14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਡੀ.ਐਸ.ਪੀ. ਜਸਪਾਲ ਸਿੰਘ ਧਾਲੀਵਾਲ ਵਲੋਂ ਪਿੰਡ ਸੁਰੱਖਿਆ ਕਮੇਟੀ ਨਾਲ ਮੀਟਿੰਗ <br/>

ਅਜੀਤ ਡੈਸਕ 01-02-2026
ਮਹਿਲ ਕਲਾਂ, 31 ਜਨਵਰੀ (ਅਵਤਾਰ ਸਿੰਘ ਅਣਖੀ)-ਅਮਨ-ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਪਿੰਡ ਪੱਧਰ 'ਤੇ ਸੁਰੱਖਿਆ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਮਹਿਲ ਕਲਾਂ 'ਚ ਪਿੰਡ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਡੀ.ਐਸ.ਪੀ ਮਹਿਲ ਕਲਾਂ ਜਸਪਾਲ ਸਿੰਘ ਧਾਲੀਵਾਲ ਨੇ ਚੋਰੀਆਂ ਦੀਆਂ ਘਟਨਾਵਾਂ, ਨਸ਼ਿਆਂ ਦੀ ਤਸਕਰੀ, ਨਸ਼ਿਆਂ ਦੀ ਲਾਹਨਤ, ਰਾਤ ਸਮੇਂ ਗਸ਼ਤ, ਪਿੰਡਾਂ ਦੇ ਦਾਖ਼ਲੇ ਤੇ ਨਿਕਾਸੀ ਰਸਤੇ ਅਤੇ ਸ਼ੱਕੀ ਵਿਅਕਤੀਆਂ 'ਤੇ ਨਿਗਰਾਨੀ ਵਰਗੇ ਅਹਿਮ ਮਸਲਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਪਿੰਡ ਅੰਦਰ ਆਪਸੀ ਸਹਿਯੋਗ ਨਾਲ ਨਿਗਰਾਨੀ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾਵੇ | ਕਿਸੇ ਵੀ ਸ਼ੱਕੀ ਸਰਗਰਮੀ ਜਾਂ ਅਪਰਾਧਿਕ ਘਟਨਾ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਡੀ.ਐਸ.ਪੀ ਧਾਲੀਵਾਲ ਨੇ ਕਿਹਾ ਕਿ ਪਿੰਡ ਸੁਰੱਖਿਆ ਕਮੇਟੀਆਂ ਪੁਲਿਸ ਅਤੇ ਆਮ ਲੋਕਾਂ ਦਰਮਿਆਨ ਇਕ ਮਜ਼ਬੂਤ ਕੜੀ ਹਨ, ਜੋ ਅਪਰਾਧ ਰੋਕਥਾਮ 'ਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ | ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਲੋਕ ਭਲਾਈ ਦੇ ਕਾਰਜਾਂ 'ਚ ਅਹਿਮ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ | ਥਾਣਾ ਮੁੱਖ ਅਫ਼ਸਰ ਸਰਬਜੀਤ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਪਿੰਡਾਂ 'ਚ ਗਸ਼ਤ, ਨਾਕਾਬੰਦੀ ਕਰ ਕੇ ਸ਼ੱਕੀ ਵਿਅਕਤੀਆਂ ਦੀ ਪੜਤਾਲ ਕੀਤੀ ਜਾ ਰਹੀ ਹੈ | ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿਚ ਕਾਇਮ ਰੱਖਦਿਆ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਕਮੇਟੀ ਦੇ ਮੈਂਬਰਾਂ ਵਲੋਂ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਪਿੰਡਾਂ 'ਚ ਆ ਰਹੀਆਂ ਸਮੱਸਿਆਵਾਂ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਜਾਣੂ ਕਰਵਾਇਆ | ਪੁਲਿਸ ਅਧਿਕਾਰੀਆਂ ਨੇ ਗੰਭੀਰਤਾ ਨਾਲ ਸੁਣਦੇ ਹੋਏ ਛੇਤੀ ਹੱਲ ਕਰਨ ਦਾ ਵਿਸ਼ਵਾਸ ਦੁਆਇਆ |

ਪਿਛਲੀ ਖ਼ਬਰ ਖੁੱਡੀ ਕਲਾਂ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਗਊਸ਼ਾਲਾ ਅੱਗੇ ਸੜਕ 'ਤੇ ਖੜ੍ਹੇ ਨਿਕਾਸੀ ਪਾਣੀ ਕਾਰਨ ਕਿਸੇ ਸਮੇਂ ਵੀ ਵਾਪਰ ਸਕਦੈ ਗੰਭੀਰ ਹਾਦਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।