27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੀਤਾ ਟਰੈਕਟਰ ਮਾਰਚ <br/>

ਅਜੀਤ ਡੈਸਕ 28-01-2026
ਮਹਿਲ ਕਲਾਂ, 27 ਜਨਵਰੀ (ਅਵਤਾਰ ਸਿੰਘ ਅਣਖੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਅੱਜ ਹਲਕਾ ਮਹਿਲ ਕਲਾਂ ਦੇ ਦਰਜਨਾਂ ਪਿੰਡਾਂ ਅੰਦਰ ਟਰੈਕਟਰ ਮਾਰਚ ਕਰ ਕੇ ਲੋਕਾਂ ਨੂੰ ਕੇਂਦਰ ਸਰਕਾਰ ਦੇ ਲੋਕ ਮਾਰੂ ਹਮਲੇ ਖ਼ਿਲਾਫ਼ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਭਾਕਿਯੂ ਡਕੌਂਦਾ-ਧਨੇਰ, ਭਾਕਿਯੂ ਉਗਰਾਹਾਂ, ਭਾਕਿਯੂ ਕਾਦੀਆਂ, ਭਾਕਿਯੂ ਕ੍ਰਾਂਤੀਕਾਰੀ, ਭਾਕਿਯੂ ਡਕੌਂਦਾ ਬੁਰਜ ਗਿੱਲ ਆਦਿ ਕਿਸਾਨ ਜਥੇਬੰਦੀਆਂ ਦੇ ਆਗੂਆਂ, ਵਰਕਰਾਂ ਨੇ ਪੂਰੇ ਜੋਸ਼ ਖਰੋਸ਼ ਨਾਲ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਆਗੂਆਂ ਨੇ ਸਪਸ਼ਟ ਕੀਤਾ ਕਿ ਜੇਕਰ ਕੇਂਦਰ ਸਰਕਾਰ ਨੇ ਮਾਰੂ ਫ਼ੈਸਲੇ ਤੁਰੰਤ ਵਾਪਸ ਲੈ ਕੇ ਭਖਦੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਸਾਂਝੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਭਾਕਿਯੂ ਉਗਰਾਹਾਂ ਦੇ ਬੁੱਕਣ ਸਿੰਘ ਸੱਦੋਵਾਲ, ਜੱਜ ਸਿੰਘ ਗਹਿਲ, ਕੁਲਜੀਤ ਸਿੰਘ ਵਜੀਦਕੇ, ਭਾਕਿਯੂ ਡਕੌਂਦਾ-ਧਨੇਰ ਦੇ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ, ਭਾਕਿਯੂ ਕਾਦੀਆਂ ਦੇ ਜਗਸੀਰ ਸਿੰਘ ਛੀਨੀਵਾਲ, ਪਰਮਜੀਤ ਸਿੰਘ ਢੀਂਡਸਾ, ਜਸਵਿੰਦਰ ਸਿੰਘ ਛੀਨੀਵਾਲ, ਭਾਕਿਯੂ ਡਕੌਂਦਾ ਬੁਰਜ ਗਿੱਲ ਦੇ ਮਲਕੀਤ ਸਿੰਘ ਈਨਾ, ਅਮਰਜੀਤ ਸਿੰਘ ਮਹਿਲ ਖ਼ੁਰਦ, ਜਸਵੰਤ ਸਿੰਘ ਸੋਹੀ, ਭਾਕਿਯੂ ਕ੍ਰਾਂਤੀਕਾਰੀ ਦੇ ਪਵਿੱਤਰ ਸਿੰਘ ਲਾਲੀ ਨੇ ਕਿਸਾਨਾਂ ਨੂੰ ਹੱਕਾਂ ਦੀ ਪ੍ਰਾਪਤੀ ਲਈ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਕਿਸਾਨਾਂ, ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਪ੍ਰਤੀ ਸੁਹਿਰਦ ਨਹੀਂ ਹਨ | ਆਗੂਆਂ ਨੇ ਸਪਸ਼ਟ ਕਿਹਾ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ ਅਤੇ ਬੀਜ ਸੋਧ ਬਿੱਲ ਅਤੇ ਹੋਰ ਲੋਕ ਮਾਰੂ ਫ਼ੈਸਲਿਆਂ ਨੂੰ ਕਿਸੇ ਵੀ ਹਾਲਤ 'ਚ ਲਾਗੂ ਨਹੀਂ ਹੋਣ ਦਿਆਂਗੇ | ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਅਗਲੇ ਦਿਨਾਂ 'ਚ ਪਿੰਡ-ਪਿੰਡ ਸੰਪਰਕ ਮੁਹਿੰਮ ਚਲਾ ਕੇ ਲਾਮਬੰਦੀ ਨੂੰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਗਗਨਦੀਪ ਸਿੰਘ ਸਹਿਜੜਾ, ਗੁਰਧਿਆਨ ਸਿੰਘ ਬਾਜਵਾ, ਬਲਜਿੰਦਰ ਸਿੰਘ ਕੁਰੜ, ਸੁਰਿੰਦਰ ਸਿੰਘ ਵਜੀਦਕੇ, ਅਮਨਦੀਪ ਸਿੰਘ ਸਿੱਧੂ, ਦਰਸ਼ਨ ਸਿੰਘ, ਜੱਗਾ ਸਿੰਘ ਮਹਿਲ ਕਲਾਂ, ਸਰਬਜੀਤ ਸਿੰਘ ਸਹੌਰ, ਹਾਕਮ ਸਿੰਘ ਕੁਰੜ, ਮੱਘਰ ਸਿੰਘ ਸਹਿਜੜਾ ਆਦਿ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਬਰਨਾਲਾ ਵਿਚ 77ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ <br/> ਅਗਲੀ ਖ਼ਬਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਗਣਤੰਤਰ ਦਿਵਸ ਮੌਕੇ ਸਰਕਾਰੀ ਸਨਮਾਨ ਲੈਣ ਦਾ ਕੀਤਾ ਬਾਈਕਾਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।