਾ ਰਿਹਾ ਸੀ, ਤਾਂ ਪਿੱਛੋਂ ਕਿਸੇ ਅਣਪਛਾਤੀ ਕਾਰ ਨੇ ਫੇਟ ਮਾਰ ਦਿੱਤੀ | ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ | ਇਲਾਜ ਲਈ ਬੀ.ਐਮ.ਸੀ. ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ | ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ | ਤਫ਼ਤੀਸ਼ੀ ਅਫ਼ਸਰ ਹੌਲਦਾਰ ਜਗਦੇਵ ਸਿੰਘ ਨੇ ਕਿਹਾ ਕਿ ਮਿ੍ਤਕ ਦੇ ਵਾਰਿਸ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ | ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਸ਼ਹਿਣਾ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਕੀਤਾ ਕਾਬੂ <br/> ਅਗਲੀ ਖ਼ਬਰ ਗੱਡੀ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।