13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪੁਲਿਸ ਦੀ ਡਿਊਟੀ 'ਚ ਵਿਘਨ ਪਾਉਣ ਅਤੇ ਪਥਰਾਅ ਕਰਨ ਵਾਲੇ 40-50 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 01-02-2026
ਬਰਨਾਲਾ, 31 ਜਨਵਰੀ (ਰਾਜ ਪਨੇਸਰ)-ਨਗਰ ਸੁਧਾਰ ਟਰੱਸਟ ਬਰਨਾਲਾ ਦੇ ਸਾਹਮਣੇ ਝੱੁਗੀ ਝੌਂਪੜੀਆਂ ਵਾਲਿਆਂ ਨੂੰ ਜਗ੍ਹਾ ਖ਼ਾਲੀ ਕਰਨ ਦੇ ਸਬੰਧ 'ਚ ਗਈ ਪੁਲਿਸ 'ਤੇ ਪਥਰਾਅ ਕਰਨ ਅਤੇ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਦੀ ਸੂਰਤ ਵਿਚ ਥਾਣਾ ਸਿਟੀ-1 ਪੁਲਿਸ ਵਲੋਂ 40-50 ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਦਰਜ਼ ਮਾਮਲੇ ਅਨੁਸਾਰ ਬੀਤੀ ਕੱਲ੍ਹ ਪੁਲਿਸ ਦੇ ਸੀਨੀਅਰ ਅਫ਼ਸਰ ਤੇ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ਵਿਚ ਪੁਲਿਸ ਨਗਰ ਸੁਧਾਰ ਟਰੱਸਟ ਦੇ ਸਾਹਮਣੇ ਜਿੱਥੇ ਝੱੁਗੀ ਝੌਂਪੜੀਆਂ ਵਾਲਿਆਂ ਵਲੋਂ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ, ਨੂੰ ਸਮਝਾਉਣ ਲਈ ਗਈ ਸੀ ਕਿ ਇਹ ਜਗ੍ਹਾ ਖ਼ਾਲੀ ਕਰ ਦਿਓ ਪਰ ਉਨ੍ਹਾਂ ਦੀ ਪੁਲਿਸ ਨਾਲ ਤਕਰਾਰ ਐਨੀ ਵਧ ਗਈ ਕਿ ਪੁਲਿਸ 'ਤੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ | ਜਿਸ ਕਾਰਨ ਪੁਲਿਸ ਦੀ ਸਰਕਾਰੀ ਗੱਡੀ ਵੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਅਤੇ ਪੁਲਿਸ ਮੁਲਾਜ਼ਮ ਨੇ ਇਸ ਪਥਰਾਅ ਵਿਚ ਭੱਜ ਕੇ ਜਾਨ ਬਚਾਈ | ਜਿਸ 'ਤੇ ਥਾਣਾ ਸਿਟੀ-1 ਦੇ ਐਸ.ਐਚ.ਓ. ਲਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ 40-50 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪੁਲਿਸ 'ਤੇ ਹਮਲਾ ਕਰਨ ਤੇ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ <br/> ਅਗਲੀ ਖ਼ਬਰ ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।